Amritsar News: ਧਮਕੀ ਭਰੀਆਂ ਮੇਲਾਂ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਨੇ ਪੁਲਿਸ ਤੋਂ ਮੰਗੀ ਸਪੱਸ਼ਟਤਾ

By : BALJINDERK

Published : Jul 21, 2025, 6:50 pm IST
Updated : Jul 21, 2025, 6:50 pm IST
SHARE ARTICLE
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ

Amritsar News: ਕਿਹਾ -"ਜੇਕਰ ਸ਼ੁਭਮ ਦੁਬੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਤਾਂ ਉਸ ਨੂੰ ਜਨਤਾ ਸਾਹਮਣੇ ਲਿਆਂਦਾ ਕਿਉਂ ਨਹੀਂ ਜਾ ਰਿਹਾ?"

Amritsar News in Punjabi : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀ ਭਰੀਆਂ ਈਮੇਲਾਂ ਦੇ ਮਾਮਲੇ 'ਚ ਪੰਜਾਬ ਪੁਲਿਸ ਅਤੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਸਖ਼ਤ ਸਵਾਲ ਪੁੱਛੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਓਫੀਸ਼ਲ ਈਮੇਲ ਆਈ.ਡੀ. ’ਤੇ ਬੰਬ ਧਮਾਕਿਆਂ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਵਿਅਕਤੀ ਸ਼ੁਭਮ ਦੁਬੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਫਰੀਦਾਬਾਦ (ਉੱਤਰ ਪ੍ਰਦੇਸ਼) ਦਾ ਨਿਵਾਸੀ ਦੱਸਿਆ ਜਾ ਰਿਹਾ ਹੈ। ਪੁਲਿਸ ਅਨੁਸਾਰ, ਇਸ ਵਿਅਕਤੀ ਦੇ ਈਮੇਲਾਂ ਨਾਲ ਸੰਬੰਧ ਹੋਣ ਦੇ ਸਬੂਤ ਮਿਲੇ ਹਨ।

ਇਸ ’ਤੇ ਪ੍ਰਤੀਕ੍ਰਿਆ ਦਿੰਦਿਆਂ ਸਿਮਰਨਜੀਤ ਸਿੰਘ ਮਾਨ ਨੇ ਪੁਲਿਸ ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸਵਾਲਾਂ ਦੇ ਘੇਰੇ ’ਚ ਲੈਂਦੇ ਹੋਏ ਆਖਿਆ ਕਿ ਜੇਕਰ ਸ਼ੁਭਮ ਦੁਬੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਤਾਂ ਉਨ੍ਹਾਂ ਨੂੰ ਜਨਤਾ ਸਾਹਮਣੇ ਲਿਆਂਦਾ ਕਿਉਂ ਨਹੀਂ ਜਾ ਰਿਹਾ? ਕੀ ਉਸਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ ਜਾਂ ਨਹੀਂ, ਇਹ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ 1984  ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕੀਤਾ ਗਿਆ ਸੀ ਜਿਸ ਦੀ ਤਿਆਰੀ ਸਹਾਰਨਪੁਰ ਵਿੱਚ ਕੀਤੀ ਗਈ ਸੀ ਅਤੇ ਹੁਣ ਫਿਰ ਸਿੱਖਾਂ ਦੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਹ ਸਿਰਫ ਇੱਕ ਵਿਅਕਤੀ ਦੀ ਗ੍ਰਿਫਤਾਰੀ ਨਾਲ ਮੁੱਦਾ ਖਤਮ ਨਹੀਂ ਹੁੰਦਾ, ਕਿਉਂਕਿ ਗ੍ਰਿਫਤਾਰੀ ਤੋਂ ਬਾਅਦ ਵੀ ਧਮਕੀ ਭਰੀਆਂ ਈਮੇਲਾਂ ਆ ਰਹੀਆਂ ਹਨ।ਸਿਮਰਨਜੀਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸਿੱਖ ਕੌਮ ਦੇ ਹੱਕ ਲੰਮੇ ਸਮੇਂ ਤੋਂ ਖੋਹੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਪਿਛਲੇ 14 ਸਾਲਾਂ ਤੋਂ ਨਹੀਂ ਹੋਈਆਂ, ਜੋ ਕੇਂਦਰ ਸਰਕਾਰ ਦੀ ਮੰਨਸਾ ’ਤੇ ਸਵਾਲ ਖੜੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵੀ ਨਿਸ਼ਾਨੇ ’ਤੇ ਹੈ, ਇਥੇ ਨਵੀਆਂ ਇੰਡਸਟਰੀਆਂ ਨਹੀਂ ਲਾਈਆਂ ਜਾ ਰਹੀਆਂ, ਜਦਕਿ ਗੁਜਰਾਤ ਵਿੱਚ ਲਗਾਈਆਂ ਜਾ ਰਹੀਆਂ ਹਨ ।

ਜੇਕਰ ਇੰਡਸਟਰੀਆਂ ਦੀ ਰੋਕ ਇਸ ਕਰਕੇ ਹੈ ਕਿ ਪੰਜਾਬ ਬਾਰਡਰ ਸਟੇਟ ਹੈ ਤੇ ਫਿਰ ਗੁਜਰਾਤ ਵੀ ਤਾਂ ਬਾਰਡਰ ਸਟੇਟ ਹੈ ਆਖ਼ਰ ’ਚ ਉਨ੍ਹਾਂ ਸਪੱਸ਼ਟ ਕਿਹਾ ਕਿ ਦਿੱਲੀ ਦੀ ਸਰਕਾਰ ਅਤੇ ਹਿੰਦੁਤਵਾ ਪੰਜਾਬ ਅਤੇ ਕਸ਼ਮੀਰ ਨੂੰ ਇਵੇਂ ਅੱਖਾਂ ਤੋਂ ਪਰੋਖੇ ਕਰ ਰਹੀ ਹੈ ਜਿਵੇਂ ਉਹਨਾਂ ਨੇ ਸਾਡੇ ਨਾਲ ਨਾ ਹੀ ਰਹਿਣਾ ਹੋਵੇ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਕਿਹਾ ਕਿ ਜਨਤਕ ਤੌਰ ’ਤੇ ਧਮਕੀ ਭੇਜਣ ਵਾਲੇ ਦੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ।

(For more news apart from Shiromani Akali Dal Amritsar President Simranjit Mann seeks clarity from police in threatened fairs case News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement