ਡਾਕਟਰਾਂ ਨੇ ਮਰੀਜ਼ ਤੋਂ 10 ਹਜ਼ਾਰ ਦੀ ਦਵਾਈ ਮੰਗਵਾ ਇਲਾਜ ਕਰਨ ਤੋਂ ਕੀਤਾ ਇਨਕਾਰ
Published : Aug 21, 2019, 12:54 pm IST
Updated : Aug 21, 2019, 12:54 pm IST
SHARE ARTICLE
Doctor refuses to treatment
Doctor refuses to treatment

ਡਾਕਟਰਾਂ ਦੀ ਲਾਪਰਵਾਹੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦਾ ਜਿੱਥੇ...

ਅੰਮ੍ਰਿਤਸਰ  : ਡਾਕਟਰਾਂ ਦੀ ਲਾਪਰਵਾਹੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦਾ ਜਿੱਥੇ ਇੱਕ ਡਾਕਟਰ ਵੱਲੋਂ ਏਡਜ਼ ਦੇ ਮਰੀਜ਼ ਦਾ ਇਲਾਜ ਕਰਨ ਤੋਂ ਮਨ੍ਹਾਂ ਕਰ ਦਿੱਤਾ ਗਿਆ। ਉਥੇ ਹੀ ਇਲਾਜ ਕਰਵਾਉਣ ਆਏ ਮੁਨੀਸ਼ ਕੁਮਾਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਉਹ ਜਦੋਂ ਇਲਾਜ ਕਰਵਾਉਣ ਲਈ ਪਹੁੰਚੇ ਤਾਂ ਡਾਕਟਰਾਂ ਵੱਲੋਂ 10 ਹਜ਼ਾਰ ਦੀਆਂ ਦਵਾਈਆਂ ਲਿਖ ਕੇ ਦੇ ਦਿੱਤੀਆਂ ਗਈਆਂ।

Doctor refuses to treatmentDoctor refuses to treatment

ਉਸ ਤੋਂ ਬਾਅਦ ਵੀ ਉਨ੍ਹਾਂ ਦਾ ਇਲਾਜ ਨਹੀਂ ਕੀਤਾ ਗਿਆ ਜਿਸ ਦੇ ਰੋਸ ਦੇ ਚੱਲਦੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ। ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਨੇਤਾ ਵੇਦ ਕੁਮਾਰ ਬੱਬਲੂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਗਰੀਬਾਂ ਨਾਲ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ ਇੰਂਨਾਂ ਹੀ ਨਹੀਂ ਡਾਕਟਰਾਂ ਵੱਲੋਂ ਆਈਸੀਯੂ ਰੂਮ ਵੀ ਬਿਨਾਂ ਸਿਫਾਰਿਸ਼ ਦੇ ਨਹੀਂ ਦਿੱਤਾ ਜਾਂਦਾ।

Doctor refuses to treatmentDoctor refuses to treatment

ਉੱਥੇ ਹੀ ਡਾਕਟਰ ਜਸਪਾਲ ਸਿੰਘ ਨੇ ਕਿਹਾ ਕਿ ਏਡਜ਼ ਦੇ ਮਰੀਜ਼ ਲਈ ਉਹਨਾਂ ਵੱਲੋਂ ਜ਼ਿਆਦਾ ਦਵਾਈਆਂ ਮੰਗਵਾਈਆਂ ਜਾਂਦੀਆਂ ਹਨ ਤਾਂ ਜੋ ਇਸ ਤਰ੍ਹਾਂ ਦੇ ਮਰੀਜ਼ ਦਾ ਚੰਗੀ ਤਰ੍ਹਾਂ ਇਲਾਜ ਹੋ ਸਕੇ।

Doctor refuses to treatmentDoctor refuses to treatment

ਦੱਸ ਦਈਏ ਕਿ ਡਾਕਟਰਾਂ ਦੀ ਲਾਪਰਵਾਹੀ ਦੇ ਅਜਿਹੇ ਮਾਮਲੇ ਪਹਿਲਾ ਵੀ ਸਾਹਮਣੇ ਆ ਚੁੱਕੇ ਹਨ ਪਰ ਹੁਣ ਇਸ ਮਾਮਲੇ ਦੀ ਪੁਲਿਸ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮਰੀਜ਼ ਵੱਲੋਂ ਡਾਕਟਰ ‘ਤੇ ਲਾਏ ਗਏ ਇਲਜ਼ਾਮਾਂ ਵਿੱਚ ਕਿੰਨੀ ਕੁ ਸੱਚਾਈ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement