
ਜ਼ਹਿਰੀਲੀ ਸ਼ਰਾਬ ਕਾਰਨ 128 ਤੋਂ ਵੱਧ ਲੋਕਾਂ...
ਜਲੰਧਰ: ਜ਼ਹਿਰੀਲੀ ਸ਼ਰਾਬ ਪੀਣ ਨਾਲ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਵਿਚ 128 ਤੋਂ ਜ਼ਿਆਦਾ ਮੌਤਾਂ ਦੇ ਮਾਮਲਿਆਂ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਚਾਰੇ ਪਾਸਿਆਂ ਤੋਂ ਘਿਰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਅਤੇ ਰੂਰਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜ਼ਹਿਰੀਲੀ ਸ਼ਰਾਬ ਕਾਂਡ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਤੋਂ ਕਰਵਾਈ ਜਾਵੇ ਤਾਂ ਕਿ ਇਸ ਮਾਮਲੇ ਵਿਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ।
Capt Amarinder Singh
ਜ਼ਿਲ੍ਹਾ ਭਾਜਪਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ, ਦੇਹਾਤੀ ਨਾਰਥ ਦੇ ਪ੍ਰਧਾਨ ਅਮਰਜੀਤ ਸਿੰਘ ਅਮਰੀ ਨੇ ਏਡੀਸੀ ਨੂੰ ਦਿੱਤੇ ਇੱਕ ਮੰਗ ਪੱਤਰ ਵਿੱਚ ਕਿਹਾ ਕਿ ਨਾਜਾਇਜ਼ ਸ਼ਰਾਬ ਦੀ ਵਿਕਰੀ ਪਹਿਲਾਂ ਹੀ ਪੰਜਾਬ ਵਿੱਚ ਹੋ ਰਹੀ ਹੈ ਪਰ ਪਿਛਲੇ ਮਹੀਨੇ ਵਿੱਚ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਦੇ ਕਈ ਮਾਮਲੇ ਸਾਹਮਣੇ ਆਏ ਹਨ।
People
ਜ਼ਹਿਰੀਲੀ ਸ਼ਰਾਬ ਕਾਰਨ 128 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਪੰਜਾਬ 'ਤੇ ਹਮੇਸ਼ਾਂ ਧੱਬਾ ਰਹੇਗੀ। ਇਸ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਭਾਜਪਾ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਹੁਣ ਜਨਤਾ ਦਾ ਵਿਸ਼ਵਾਸ ਉਹਨਾਂ ਦੀ ਸਰਕਾਰ ਤੇ ਨਹੀਂ ਰਿਹਾ ਇਸ ਲਈ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਏਜੰਸੀ ਸੀਬੀਆਈ ਤੋਂ ਕਰਵਾਈ ਜਾਵੇ।
People
ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰ ਪਿਛਲੇ 1 ਮਹੀਨ ਤੋਂ ਪੂਰੇ ਸੂਬੇ ਵਿਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਉਹ ਲਗਾਤਾਰ ਇਹ ਮੰਗ ਕਰ ਰਹੇ ਹਨ ਇਸ ਕਾਂਡ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਭਾਜਪਾ ਆਗੂਆਂ ਨੂੰ ਸ਼ੁੱਕਰਵਾਰ 21 ਅਗਸਤ ਨੂ ਵੀ ਜ਼ਿਲ੍ਹਾ ਮੁੱਖ ਦਫ਼ਤਰ ਵਿਚ ਧਰਨਾ ਦੇਣਾ ਸੀ ਪਰ ਕੋਵਿਡ 19 ਦੀਆਂ ਗਾਈਡਲਾਈਨਾਂ ਨੂੰ ਦੇਖਦੇ ਹੋਏ ਇਹ ਧਰਨਾ ਰੱਦ ਕਰਨਾ ਪਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।