ਪੰਜਾਬ ਦੇ ਪਾਣੀ 'ਤੇ ਕਿਸੇ ਹੋਰ ਸੂਬੇ ਦਾ ਅਧਿਕਾਰ ਨਹੀਂ, ਪਹਿਲਾਂ ਹੋਏ ਸਾਰੇ ਸਮਝੌਤੇ ਗ਼ਲਤ ਹਨ: ਢੀਂਡਸਾ
Published : Aug 21, 2020, 8:25 pm IST
Updated : Aug 21, 2020, 8:25 pm IST
SHARE ARTICLE
Sukhdev Singh Dhindsa
Sukhdev Singh Dhindsa

ਸਾਬਕਾ ਸ਼੍ਰੋ. ਕਮੇਟੀ ਮੈਂਬਰ ਨੇ ਬਾਦਲਾਂ ਨੂੰ ਆਖਿਆ ਅਲਵਿਦਾ

ਕੋਟਕਪੂਰਾ : ਸ਼੍ਰੋਮਣੀ ਅਕਾਲੀ ਦਲ ਤੋਂ ਅਲਹਿਦਾ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਦੇ ਵਿਸਥਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਉਨ੍ਹਾਂ ਨੇ ਫ਼ਰੀਦਕੋਟ ਹਕਲੇ ਦਾ ਦੌਰਾ ਕੀਤਾ।  ਅਕਾਲੀ ਦਲ ਬਾਦਲ ਦੇ ਆਗੂ ਤੇ ਵਰਕਰ ਸਾਰਾ ਦਿਨ ਉਨ੍ਹਾਂ ਦੀ ਆਮਦ ਦੀਆਂ ਕਨਸੋਆਂ ਲੈਂਦੇ ਵੇਖੇ ਗਏ। ਇਸੇ ਦੌਰਾਨ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਮਾਮੇ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਨਾਲ ਸੁਖਦੇਵ ਸਿੰਘ ਢੀਂਡਸਾ ਦੀ ਬੰਦ ਕਮਰਾ ਮੀਟਿੰਗ ਨੇ ਸਿਆਸੀ ਹਲਕਿਆਂ 'ਚ ਹਲਚਲ ਮਚਾ ਦਿਤੀ।

Sukhdev Singh DhindsaSukhdev Singh Dhindsa

ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਜਗਜੀਤ ਸਿੰਘ ਬਰਾੜ ਨੇ ਅਪਣੇ ਪਰਵਾਰ ਸਮੇਤ ਬਾਦਲ ਦਲ ਨੂੰ ਅਲਵਿਦਾ ਆਖਦਿਆਂ ਢੀਂਡਸਾ ਦਾ ਪੱਲਾ ਫੜ ਲਿਆ। ਢੀਂਡਸਾ ਦੀ ਆਮਦ ਦੇ ਉਕਤ ਮਾਮਲੇ ਦਾ ਦਿਲਚਸਪ ਪਹਿਲੂ ਇਹ ਵੀ ਹੈ ਕਿ ਸ. ਢੀਂਡਸਾ ਅਕਾਲੀ ਦਲ ਬਾਦਲ ਦੇ ਮੂਹਰਲੀ ਕਤਾਰ ਦੇ ਆਗੂਆਂ ਨੂੰ ਵੀ ਬਹਾਨੇ ਨਾਲ ਮਿਲੇ। ਪਹਿਲਾਂ ਗੁਰਦਵਾਰਾ ਸਾਹਿਬ ਬਾਬਾ ਫ਼ਰੀਦ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦੀ ਸਿਹਤ ਦਾ ਹਾਲਚਾਲ ਜਾਣਨ ਲਈ ਗਏ ਤੇ ਫਿਰ ਗੁਰਤੇਜ ਸਿੰਘ ਤੇਜੀ ਗਿੱਲ ਦੇ ਨੌਜਵਾਨ ਪੁੱਤਰ ਦੇ ਅਚਾਨਕ ਵਿਛੋੜੇ ਕਾਰਨ ਉਨਾ ਘਰ ਅਫ਼ਸੋਸ ਕਰਨ ਲਈ ਪਹੁੰਚ ਗਏ।

Sukhdev Singh DhindsaSukhdev Singh Dhindsa

ਇੰਦਰਜੀਤ ਸਿੰਘ ਖ਼ਾਲਸਾ ਨਾਲ ਬੰਦ ਕਮਰਾ ਮੀਟਿੰਗ ਮੌਕੇ ਸ. ਢੀਂਡਸਾ ਦੇ ਨਾਲ ਸਿਰਫ ਸਾਬਕਾ ਐਮ.ਪੀ. ਬੀਬੀ ਪਰਮਜੀਤ ਕੌਰ ਗੁਲਸ਼ਨ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸਾਬਕਾ ਸੂਚਨਾ ਕਮਿਸ਼ਨ ਨਿਧੜਕ ਸਿੰਘ ਬਰਾੜ ਅਤੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਔਲਖ (ਦਬੜੀਖਾਨਾ) ਵੀ ਹਾਜ਼ਰ ਸਨ।

Sukhdev Singh DhindsaSukhdev Singh Dhindsa

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਸ਼ਪੱਸ਼ਟ ਕੀਤਾ ਕਿ ਐਸਆਈਐੱਲ ਨਹਿਰ ਦੇ ਮੁੱਦੇ 'ਤੇ ਉਨਾਂ ਦੀ ਪਾਰਟੀ ਦਾ ਸਟੈਂਡ ਬਿਲਕੁੱਲ ਸਪੱਸ਼ਟ ਹੈ ਕਿ ਪੰਜਾਬ ਦੇ ਪਾਣੀ 'ਤੇ ਕਿਸੇ ਵੀ ਹੋਰ ਸੂਬੇ ਦਾ ਕੋਈ ਅਧਿਕਾਰ ਨਹੀਂ, ਪਾਣੀਆਂ ਦੇ ਮਾਮਲੇ 'ਚ ਪਹਿਲਾਂ ਜੋ ਵੀ ਸਮਝੌਤੇ ਕੀਤੇ ਗਏ, ਉਹ ਗ਼ਲਤ ਹਨ।

Sukhdev Singh DhindsaSukhdev Singh Dhindsa

ਬੇਅਦਬੀ ਕਾਂਡ ਦੇ ਮਾਮਲੇ 'ਚ ਪੁੱਛੇ ਸਵਾਲ ਦੇ ਜਵਾਬ 'ਚ ਉਨਾਂ ਦਸਿਆ ਕਿ ਪਹਿਲਾਂ ਬਾਦਲ ਸਰਕਾਰ ਨੇ ਨਾ ਤਾਂ ਪੀੜਤ ਪਰਵਾਰਾਂ ਨੂੰ ਇਨਸਾਫ਼ ਦਿਤਾ ਅਤੇ ਨਾ ਹੀ ਦੋਸ਼ੀਆਂ ਵਿਰੁਧ ਕਾਰਵਾਈ ਕੀਤੀ, ਪਰ ਹੁਣ ਵੋਟਾਂ ਲੈਣ ਤੋਂ ਪਹਿਲਾਂ ਵਾਅਦੇ ਕਰ ਕੇ ਆਈ ਕੈਪਟਨ ਸਰਕਾਰ ਵੀ ਇਸ ਮਾਮਲੇ 'ਚ ਕੋਈ ਸਖ਼ਤ ਕਾਰਵਾਈ ਕਰਨ 'ਚ ਅਸਫ਼ਲ ਹੋਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਸ. ਢੀਂਡਸਾ ਨੇ ਆਖਿਆ ਕਿ ਉਨ੍ਹਾਂ ਦੀ ਪਾਰਟੀ ਕਾਂਗਰਸ ਅਤੇ ਬਾਦਲ ਦਲ ਨੂੰ ਛੱਡ ਕੇ ਕਿਸੇ ਵੀ ਸਿਆਸੀ ਪਾਰਟੀ ਨਾਲ ਸਮਝੌਤਾ ਕਰਨ ਲਈ ਤਿਆਰ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement