ਮਿਸ਼ਨ ਫਤਿਹ ਤਹਿਤ ਪੀ.ਸੀ.ਐਸ ਅਫਸਰ ਦਾਨ ਕਰਨਗੇ ਪਲਾਜ਼ਮਾ
Published : Aug 21, 2020, 6:45 pm IST
Updated : Aug 21, 2020, 6:45 pm IST
SHARE ARTICLE
PCS Officers To Donate Plasma Under Mission Fateh
PCS Officers To Donate Plasma Under Mission Fateh

ਇਸ ਔਖੇ ਵੇਲੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਉਤੇ ਮੁੱਖ ਸਕੱਤਰ ਵੱਲੋਂ ਪੀ.ਸੀ.ਐਸ. ਅਧਿਕਾਰੀਆਂ ਦੀ ਸ਼ਲਾਘਾ

ਚੰਡੀਗੜ, 21 ਅਗਸਤ: ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ) ਆਫੀਸਰਜ਼ ਐਸੋਸੀਏਸ਼ਨ ਨੇ ਮਤਾ ਪਾਸ ਕੀਤਾ ਹੈ ਕਿ ਕੋਵਿਡ-19 ਨੂੰ ਮਾਤ ਦੇਣ ਵਾਲੇ ਪੀਸੀਐਸ ਅਫਸਰ ਗੰਭੀਰ ਮਰੀਜ਼ਾਂ ਦੀ ਜਲਦੀ ਤੰਦਰੁਸਤੀ ਲਈ ਮਿਸ਼ਨ ਫਤਿਹ ਤਹਿਤ ਪਲਾਜ਼ਮਾ ਦਾਨ ਕਰਨਗੇ। ਐਸੋਸੀਏਸ਼ਨ ਵੱਲੋਂ ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਇਨਫੈਕਸ਼ਨ ਤੋਂ ਉੱਭਰ ਚੁੱਕੇ ਅਤੇ ਪਲਾਜ਼ਮਾ ਦਾਨ ਕਰਨ ਦੇ ਚਾਹਵਾਨ ਅਧਿਕਾਰੀਆਂ ਦੇ ਨਾਮ ਦਿੱਤੇ ਗਏ ਹਨ। 

Mission Fateh Mission Fateh

ਐਸੋਸੀਏਸ਼ਨ ਦੀ ਇਸ ਲੋਕਪੱਖੀ ਅਪੀਲ ਉਤੇ ਐਸ.ਏ.ਐਸ.ਨਗਰ (ਮੁਹਾਲੀ)  ਦੇ ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ, ਜਿਨ੍ਹਾਂ ਨੇ ਹਾਲ ਹੀ ਵਿੱਚ ਕੋਵਿਡ-19 ਨੂੰ ਮਾਤ ਦਿੱਤੀ ਹੈ, ਨੇ ਕੋਰੋਨਾ ਨਾਲ ਜੂਝ ਰਹੇ ਡੀ.ਐੱਸ.ਪੀ. (ਖਰੜ ) ਸ੍ਰੀ ਪਾਲ ਸਿੰਘ ਨੂੰ ਵੀਰਵਾਰ ਨੂੰ ਪਲਾਜ਼ਮਾ ਦਾਨ ਕੀਤਾ।

Plasma TherapyPlasma Therapy

ਪੀ.ਸੀ.ਐਸ ਆਫੀਸਰਜ਼ ਐਸੋਸੀਏਸਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਗੁਪਤਾ ਨੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਨੂੰ ਇਸ ਘਾਤਕ ਬਿਮਾਰੀ ਤੋਂ ਕੀਮਤੀ ਜਾਨਾਂ ਬਚਾਉਣ ਲਈ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ ਤਾਂ ਜੋ ਕੋਵਿਡ-19 ਖ਼ਿਲਾਫ਼ ਜੰਗ ਵਿੱਚ ਸਰਕਾਰ ਦੀ ਮਦਦ ਤੋਂ ਇਲਾਵਾ ਇਸ ਬਿਮਾਰੀ ਤੋਂ ਪੀੜਤ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। 

PLASMA PLASMA

ਗੁਪਤਾ ਨੇ ਅੱਗੇ ਦੱਸਿਆ ਕਿ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਟੀ.ਪੀ.ਐਸ ਸੰਧੂ, ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ: ਰਜਤ ਓਬਰਾਏ, ਸ੍ਰੀ ਸਕੱਤਰ ਸਿੰਘ ਬੱਲ, ਮੇਜਰ ਅਮਿਤ ਮਹਾਜਨ, ਸ੍ਰੀ ਗੁਰਵਿੰਦਰ ਸਿੰਘ ਜੌਹਲ, ਸ੍ਰੀ ਦੀਪਾਂਕਰ ਗਰਗ ਅਤੇ ਸ੍ਰੀ ਪਵਿੱਤਰ ਸਿੰਘ, ਜਿਨਾਂ ਨੇ ਕੋਵਿਡ -19  ਨੂੰ ਸਫਲਤਾਪੂਰਵਕ ਹਰਾਇਆ ਹੈ, ਨੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾ ਦਾਨ ਕਰਨ ਦੀ ਪੇਸ਼ਕਸ਼ ਕੀਤੀ ਹੈ। ਇਨ੍ਹਾਂ ਅਧਿਕਾਰੀਆਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਕੋਰੋਨਾ ਨੂੰ ਹਰਾਉਣ ਵਾਲੇ ਇਹ ਅਧਿਕਾਰੀ ਹੋਰ ਲੋਕਾਂ ਨੂੰ ਵੀ ਕੋਵਿਡ -19 ਨਾਲ ਜੂਝ ਰਹੇ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement