Fazilka News : ਫਾਜ਼ਿਲਕਾ 'ਚ ਪਤੀ ਨੇ ਬੇਹਿਰਮੀ ਨਾਲ ਪਤਨੀ ਦਾ ਕੀਤਾ ਕਤਲ

By : BALJINDERK

Published : Jul 21, 2024, 1:37 pm IST
Updated : Jul 21, 2024, 1:37 pm IST
SHARE ARTICLE
ਮ੍ਰਿਤਕ ਪਾਲੋਬਾਈ
ਮ੍ਰਿਤਕ ਪਾਲੋਬਾਈ

Fazilka News : ਖੇਤਾਂ 'ਚ ਕੰਮ ਕਰਦੇ ਸਮੇਂ ਕੁਹਾੜੀ ਨਾਲ ਕੀਤਾ ਹਮਲਾ

Fazilka News : ਫਾਜ਼ਿਲਕਾ ਦੇ ਪਿੰਡ ਹੌਜ਼ ਖਾਸ 'ਚ ਖੇਤਾਂ 'ਚ ਕੰਮ ਕਰ ਰਹੀ ਪਤਨੀ ਦਾ ਪਤੀ ਨੇ ਕੁਹਾੜੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ। ਦੋਸ਼ੀ ਪਤੀ ਨੇ ਪਹਿਲਾਂ ਵੀ ਕਈ ਵਾਰ ਉਸ ਦੇ ਚਰਿੱਤਰ 'ਤੇ ਸ਼ੱਕ ਹੋਣ ਕਾਰਨ ਕੁੱਟਮਾਰ ਕੀਤੀ ਸੀ ਅਤੇ ਅੱਜ ਉਸ ਨੇ ਖੇਤਾਂ 'ਚ ਕੰਮ ਕਰ ਰਹੀ ਆਪਣੀ ਪਤਨੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ।

ਇਹ ਵੀ ਪੜੋ: Faridkot News : ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਪਾਲੋਬਾਈ ਦੇ ਪੁੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਦੋ ਭਰਾ ਅਤੇ ਇਕ ਭੈਣ ਹਨ, ਜਿਸ ਦਾ ਪਿਤਾ ਸੁਖਦੇਵ ਸਿੰਘ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸ ਦੀ ਮਾਂ ਪਾਲੋਬਾਈ ਦੀ ਕਈ ਵਾਰ ਕੁੱਟਮਾਰ ਕਰਦਾ ਰਹਿੰਦਾ ਸੀ। ਘਰ ਵਿਚ ਕਈ ਵਾਰ ਝਗੜਾ ਵੀ ਹੋਇਆ ਹੈ। 
ਅੱਜ ਸਵੇਰੇ ਉਸ ਦੀ ਮਾਂ ਖੇਤ ਵਿਚ ਝੋਨਾ ਲਗਾ ਰਹੀ ਸੀ, ਇਸੇ ਦੌਰਾਨ ਉਸ ਦੇ ਸ਼ਰਾਬੀ ਪਿਤਾ ਸੁਖਦੇਵ ਸਿੰਘ ਨੇ ਆ ਕੇ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੇ ਪੁੱਤਰ ਨੇ ਆਪਣੇ ਪਿਤਾ ਦੇ ਖਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ  

ਇਹ ਵੀ ਪੜੋ: Paris Olympics 2024 : ਪੈਰਿਸ ਓਲੰਪਿਕ 2024 ’ਚ ਭਾਰਤ ਦੇ ਸਹਿਯੋਗੀ ਸਟਾਫ਼ ਦੀ ਗਿਣਤੀ ਐਥਲੀਟਾਂ ਤੋਂ ਵੀ ਹੈ ਵੱਧ

ਸੂਚਨਾ ਮਿਲਣ ’ਤੇ ਡੀਐਸਪੀ ਏਆਰ ਸ਼ਰਮਾ ਵੀ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਚ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਤੋਂ ਕਤਲ ਸਬੰਧੀ ਜਾਣਕਾਰੀ ਹਾਸਲ ਕੀਤੀ। ਉਸ ਨੇ ਦੱਸਿਆ ਕਿ ਦੋਸ਼ੀ ਵਿਅਕਤੀ ਨੂੰ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਡੀਐਸਪੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

(For more news apart from   Husband brutally killed his wife in Fazilka News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement