ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਧਰਮਸੋਤ
Published : Aug 21, 2018, 11:29 am IST
Updated : Aug 21, 2018, 11:29 am IST
SHARE ARTICLE
Sadhu Singh Dharamsot and others giving  tributes to Sant Longowal
Sadhu Singh Dharamsot and others giving tributes to Sant Longowal

ਰਾਜ ਵਿੱਚ ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਵੱਲੋਂ ਪਾਏ ਗਏ ਮਹੱਤਵਪੂਰਨ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ...............

ਲੌਂਗੋਵਾਲ : ਰਾਜ ਵਿੱਚ ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਵੱਲੋਂ ਪਾਏ ਗਏ ਮਹੱਤਵਪੂਰਨ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਹ ਵਿਚਾਰ  ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 33ਵੀਂ ਬਰਸੀ ਮੌਕੇ ਇਥੇ ਅਨਾਜ ਮੰਡੀ ਵਿਖੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ।

ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਤੇ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕਰ ਦਿੱਤਾ। ਸ. ਧਰਮਸੋਤ ਨੇ ਕਿਹਾ ਕਿ ਸ਼ਹੀਦਾਂ ਤੇ ਦੇਸ਼ਭਗਤਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾਣਾ ਚਾਹੀਦਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement