
ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਜੋਗਿੰਦਰ ਸਿੰਘ ਅਪਣੇ ਬੇਟੇ ਰੁਪਿੰਦਰ ਸਿੰਘ ...
ਲੁਧਿਆਣਾ : ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਜੋਗਿੰਦਰ ਸਿੰਘ ਅਪਣੇ ਬੇਟੇ ਰੁਪਿੰਦਰ ਸਿੰਘ ਐਸਐਸਪੀ ਵਿਜੀਲੈਂਸ ਵਿਭਾਗ, ਲੁਧਿਆਣਾ ਦੇ ਨਾਲ ਰਹਿ ਰਹੇ ਸਨ।
Giani Zail Singhਮੰਗਲਵਾਰ ਸ਼ਾਮ ਨੂੰ ਚਾਰ ਵਜੇ ਉਨ੍ਹਾਂ ਦਾ ਅੰਤਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੰਧਵਾਂ, ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਨੇ ਸੋਮਵਾਰ ਰਾਤ ਨੂੰ ਆਖ਼ਰੀ ਸਾਹ ਲਿਆ। ਉਨ੍ਹਾਂ ਦੀ ਮੌਤ 'ਤੇ ਸਿਆਸੀ, ਸਮਾਜ ਸੇਵੀ ਅਤੇ ਧਾਰਮਕਿ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।