ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਨੂੰ ਕੀਤਾ ਜਾਵੇਗਾ 'ਮਾਡਲ ਪਿੰਡ' ਵਜੋਂ ਵਿਕਸਿਤ
Published : Aug 21, 2018, 7:36 pm IST
Updated : Aug 21, 2018, 7:36 pm IST
SHARE ARTICLE
Navjot Singh Sidhu, Vijay Singla And Tripat Bajwa
Navjot Singh Sidhu, Vijay Singla And Tripat Bajwa

ਤ੍ਰਿਪਤ ਬਾਜਵਾ ਵੱਲੋਂ ਪਿੰਡ ਕੱਕੜਵਾਲ ਵਿੱਚ ਸੀਵਰੇਜ ਪਾਉਣ ਲਈ ਦਿੱਤਾ 55 ਲੱਖ ਰੁਪਏ ਦਾ ਚੈੱਕ

ਚੰਡੀਗੜ,  21 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਚਿਰਾਂ ਤੋਂ ਚਲੀ ਆ ਰਹੀ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਨਜਿੱਠਣ ਦੇ ਉਦੇਸ਼ ਨਾਲ ਪਿੰਡਾਂ ਵਿੱਚ ਸੀਵਰੇਜ ਪਾਉਣ ਤੇ ਵਾਟਰ ਟ੍ਰੀਟਮੈਂਟ ਪਲਾਂਟ (ਜਲ ਸੋਧਕ ਪਲਾਂਟ) ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੇਂਡੂ ਵਿਕਾਸ ਮੰਤਰੀ  ਸ੍ਰੀ  ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਕੱਕੜਵਾਲ, ਜੋ ਜ਼ਿਲਾ ਸੰਗਰੂਰ ਦੇ ਹਲਕਾ ਧੂਰੀ ਵਿੱਚ ਪੈਂਦਾ ਹੈ, ਵਿੱਚ ਸੀਵਰੇਜ ਪਾਉਣ ਲਈ 55 ਲੱਖ ਰੁਪਏ ਦਾ ਚੈਕ ਭੇਟ ਕਰਨ ਤੋਂ ਬਾਅਦ ਦਿੱਤੀ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਸਨ।ਸ੍ਰੀ ਬਾਜਵਾ ਨੇ ਦੱਸਿਆ ਕਿ ਕੁੱਲ 1.5 ਕਰੋੜ  ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੀ ਪਹਿਲੀ ਕਿਸ਼ਤ ਵਜੋਂ 55 ਲੱਖ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਸ੍ਰੀ ਸਿੱਧੂ ਨੂੰ ਆਪਣੇ ਜੱਦੀ ਪਿੰਡ ਵਿੱਚ ਸੀਵਰੇਜ ਸਿਸਟਮ ਤੇ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਿਤ ਕਰਨ ਲਈ ਵਿਸਤ੍ਰਿਤ ਰਿਪੋਰਟ ਵਿਭਾਗ ਨੂੰ ਸੌਂਪੀ ਸੀ । ਉਹਨਾਂ ਇਸ ਸਾਲ ਦੇ ਅਖੀਰ ਤੱਕ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਦਾ ਭਰੋਸਾ ਵੀ ਪ੍ਰਗਟਾਇਆ।

ਸ੍ਰੀ ਬਾਜਵਾ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਰ ਪਿੰਡ ਵਿੱਚ ਸੀਵਰੇਜ ਸਿਸਟਮ ਤੇ ਵਾਟਰ ਟ੍ਰੀਟਮੈਂਟ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਪਹਿਲੇ ਪੜਾਅ ਤਹਿਤ ਹਰ ਬਲਾਕ ਦੇ 5 ਪਿੰਡਾਂ 'ਚ ਕੰਮ ਸ਼ੁਰੂ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਇਸਨੂੰ ਸਮੁੱਚੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ। ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਉਹਨਾਂ ਵੱਲੋਂ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਪਹਿਲਾਂ ਹਰੀਪੁਰ ਤੇ ਸੀਚੇਵਾਲ ਪਿੰਡਾਂ ਦੇ ਵਿਕਾਸ ਮਾਡਲ ਨੂੰ ਵਾਚਣ ਲਈ ਹਦਾਇਤ ਕੀਤੀ ਗਈ ਸੀ।

ਵਿਭਾਗ ਦੇ ਅਫਸਰਾਂ ਤੇ ਪੰਚਾਇਤੀ ਰਾਜ ਇੰਜਨੀਅਰਾਂ ਵੱਲੋਂ ਉਕਤ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਅਤੇ ਕੁਝ ਲੋੜੀਂਦੀਆਂ ਤਰਮੀਮਾਂ  ਕਰਕੇ ਹੀ ਸੂਬੇ ਦੇ ਹੋਰ ਪਿੰਡਾਂ ਲਈ ਹੁਣ ਇਹ ਨਵੇਂ ਵਿਕਾਸ ਮਾਡਲ ਦਾ ਪ੍ਰਸਤਾਵ ਲਿਆਂਦਾ ਗਿਆ ਹੈ।ਮੰਤਰੀ ਨੇ ਅੱਗੇ ਦੱਸਦਿਆਂ ਕਿਹਾ ਕਿ ਵਿਭਾਗ ਵੱਲੋਂ ਪਿੰਡ ਦੇ ਟੋਭਿਆਂ ਦੇ ਨੇੜੇ ਜਿੱਥੇ ਅਜਿਹੇ  ਟ੍ਰੀਟਮੈਂਟ ਪਲਾਂਟ ਲਗਾÎਏ ਜਾਣੇ ਹਨ  ਉÎੱਥੇ ਪੌਦੇ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ ਤਾਂ ਜੋ ਸੋਧੇ ਹੋਈ ਪਾਣੀ ਨੂੰ ਇਨ•ਾਂ ਰੁੱਖਾਂ ਲਈ ਅਤੇ ਸਿੰਜਾਈ ਦੇ ਕੰਮÎਾਂ ਲਈ ਵੀ ਵਰਤਿਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement