
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਸੂਬਾ ਸਪੋਕਸਪਰਸਨ (ਬੁਲਾਰੇ) ਨਿਯੁਕਤ ਕੀਤਾ ਹੈ। 'ਆਪ'...
ਚੰਡੀਗੜ੍ਹ, 21 ਅਗਸਤ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਸੂਬਾ ਸਪੋਕਸਪਰਸਨ (ਬੁਲਾਰੇ) ਨਿਯੁਕਤ ਕੀਤਾ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਘੋਸ਼ਣਾ ਕੀਤੀ ਗਈ ਹੈ। ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੇ ਆਬਜ਼ਰਵਰ ਹਨ, ਜਦਕਿ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਇੰਚਾਰਜ ਹਨ।
AAP Punjab
ਦੋਵਾਂ ਨੌਜਵਾਨ ਵਿਧਾਇਕ ਪਾਰਟੀ ਅਤੇ ਵਿਧਾਨਿਕ ਵਿੰਗ ਦੇ ਬੁਲਾਰਿਆਂ ਵਜੋਂ ਜ਼ਿੰਮੇਵਾਰੀ ਨਿਭਾਉਣਗੇ। ਪ੍ਰੋ. ਬਲਜਿੰਦਰ ਕੌਰ ਅਤੇ ਮੀਤ ਹੇਅਰ ਨੂੰ ਪਾਰਟੀ ਸਪੋਕਸਪਰਸਨ ਬਣਾਉਣ ਦਾ ਫ਼ੈਸਲਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਪਾਰਟੀ ਦੇ ਵਿਧਾਇਕ ਜ਼ੋਨ ਪ੍ਰਧਾਨਾਂ ਅਤੇ ਹੋਰ ਪ੍ਰਮੁੱਖ ਅਹੁਦੇਦਾਰਾਂ ਨਾਲ ਸਲਾਹ ਮਸ਼ਵਰੇ ਉਪਰੰਤ ਲਿਆ ਗਿਆ।