ਖਹਿਰਾ ਧੜੇ ਨੂੰ ਮਨਾਉਣ ਦਾ ਪਹਿਲਾ ਦੌਰ ਹੋਇਆ ਸ਼ੁਰੂ : ਭਗਵੰਤ ਮਾਨ
Published : Aug 21, 2018, 9:57 am IST
Updated : Aug 21, 2018, 9:57 am IST
SHARE ARTICLE
Bhagwant Mann With Others APP Leaders
Bhagwant Mann With Others APP Leaders

ਜਿਹੜੇ ਲੋਕ ਆਮ ਆਦਮੀ ਪਾਰਟੀ ਲਈ ਗਲਤ ਅਫਵਾਹਾਂ ਫੈਲਾ ਰਹੇ ਨੇ ਉਨ੍ਹਾਂ ਨੂੰ ਜਲਦੀ ਹੀ ਮੂੰਹ ਤੋੜ ਜਬਾਬ ਮਿਲ ਜਾਵੇਗਾ

ਤਲਵੰਡੀ ਸਾਬੋ : ਜਿਹੜੇ ਲੋਕ ਆਮ ਆਦਮੀ ਪਾਰਟੀ ਲਈ ਗਲਤ ਅਫਵਾਹਾਂ ਫੈਲਾ ਰਹੇ ਨੇ ਉਨ੍ਹਾਂ ਨੂੰ ਜਲਦੀ ਹੀ ਮੂੰਹ ਤੋੜ ਜਬਾਬ ਮਿਲ ਜਾਵੇਗਾ। ਆਮ ਆਦਮੀ ਪਾਰਟੀ ਫਿਰ ਤੋਂ ਇਕੱਠੀ ਨਜ਼ਰ ਆਵੇਗੀ। ਇਹ ਪ੍ਰਗਟਾਵਾ ਸੰਗਰੂਰ ਤੋਂ ਸੰਸਦੀ ਮੈਂਬਰ ਭਗਵੰਤ ਮਾਨ ਨੇ ਅੱਜ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ.ਬਲਜਿੰਦਰ ਕੌਰ ਨੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਗੂਆ ਵੱਲੋਂ ਸੁਖਪਾਲ਼ ਖਹਿਰਾ ਨਾਲ ਮੁਲਾਕਾਤ ਕੀਤੀ ਗਈ ਤੇ ਕਈ ਵਿਧਾਇਕਾਂ ਦੀ ਇਹ ਮਸਲੇ ਨੂੰ ਹੱਲ ਕਰਨ ਦੀ ਡਿਊਟੀ ਲਗਾਈ ਹੈ ਤੇ ਅਸੀਂ ਸਾਰੇ ਫਿਰ ਤੋਂ ਇਕੱਠੇ ਹੋਵਾਂਗੇ।

ਉਨ੍ਹਾਂ ਕਿਹਾ ਕਿ ਖਹਿਰਾ ਧੜ੍ਹਾ ਵੀ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹੀ ਹਿੱਸਾ ਹਨ ਤੇ ਕਈ ਵਾਰ ਪਰਿਵਾਰਾਂ ਵਿੱਚ ਮਨ-ਮੁਟਾਵ ਹੋ ਜਾਂਦੇ ਹਨ ਜੋ ਕਿ ਸਮੇਂ ਦੇ ਨਾਲ ਹੱਲ ਹੋ ਜਾਂਦੇ ਤੇ ਅਸੀਂ ਵੀ ਇਹ ਮਸਲੇ ਨੂੰ ਜਲਦ ਹੱਲ ਕਰ ਲਵਾਗੇ। ਨਵਜੋਤ ਸਿੱਧੂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸਿੱਧੂ ਨੇ ਮਹਿਮਾਨ ਦੇ ਤੌਰ 'ਤੇ ਪਾਕਿਸਤਾਨ ਜਾ ਕੇ ਕੋਈ ਜੁਰਮ ਨਹੀਂ ਕੀਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement