ਖ਼ਬਰਾਂ |

ਤਾਜ਼ਾ |

ਵਕੀਲਾਂ ਦੇ ਵਫ਼ਦ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
Published : Jul 21, 2026, 8:08 pm IST
Updated : Jul 21, 2026, 8:08 pm IST
SHARE ARTICLE
Lawyers' delegation meets Punjab BJP President Kewal Singh Dhillon
Lawyers' delegation meets Punjab BJP President Kewal Singh Dhillon

ਲੀਗਲ ਏਡ ਡਿਫੈਂਸ ਕੌਂਸਲ ਮਾਮਲੇ ਸਬੰਧੀ ਮੰਗ ਪੱਤਰ ਸੌਂਪਿਆ

ਚੰਡੀਗੜ੍ਹ: ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਸਬੰਧ ਵਿੱਚ ਪੰਜਾਬ ਦੇ ਵਕੀਲਾਂ ਦਾ ਇੱਕ ਉੱਚ ਪੱਧਰੀ ਵਫ਼ਦ ਅੱਜ 'ਜੁਆਇੰਟ ਐਕਸ਼ਨ ਕਮੇਟੀ' ਦੇ ਕਨਵੀਨਰ ਐਸ ਐਸ ਕੁੰਦਰਾ ਦੀ ਅਗਵਾਈ ਹੇਠ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਮਿਲਿਆ। 

ਇਸ ਮੁਲਾਕਾਤ ਦੌਰਾਨ ਵਫ਼ਦ ਨੇ LADCS ਪ੍ਰਣਾਲੀ ਨਾਲ ਵਕੀਲ ਭਾਈਚਾਰੇ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਭਾਜਪਾ ਪ੍ਰਧਾਨ ਨੂੰ ਜਾਣੂ ਕਰਵਾਇਆ ਅਤੇ ਇੱਕ ਮੰਗ ਪੱਤਰ ਵੀ ਸੌਂਪਿਆ।

ਵਫ਼ਦ ਦੇ ਆਗੂਆਂ ਨੇ ਪੰਜਾਬ ਪ੍ਰਧਾਨ  ਨੂੰ ਇਸ ਪ੍ਰਣਾਲੀ ਨਾਲ ਵਕੀਲਾਂ ਦੇ ਪ੍ਰਭਾਵਿਤ ਹੋਣ ਵਾਲੇ ਕੰਮ ਬਾਰੇ ਵਿਸਥਾਰ ਵਿੱਚ ਦੱਸਿਆ। ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੇ ਪੰਜਾਬ ਭਾਜਪਾ ਪ੍ਰਧਾਨ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਸਲੇ ਨੂੰ ਤੁਰੰਤ ਕੇਂਦਰ ਸਰਕਾਰ ਅਤੇ ਕੇਂਦਰੀ ਕਾਨੂੰਨ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇ। ਵਕੀਲਾਂ ਨੇ ਮੰਗ ਕੀਤੀ ਕਿ LADCS ਪ੍ਰਣਾਲੀ 'ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਪੁਰਾਣੀ ਪੈਨਲ ਪ੍ਰਣਾਲੀ ਨੂੰ ਹੀ ਬਹਾਲ ਰੱਖਿਆ ਜਾਵੇ, ਤਾਂ ਜੋ ਸਾਰੇ ਵਕੀਲਾਂ ਨੂੰ ਬਰਾਬਰ ਦਾ ਕੰਮ ਅਤੇ ਮੌਕਾ ਮਿਲ ਸਕੇ। 

ਵਕੀਲਾਂ ਦੀਆਂ ਦਲੀਲਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਨ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਵਕੀਲ ਭਾਈਚਾਰੇ ਦੀ ਗੱਲ ਕੇਂਦਰ ਸਰਕਾਰ ਅਤੇ ਕੇਂਦਰੀ ਕਾਨੂੰਨ ਮੰਤਰਾਲੇ ਤੱਕ ਪਹੁੰਚਾਉਣਗੇ। 

ਇਸ ਮੌਕੇ ਐਡਵੋਕੇਟ ਐਨ.ਕੇ. ਵਰਮਾ ਕਨਵੀਨਰ ਲੀਗਲ ਸੈੱਲ ਪੰਜਾਬ ਭਾਜਪਾ, ਐਡਵੋਕੇਟ ਪਰਮਪ੍ਰੀਤ ਬਾਜਵਾ ਸੈਕਟਰੀ ਬਾਰ ਐਸੋਸੀਏਸ਼ਨ ਪੰਜਾਬ ਐਂਡ ਹਰਿਆਣਾ ਹਾਈਕੋਰਟ, ਐਡਵੋਕੇਟ ਅਮਰਿੰਦਰ ਸਿੰਘ ਪ੍ਰਧਾਨ ਬਾਰ ਕੌਂਸਲ ਮੋਗਾ, ਐਡਵੋਕੇਟ ਮੋਹਿਤ ਗਰਗ, ਐਡਵੋਕੇਟ ਪ੍ਰਵੀਨ ਰੋਹਿਲਾ, ਐਡਵੋਕੇਟ ਦੀਪਕ ਰੋਹਿਲਾ, ਐਡਵੋਕੇਟ ਪ੍ਰੇਮਜੀਤ ਸਿੰਘ ਹੁੰਦਲ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement