Ludhiana News : ਲੁਧਿਆਣਾ 'ਚ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ

By : BALJINDERK

Published : Jul 21, 2025, 2:45 pm IST
Updated : Jul 21, 2025, 2:45 pm IST
SHARE ARTICLE
ਮ੍ਰਿਤਕ ਦੀ ਪਛਾਣ ਰੋਹਿਤ (27)
ਮ੍ਰਿਤਕ ਦੀ ਪਛਾਣ ਰੋਹਿਤ (27)

Ludhiana News : ਬੇਹੋਸ਼ੀ ਦੀ ਹਾਲਤ 'ਚ ਮਿਲਣ 'ਤੇ ਦੋਸਤਾਂ ਨੇ ਪਹੁੰਚਾਇਆ ਹਸਪਤਾਲ, ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨਿਆ 

Ludhiana News in Punjabi : ਲੁਧਿਆਣਾ ਦੇ ਸ਼ਾਮ ਨਗਰ ਇਲਾਕੇ ’ਚ ਬੀਤੀ ਰਾਤ ਬੇਸੁੱਧ ਹਾਲਤ ਵਿੱਚ 27 ਸਾਲਾਂ ਨੌਜਵਾਨ ਰੋਹਿਤ ਪਿਆ ਸੀ ਜਿਸ ਨੂੰ ਉਸਦੇ ਦੋਸਤਾਂ ਵੱਲੋਂ ਚੁੱਕ ਸਿਵਲ ਹਸਪਤਾਲ ਪਹੁੰਚਾਇਆ ਗਿਆ ਤਾਂ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਦੱਸਿਆ ਜਾ ਰਿਹਾ ਹੈ ਕਿ ਉਸਦੇ ਛਾਤੀ ’ਚ ਗੋਲੀ ਲੱਗਣ ਨਾਲ ਉਸਦੀ ਮੌਤ ਹੋਈ ਹੈ। ਹਾਲਾਂਕਿ ਕਿਸ ਵੱਲੋਂ ਇਹ ਘਟਨਾ ਨੂੰ ਅੰਜਾਮ ਦਿੱਤਾ ਗਿਆ ਇਸ ਬਾਰੇ ਪਤਾ ਨਹੀਂ ਚੱਲ ਪਾਇਆ ਹੈ ਫ਼ਿਲਹਾਲ ਪੁਲਿਸ ਵੱਖ-ਵੱਖ ਐਂਗਲਾਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਉਧਰ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਰੋਹਿਤ ਡਰਾਈਵਰੀ ਦਾ ਕੰਮ ਕਰਦਾ ਸੀ ਅਤੇ ਉਹ ਆਪਣੀ ਭੂਆ ਕੋਲ ਜਗਰਾਉਂ ਪੁੱਲ ਨਜ਼ਦੀਕ ਰਹਿੰਦਾ ਸੀ ਉਸਦੀ ਭੂਆ ਅਤੇ ਉਸਦੇ ਪਿਤਾ ਨੇ ਦੱਸਿਆ ਕਿ ਰਾਤ ਨੂੰ ਉਹ ਹੈਬੋਵਾਲ ਸਥਿਤ ਘਰ ਵਿੱਚ ਆ ਜਾਂਦਾ ਸੀ ਅਤੇ ਬਾਕੀ ਸਾਰਾ ਦਿਨ ਇੱਥੇ ਹੀ ਬਿਤਾਉਂਦਾ ਸੀ। ਉਹਨਾਂ ਕਿਹਾ ਕਿ ਉਸ ਦੀ ਕਿਸੇ ਨਾਲ ਕੋਈ ਵੀ ਰੰਜਿਸ਼ ਨਹੀਂ ਸੀ ਪਰ ਬਾਵਜੂਦ ਇਸਦੇ ਬੀਤੀ ਰਾਤ ਉਹਨਾਂ ਨੂੰ ਪੁਲਿਸ ਕਰਮੀਆਂ ਦਾ ਫੋਨ ਆਇਆ ਕਿ ਉਹਨਾਂ ਦਾ ਬੇਟਾ ਰੋਹਿਤ ਹਸਪਤਾਲ ਵਿੱਚ ਦਾਖ਼ਲ ਹੈ। ਉਹਨਾਂ ਕਿਹਾ ਕਿ ਜਦੋਂ ਉੱਥੇ ਜਾ ਕੇ ਵੇਖਿਆ ਤਾਂ ਪਤਾ ਚੱਲਿਆ ਕਿ ਉਸਦੇ ਛਾਤੀ ਵਿੱਚ ਗੋਲੀ ਲੱਗੀ ਹੈ। ਉਹਨਾਂ ਕਿਹਾ ਕਿ ਜਿਨਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਉਹਨਾਂ ਨੂੰ ਸਲਾਖਾਂ ਦੇ ਪਿੱਛੇ ਡੱਕਿਆ ਜਾਵੇ ਇਸ ਦੌਰਾਨ ਉਹਨਾਂ ਇਨਸਾਫ਼ ਦੀ ਮੰਗ ਕੀਤੀ ਹੈ। 

ਉਧਰ ਜਦੋਂ ਇਸ ਸਬੰਧ ’ਚ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਮੁਖੀ ਬਿਕਰਮਜੀਤ ਸਿੰਘ ਘੁੰਮਣ ਨੇ ਕਿਹਾ ਕਿ ਸ਼ਾਮ ਨਗਰ ਨਜ਼ਦੀਕ ਰੋਹਿਤ ਨਾਮਕ 27 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ। ਉਹਨਾਂ ਕਿਹਾ ਕਿ ਇਸ ਬਾਬਤ ਪੁਲਿਸ ਵੱਲੋਂ ਵੱਖ-ਵੱਖ ਐਂਗਲਾਂ ਤੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾਵੇਗਾ। ਫ਼ਿਲਹਾਲ ਅਜੇ ਅਜਿਹੀ ਕੋਈ ਵੀ ਘਟਨਾ ਨੂੰ ਲੈ ਕੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਆਪਸੀ ਇਹਨਾਂ ਦਾ ਕੀ ਵਿਵਾਦ ਸੀ ਉਹਨਾਂ ਕਿਹਾ ਕਿ ਜਾਂਚ ਜਾਰੀ ਹੈ। 

(For more news apart from Youth dies after being shot in Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM

Singer Sukh Brar Slams Neha Kakkar over candy Shop Song Controversy |ਕੱਕੜ ਦੇ ਗਾਣੇ 'ਤੇ ਫੁੱਟਿਆ ਗ਼ੁੱਸਾ!

14 Jan 2026 3:12 PM

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM
Advertisement