
ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ
ਚੰਡੀਗੜ੍ਹ 21 ਅਗਸਤ - ਬੀਤੇ ਮਾਰਚ ਮਹੀਨੇ ਤੋਂ ਕੋਰੋਨਾ ਮਹਾਂਮਾਰੀ ਦੇ ਸੰਕਟ ਵਿੱਚ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਫਰੰਟਲਾਈਨ 'ਤੇ ਡਿਊਟੀ ਨਿਭਾਅ ਰਹੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਵਿੱਚੋਂ ਕੁਝ ਅਧਿਕਾਰੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ ਨੇ ਦੱਸਿਆ ਕੁਝ ਕੁ ਅਧਿਕਾਰੀਆਂ ਦੇ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਹਨਾਂ ਦੇ ਸੰਪਰਕ ਵਿੱਚ ਆਏ ਵਿਭਾਗ ਦੇ ਕਰੀਬ ਸਭ ਕਰਮਚਾਰੀਆਂ ਨੇ ਆਪਣਾ ਕੋਵਿਡ ਟੈਸਟ ਕਰਵਾਇਆ ਜਿਨ੍ਹਾਂ ਵਿਚੋਂ ਬਹੁਤਿਆਂ ਦੀ ਰਿਪੋਰਟ ਆ ਗਈ ਹੈ
PR Association wishes a speedy recovery the public relations officers battling covid
ਜਦੋਂ ਕਿ ਕੁਝ ਕੁ ਦੀ ਰਿਪੋਰਟ ਹਾਲੇ ਆਉਣੀ ਹੈ। ਵਿਭਾਗ ਦੇ ਪੰਜ ਅਧਿਕਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਕ ਅਧਿਕਾਰੀ ਦੇ ਪਰਿਵਾਰ ਦੇ ਬਾਕੀ ਤਿੰਨ ਮੈਂਬਰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਨਵਦੀਪ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਇਹ ਅਧਿਕਾਰੀ ਇਸ ਵੇਲੇ ਚੜ੍ਹਦੀ ਕਲਾ ਵਿੱਚ ਹਨ ਅਤੇ ਆਪੋ-ਆਪਣੇ ਘਰਾਂ ਵਿੱਚ ਅਲਹਿਦਗੀ ਵਿੱਚ ਹਨ ਅਤੇ ਜਥੇਬੰਦੀ ਵੱਲੋਂ ਉਹ ਇਹਨਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ।
Corona Test
ਇਸ ਤੋਂ ਇਲਾਵਾ ਇਹਨਾਂ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਵਿਭਾਗ ਦੇ ਹੋਰ ਅਧਿਕਾਰੀ ਵੀ ਇਸ ਵੇਲੇ ਆਪੋ-ਆਪਣੇ ਘਰਾਂ ਵਿੱਚ ਏਕਾਂਤਵਾਸ ਵਿੱਚ ਹਨ ਅਤੇ ਉਹਨਾਂ ਦੇ ਟੈਸਟ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਲੋਕ ਸੰਪਰਕ ਵਿਭਾਗ ਦੇ ਸਮੂਹ ਅਧਿਕਾਰੀਆਂ ਵੱਲੋਂ ਪ੍ਰਿੰਟ, ਇਲੈਕਟ੍ਰਾਨਿਕ, ਵੈੱਬ ਮੀਡੀਆ ਦੇ ਨਾਲ ਸੋਸ਼ਲ ਮੀਡੀਆ ਰਾਹੀਂ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।
Corona Virus
ਵਿਭਾਗ ਜਿੱਥੇ ਲੋਕਾਂ ਨੂੰ ਕੋਵਿਡ-19 ਸਬੰਧੀ ਇਹਤਿਆਤ ਵਰਤਣ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਲਈ ਨਿਰੰਤਰ ਸੂਚਨਾਵਾਂ ਦੇ ਕੇ ਜਾਗਰੂਕ ਕਰ ਰਿਹਾ ਹੈ, ਉਥੇ ਵਿਭਾਗ ਦੇ ਅਧਿਕਾਰੀ ਖੁਦ ਵੀ ਡਿਊਟੀ ਦੇ ਨਾਲ-ਨਾਲ ਇਹਨਾਂ ਕੋਵਿਡ ਨੇਮਾਂ ਦੀ ਪਾਲਣਾ ਕਰ ਰਹੇ ਹਨ। ਕਿਸੇ ਪਾਜ਼ੇਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਣ ਜਾਂ ਕੋਵਿਡ ਸਬੰਧੀ ਕੋਈ ਵੀ ਮਾਮੂਲੀ ਲੱਛਣ ਪਾਏ ਜਾਣ 'ਤੇ ਤੁਰੰਤ ਟੈਸਟ ਕਰਵਾਇਆ ਜਾਂਦਾ ਹੈ। ਕਈ ਅਧਿਕਾਰੀਆਂ ਵੱਲੋਂ ਤਾਂ ਦੂਹਰੀ ਵਾਰ ਵੀ ਟੈਸਟ ਕਰਵਾਇਆ ਗਿਆ ਹੈ।
Corona Virus
ਐਸੋਸੀਏਸ਼ਨ ਦੀ ਤਰਫੋਂ ਅਸੀਂ ਜਿੱਥੇ ਇਸ ਕੋਰੋਨਾ ਸੰਕਟ ਵਿੱਚ ਸੂਬਾ ਵਾਸੀਆਂ ਦੀ ਚੰਗੀ ਸਿਹਤ ਦੀ ਅਰਦਾਸ ਕਰਦੇ ਹਾਂ, ਉਥੇ ਆਪਣੇ ਸਾਥੀਆਂ ਅਤੇ ਉਨ•ਾਂ ਦੇ ਪਰਿਵਾਰਾਂ ਦੇ ਵੀ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਨ। ਉਹਨਾਂ ਨੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਵਿਭਾਗ ਦਾ ਹਰੇਕ ਅਧਿਕਾਰੀ ਚਾਹੇ ਜ਼ਿਲ੍ਹੇ ਵਿੱਚ ਜਾਂ ਹੈੱਡਕੁਆਰਟਰ 'ਤੇ ਤਾਇਨਾਤ ਹੈ, ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਹਨਾਂ ਦੱਸਿਆ ਕਿ ਇਸ ਵੇਲੇ ਸਥਿਤੀ ਇੰਨੀ ਸੰਵੇਦਨਸ਼ੀਲ ਹੈ ਕਿ ਇਸ ਮਹਾਂਮਾਰੀ ਸਬੰਧੀ ਪੂਰੇ ਇਹਤਿਆਤ ਦੀ ਪਾਲਣਾ ਕਰਨ ਦੇ ਬਾਵਜੂਦ ਕੋਵਿਡ ਖਿਲਾਫ ਜੰਗ ਵਿੱਚ ਅੱਗੇ ਹੋ ਕੇ ਲੜ ਰਹੇ ਸਰਕਾਰੀ ਕਰਮਚਾਰੀਆਂ ਵਿੱਚੋਂ ਵੀ ਕੁਝ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ।