ਪ੍ਰਣਬ ਮੁਖਰਜੀ ਦੀ ਸਿਹਤ ਵਿਚ ਹਲਕਾ ਸੁਧਾਰ
Published : Aug 21, 2020, 12:30 am IST
Updated : Aug 21, 2020, 12:30 am IST
SHARE ARTICLE
image
image

ਪ੍ਰਣਬ ਮੁਖਰਜੀ ਦੀ ਸਿਹਤ ਵਿਚ ਹਲਕਾ ਸੁਧਾਰ

ਨਵੀਂ ਦਿੱਲੀ, 20 ਅਗੱਸਤ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਸਾਹ ਸਬੰਧੀ ਮਾਪਦੰਡਾਂ ਵਿਚ ਹਲਕਾ ਸੁਧਾਰ ਆਇਆ ਹੈ ਪਰ ਹਾਲੇ ਵੀ ਉਹ ਵੈਂਟੀਲੇਟਰ 'ਤੇ ਹਨ। ਫ਼ੌਜ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਨੇ ਇਹ ਜਾਣਕਾਰੀ ਦਿਤੀ। 84 ਸਾਲਾ ਮੁਖਰਜੀ ਨੂੰ 10 ਅਗੱਸਤ ਨੂੰ ਇਥੋਂ ਦੇ ਹਪਸਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ ਅਤੇ ਉਨ੍ਹਾਂ ਦੀ ਬ੍ਰੇਨ ਸਰਜਰੀ ਹੋਈ ਸੀ। ਇਸ ਤੋਂ ਪਹਿਲਾਂ ਕੋਵਿਡ-19 ਜਾਂਚ ਦੀ ਰੀਪੋਰਟ ਪਾਜ਼ੇਟਿਵ ਆਈ ਸੀ। ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਹਸਪਤਾਲ ਨੇ ਬਿਆਨ ਰਾਹੀਂ ਕਿਹਾ ਕਿ ਪ੍ਰਣਬ ਮੁਖਰਜੀ ਦੇ ਸਾਹ ਸਬੰਧੀ ਮਾਪਦੰਡਾਂ ਵਿਚ ਹਲਕਾ ਸੁਧਾਰ ਹੈ ਪਰ ਹਾਲੇ ਵੀ ਉਹ ਜੀਵਨ ਰਖਿਅਕ ਪ੍ਰਣਾਲੀ 'ਤੇ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਮਾਹਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਨਿਗਰਾਨੀ ਰੱਖ ਰਹੀ ਹੈ। ਮੁਖਰਜੀ 2012 ਤੋਂ 2017 ਤਕ ਦੇਸ਼ ਦੇ ਰਾਸ਼ਟਰਪਤੀ ਸਨ।  
imageimage

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement