Sangrur News : ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

By : BALJINDERK

Published : Jul 21, 2025, 5:40 pm IST
Updated : Jul 21, 2025, 5:40 pm IST
SHARE ARTICLE
ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ
ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Sangrur News : ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ

Sangrur News in Punjabi : ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।

ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਆਮਦਨ ਦੇ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਤਹਿਤ ਬਣਨ ਵਾਲੀਆਂ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਸੂਬੇ ਦੀ ਸਮੁੱਚੀ ਤਰੱਕੀ ਨੂੰ ਰਫ਼ਤਾਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇ ਕੇ ਹਰੇਕ ਆਮ ਆਦਮੀ ਨੂੰ ਲਾਭ ਪਹੁੰਚਾਏਗੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਐਕੁਆਇਰ ਕੀਤੀ ਜ਼ਮੀਨ ਉੱਤੇ ਸਮੁੱਚਾ ਵਿਕਾਸ ਪਾਰਦਰਸ਼ੀ ਤੇ ਕਾਨੂੰਨ ਮੁਤਾਬਕ ਹੋਵੇਗਾ।

‘ਯੁੱਧ ਨਸ਼ਿਆਂ ਵਿਰੁੱਧ’ ਸਕੀਮ ਨੂੰ ਸੂਬੇ ਦੇ ਮੱਥੇ ਉੱਤੇ ਲੱਗਿਆ ਦਾਗ ਧੋਣ ਲਈ ਪ੍ਰੇਰਕ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਾ ਸਪਲਾਈ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਲੋਕ ਨਾਭਾ ਜੇਲ੍ਹ ਜਾ ਕੇ ਇਨ੍ਹਾਂ ਦਾ ਹਸ਼ਰ ਦੇਖ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਇਸ ਖ਼ਤਰੇ ਦਾ ਮੁਕੰਮਲ ਸਫ਼ਾਇਆ ਨਹੀਂ ਹੋ ਜਾਂਦਾ।

ਮੁੱਖ ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਚਾਇਤਾਂ ਨੂੰ ਮਿਲੇ ਪੈਸੇ ਦੀ ਵਰਤੋਂ ਸੋਚ-ਸਮਝ ਕੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੈਸਾ ਜਾਰੀ ਕਰਨ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਫੰਡ ਸਿਰਫ਼ ਕਾਗਜ਼ਾਂ ਵਿੱਚ ਦਿੱਤੇ ਜਾਂਦੇ ਸਨ, ਜਿਸ ਕਾਰਨ ਕੰਮ ਵੀ ਸਿਰਫ਼ ਕਾਗਜ਼ਾਂ ਵਿੱਚ ਹੀ ਹੁੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਧੂਰੀ ਹਲਕੇ ਦੇ ਸਾਰੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਾਰੇ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਦੀ ਭਲਾਈ ਯਕੀਨੀ ਬਣਾਏ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਟੇਲਾਂ ਉੱਤੇ ਪੈਂਦੇ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣਾ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ 15947 ਖ਼ਾਲਾਂ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਨਾਲ ਦੂਰ-ਦੁਰਾਡੇ ਟੇਲਾਂ ਉੱਤੇ ਪੈਂਦੇ ਪਿੰਡਾਂ ਤੱਕ ਨਹਿਰੀ ਪਾਣੀ ਪੁੱਜਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 90 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਹੁਣ ਤੱਕ ਤਿੰਨ ਕਰੋੜ ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉੱਤੇ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 18 ਟੋਲ ਪਲਾਜ਼ਾ ਬੰਦ ਕੀਤੇ ਜਾ ਚੁੱਕੇ ਹਨ, ਜਿਸ ਨਾਲ ਰੋਜ਼ਾਨਾ ਆਮ ਲੋਕਾਂ ਦਾ ਤਕਰੀਬਨ 64 ਲੱਖ ਰੁਪਿਆ ਬਚ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈਵੇਜ਼ ਉੱਤੇ ਸੁਰੱਖਿਆ ਵਧਾਉਣ ਲਈ ਪੰਜਾਬ ਨੇ ਦੇਸ਼ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਸ਼ੁਰੂ ਕੀਤੀ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਇਸ ਦੀ ਸ਼ੁਰੂਆਤ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 48 ਫੀਸਦੀ ਤੋਂ ਵੱਧ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਲਈ ਵਿਸ਼ੇਸ਼ ਤੌਰ ਉੱਤੇ ਸਿੱਖਿਅਤ ਜਵਾਨਾਂ ਨੂੰ ਭਰਤੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਫੋਰਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਫੋਰਸ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਕਈ ਸੂਬਿਆਂ ਤੇ ਇੱਥੋਂ ਤੱਕ ਕੇ ਕੇਂਦਰ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ। ਇਕ ਹੋਰ ਵੱਡੀ ਲੋਕ ਭਲਾਈ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ 2 ਅਕਤੂਬਰ ਤੋਂ ਕਰੇਗੀ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਹੈ, ਜੋ ਇੰਨੇ ਵੱਡੇ ਪੱਧਰ ਉੱਤੇ ਸਿਹਤ ਸੰਭਾਲ ਬੀਮਾ ਸ਼ੁਰੂ ਕਰੇਗਾ, ਜਿਸ ਨਾਲ ਲੋਕਾਂ ਦਾ ਵਿੱਤੀ ਬੋਝ ਘਟਣ ਦੇ ਨਾਲ-ਨਾਲ ਉਨ੍ਹਾਂ ਦੀ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਬਣੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਇਕੋ ਤਰ੍ਹਾਂ ਦੀ ਸਿਹਤ ਸੰਭਾਲ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਵੀ ਅਜਿਹੇ ਹੋਰ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਪਸ਼ੂਆਂ ਉੱਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਬਿੱਲ, 2025’ ਪਾਸ ਕੀਤਾ ਹੈ ਤਾਂ ਕਿ ਸੂਬੇ ਵਿੱਚ ਹਰੇਕ ਥਾਂ ਹੋਣ ਵਾਲੀਆਂ ਪੇਂਡੂ ਖੇਡਾਂ ਖ਼ਾਸ ਕਰ ਕੇ ਬੈਲ ਗੱਡੀਆਂ ਦੀਆਂ ਦੌੜਾਂ ਤੇ ਹੋਰ ਖੇਡਾਂ ਨੂੰ ਹੁਲਾਰਾ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂ ਸੂਬੇ ਦੇ ਖੇਤੀਬਾੜੀ ਅਰਥਚਾਰੇ ਦਾ ਅਨਿੱਖੜਵਾਂ ਅੰਗ ਹਨ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਤੋਂ ਬੈਲ ਗੱਡੀਆਂ ਦੀਆਂ ਦੌੜਾਂ ਨਾਲ ਮੋਹ ਕਰਦੇ ਰਹੇ ਹਨ ਅਤੇ ਕਿਲ੍ਹਾ ਰਾਏਪੁਰ ਵਿਚਲੀ ਬੈਲ ਗੱਡੀਆਂ ਦੀ ਦੌੜ ਵਿਸ਼ਵ ਪ੍ਰਸਿੱਧ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਆਉਣ ਵਾਲੇ ਸਮੇਂ ਵਿੱਚ ਪਸ਼ੂਆਂ ਨੂੰ ਨੁਕਸਾਨ ਪਹੁੰਚਾਏ ਬਗ਼ੈਰ ਸੂਬੇ ਭਰ ਵਿੱਚ ਅਜਿਹੀਆਂ ਖੇਡਾਂ ਨੂੰ ਹੋਰ ਮਕਬੂਲ ਕਰਨ ਵਿੱਚ ਸਹਾਇਕ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਆਂ ਦੀ ਸੁਰੱਖਿਆ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਪਸ਼ੂਆਂ ਉੱਤੇ ਕਿਸੇ ਵੀ ਤਰ੍ਹਾਂ ਦੇ ਅੱਤਿਆਚਾਰ ਦੀ ਇਜਾਜ਼ਤ ਨਹੀਂ ਹੋਵੇਗੀ।

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement