Punjab Weather Update: ਪੰਜਾਬ ਵਿਚ ਅਗਲੇ ਦੋ ਦਿਨ ਪਵੇਗਾ ਭਾਰੀ ਮੀਂਹ, ਅਲਰਟ ਕੀਤਾ ਜਾਰੀ
Published : Jul 21, 2024, 9:50 am IST
Updated : Jul 21, 2024, 9:51 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਅੱਜ ਵੀ ਕਈ ਇਲਾਕਿਆਂ ਵਿਚ ਛਾਏ ਬੱਦਲ

Punjab Weather Update: ਪੰਜਾਬ ਵਿਚ ਮਾਨਸੂਨ ਕਮਜ਼ੋਰ ਹੋ ਗਿਆ ਹੈ। ਘੱਟ ਮੀਂਹ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ 'ਚ ਤਾਪਮਾਨ 'ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 40.2 ਡਿਗਰੀ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ।

ਇਹ ਵੀ ਪੜ੍ਹੋ: Panthak News: ਸ਼੍ਰੋਮਣੀ ਕਮੇਟੀ ਨੇ ਉਪ ਨਿਯਮ ਬਣਾ ਕੇ ਅਕਾਲ ਤਖ਼ਤ ਦੇ ਜਥੇਦਾਰਾਂ ਦਾ ਬੇੜਾ ਗਰਕ ਕੀਤਾ ਹੈ : ਭਾਈ ਰਣਜੀਤ ਸਿੰਘ

ਅੱਜ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਸੋਮਵਾਰ ਤੋਂ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਮਾਨਸੂਨ ਦੇ ਕਮਜ਼ੋਰ ਹੋਣ ਕਾਰਨ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ।

ਇਹ ਵੀ ਪੜ੍ਹੋ: PU Chandigarh: ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚ ਪੀਯੂ ਦਾ 10ਵਾਂ ਰੈਂਕ ਬਰਕਰਾਰ

ਸਭ ਤੋਂ ਵੱਧ ਮੀਂਹ ਲੁਧਿਆਣਾ ਦੇ ਨਵਾਂਸ਼ਹਿਰ ਅਤੇ ਖੰਨਾ ਵਿੱਚ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਮਵਾਰ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਜ਼ਿਲਿਆਂ 'ਚ ਮੀਂਹ ਦਾ ਅਲਰਟ ਹੋਵੇਗਾ। ਇਸ ਤੋਂ ਇਲਾਵਾ ਇਸ ਮੌਸਮ 'ਚ ਮਲੇਰੀਆ ਫੈਲਣ ਦਾ ਖਤਰਾ ਵੀ ਜ਼ਿਆਦਾ ਰਹਿੰਦਾ ਹੈ।

ਤਾਜ਼ਾ ਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਸਮ ਵਿਭਾਗ ਅਨੁਸਾਰ ਜੇਕਰ ਜੁਲਾਈ ਦੇ ਵੀਹ ਦਿਨਾਂ ਦੀ ਗੱਲ ਕਰੀਏ ਤਾਂ ਪਠਾਨਕੋਟ, ਸੰਗਰੂਰ ਅਤੇ ਤਰਨਤਾਰਨ ਵਿੱਚ ਆਮ ਬਾਰਿਸ਼ ਹੋਈ ਹੈ। 12 ਜ਼ਿਲ੍ਹਿਆਂ ਵਿਚ 20 ਮਿਲੀਮੀਟਰ ਤੋਂ 59 ਮਿਲੀਮੀਟਰ ਤੱਕ ਘੱਟ ਮੀਂਹ ਪਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਰਨਾਲਾ, ਲੁਧਿਆਣਾ, ਜਲੰਧਰ, ਪਟਿਆਲਾ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਜਦੋਂਕਿ ਫ਼ਿਰੋਜ਼ਪੁਰ, ਬਠਿੰਡਾ, ਐਸ.ਬੀ.ਐਸ.ਨਗਰ, ਰੂਪਨਗਰ, ਮੁਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਵੀ ਬਹੁਤ ਘੱਟ ਮੀਂਹ ਪਿਆ ਹੈ।

​(For more Punjabi news apart from Punjab Weather Update News in punjabi , stay tuned to Rozana Spokesman)

  1.  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement