
ਸੀਨੀਅਰ ਅਕਾਲੀ ਦਲ ਆਗੂ ਦਿਆਲ ਸਿੰਘ ਕੋਲਿਆਂਵਾਲੀ ਉਤੇ ਹੁਣ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ...............
ਚੰਡੀਗੜ੍ਹ : ਸੀਨੀਅਰ ਅਕਾਲੀ ਦਲ ਆਗੂ ਦਿਆਲ ਸਿੰਘ ਕੋਲਿਆਂਵਾਲੀ ਉਤੇ ਹੁਣ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਲਿਆਂਵਾਲੀ ਦੀ ਅਗਾਉਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪਹਿਲਾਂ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ ਪਰ ਬਾਅਦ ਦੁਪਹਿਰ ਅਦਾਲਤ ਨੇ ਕੋਲਿਆਂਵਾਲੀ ਦੀ ਅਰਜ਼ੀ ਰੱਦ ਕਰ ਦਿੱਤੀ।
ਇਸ ਤੋਂ ਪਹਿਲਾਂ ਹਾਈਕੋਰਟ ਵੱਲੋਂ ਕੋਲਿਆਂਵਾਲੀ ਨੂੰ ਦੋ ਵਾਰ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਵਿਜੀਲੈਂਸ ਬਿਊਰੋ ਵੱਲੋਂ ਕੋਲਿਆਂਵਾਲੀ ਖਿਲਾਫ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਤੇ ਹੁਣ ਕੋਲਿਆਂਵਾਲੀ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ ਵਿਜੀਲੈਂਸ ਉਸ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।