
ਪਾਕਿਸਤਾਨ 'ਚ ਨਵੇਂ ਨਿਯੁਕਤ ਹੋਏ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਰੋਹ ਤੋਂ ਵਾਪਸ ਪਰਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ...........
ਅੰਮ੍ਰਿਤਸਰ : ਪਾਕਿਸਤਾਨ 'ਚ ਨਵੇਂ ਨਿਯੁਕਤ ਹੋਏ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਰੋਹ ਤੋਂ ਵਾਪਸ ਪਰਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੀ ਜੇਲ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਨੇ ਜੰਮ ਕੇ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱੱਕ ਸਮਾਰੋਹ 'ਚ ਸ਼ਾਮਲ ਹੋ ਕੇ ਸਿੱਧੂ ਨੇ ਦੇਸ਼ ਨਾਲੋਂ ਜ਼ਿਆਦਾ ਦੋਸਤੀ ਨੂੰ ਤਵਜੋ ਦਿਤੀ ਹੈ।
ਦਲਜੀਤ ਕੌਰ ਨੇ ਸਿੱਧੂ ਵਲੋਂ ਪਾਕਿਸਤਾਨ ਦੇ ਫ਼ੌਜ ਮੁਖੀ ਨੂੰ ਗਲਵਕੜੀ ਪਾਏ ਜਾਣ ਨੂੰ ਲੈ ਕੇ ਵੀ ਸਵਾਲ ਚੁਕਦਿਆਂ ਕਿਹਾ ਕਿ ਰੋਜ਼ਾਨਾ ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ ਨੇੜੇ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਸਾਡੇ ਆਗੂ ਦੁਸ਼ਮਣ ਦੇਸ਼ ਦੇ ਮੁਖੀ ਨੂੰ ਗਲੇ ਲਾ ਰਹੇ ਹਨ।