ਪੰਜਾਬ ਵਿਚ ਅੱਜ ਸਵੇਰ ਤੋਂ ਪੈ ਰਿਹਾ ਮੀਂਹ, ਤਾਪਮਾਨ ਵਿਚ ਆਈ ਗਿਰਾਵਟ
Published : Aug 21, 2020, 9:06 am IST
Updated : Aug 21, 2020, 11:24 am IST
SHARE ARTICLE
Rain
Rain

ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਬਾਰਸ਼ ਦਾ ਆਲਮ ਜਾਰੀ ਹੈ

ਚੰਡੀਗੜ੍ਹ- ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਜਿਸ ਦੇ ਚੱਲਦਿਆਂ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਬਾਰਸ਼ ਦਾ ਆਲਮ ਜਾਰੀ ਹੈ। ਚੰਡੀਗੜ੍ਹ-ਮੁਹਾਲੀ 'ਚ ਪਿਛਲੇ ਕਈ ਦਿਨਾਂ ਤੋਂ ਲਗਪਗ ਰੋਜ਼ ਵਾਂਗ ਹੀ ਮੀਂਹ ਦੀ ਆਮਦ ਰਹਿੰਦੀ ਹੈ। ਅੱਜ ਸਵੇਰ ਤੋਂ ਹੀ ਪੈ ਰਹੇ ਮੀਂਹ ਨੇ ਮੌਸਮ 'ਚ ਕਾਫੀ ਠੰਡਕ ਲਿਆਂਦੀ ਹੈ।

RainRain

ਤਾਪਮਾਨ 'ਚ ਵੀ ਗਿਰਾਵਟ ਸੁਭਾਵਕ ਹੈ। ਓਧਰ ਪੰਜਾਬ ਦੇ ਮਾਲਵਾ ਖਿੱਤੇ ਦੇ ਕਈ ਜ਼ਿਲ੍ਹਿਆਂ 'ਚ ਵੀਰਵਾਰ ਬੱਦਲਵਾਈ ਬਣੀ ਰਹੀ ਪਰ ਬਾਰਸ਼ ਨਾ ਹੋਣ ਕਾਰਨ ਹੁੰਮਸ ਜਾਰੀ ਰਹੀ।

RainRain

ਦੇਸ਼ ਦੇ ਹੋਰ ਸੂਬਿਆਂ ਦੀ ਗੱਲ ਕਰੀਏ ਤਾਂ ਪੂਰਬੀ ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਗੁਜਰਾਤ, ਗੋਆ, ਮਹਾਰਾਸ਼ਟਰ 'ਚ ਅੱਜ ਬਹੁਤ ਭਾਰੀ ਬਾਰਸ਼ ਹੋਣ ਦਾ ਅਨੁਮਾਨ ਹੈ।

RainRain

ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਪੱਛਮੀ ਰਾਜਸਥਾਨ, ਵਿਦਰਭਾ, ਛੱਤੀਸਗੜ੍ਹ, ਝਾਰਖੰਡ, ਅਸਮ, ਤੇਲੰਗਾਨਾ ਤੇ ਮੇਘਾਲਿਆ 'ਚ ਵੀ ਬਾਰਸ਼ ਹੋ ਸਕਦੀ ਹੈ। ਦਿੱਲੀ ਅਤੇ ਗੁਰੂਗ੍ਰਾਮ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਹੋਈ ਭਾਰੀ ਬਾਰਸ਼ ਕਾਰਨ ਵੀਰਵਾਰ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।

RainRain

ਨਦੀਆਂ 'ਚ ਉਛਾਲ ਕਾਰਨ ਉੱਤਰ ਪ੍ਰਦੇਸ਼ ਦੇ 16 ਜ਼ਿਲ੍ਹਿਆਂ ਦੇ 870 ਤੋਂ ਵੱਧ ਪਿੰਡ ਪ੍ਰਭਾਵਿਤ ਹਨ। ਬੰਗਾਲ ਦੀ ਖਾੜੀ 'ਚ ਘੱਟ ਦਬਾਅ ਦੇ ਖੇਤਰ ਤੋਂ ਹੋਈ ਬਾਰਸ਼ ਤੋਂ ਬਾਅਦ ਓੜੀਸਾ ਦੇ ਕਈ ਸਥਾਨਾਂ 'ਤੇ ਬਿਜਲੀ ਗੁੱਲ ਹੋ ਗਈ ਤੇ ਸੜਕੀ ਸੰਪਰਕ ਟੁੱਟ ਗਿਆ।

RainRain

ਬਾਰਸ਼ ਕਾਰਨ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ। ਜੰਮੂ-ਕਸ਼ਮੀਰ 'ਚ ਭਾਰੀ ਬਾਰਸ਼ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਨਾਲ 270 ਕਿਲੋਮੀਟਰ ਲੰਬਾ ਜੰਮੂ-ਸ੍ਰੀਨਗਰ ਰਾਸ਼ਟਰੀ ਮਾਰਗ ਵੀ ਬੰਦ ਹੋ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement