ਮੁੱਖ ਮੰਤਰੀ ਵਲੋਂ ਹੜਤਾਲ 'ਤੇ ਚੱਲਰਹੇਗਰੁਪਸੀ ਤੇ ਡੀ ਕਰਮਚਾਰੀਆਂ ਨੂੰ ਕੰਮ 'ਤੇ ਵਾਪਸ ਪਰਤਣ ਦੀ ਅਪੀਲ
Published : Aug 21, 2020, 11:05 pm IST
Updated : Aug 21, 2020, 11:05 pm IST
SHARE ARTICLE
image
image

ਮੁੱਖ ਮੰਤਰੀ ਵਲੋਂ ਹੜਤਾਲ 'ਤੇ ਚੱਲ ਰਹੇ ਗਰੁਪ ਸੀ ਤੇ ਡੀ ਕਰਮਚਾਰੀਆਂ ਨੂੰ ਕੰਮ 'ਤੇ ਵਾਪਸ ਪਰਤਣ ਦੀ ਅਪੀਲ


ਚੰਡੀਗੜ, 21 ਅਗੱਸਤ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸਕੱਤਰੇਤ ਅਤੇ ਜ਼ਿਲ੍ਹਿਆਂ ਦੇ ਹੜਤਾਲ 'ਤੇ ਚੱਲ ਰਹੇ ਗਰੁੱਪ ਸੀ ਤੇ ਡੀ ਕਰਮਚਾਰੀਆਂ ਨੂੰ ਕੰਮ 'ਤੇ ਵਾਪਸ ਪਰਤਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਕੋਵਿਡ ਮਹਾਂਮਾਰੀ ਦੀ ਔਖੀ ਘੜੀ ਅਤੇ ਵਿੱਤੀ ਸੰਕਟ ਦੇ ਬਾਵਜੂਦ ਕਰਮਚਾਰੀਆਂ ਦੀਆਂ ਲੰਬਿਤ ਪਈਆਂ ਮੰਗਾਂ ਨੂੰ ਪੂਰਾ ਕਰਨ ਲਈ ਯਤਨ ਕਰ ਰਹੀ ਹੈ। ਅੱਜ ਦੇ ਫੇਸਬੁੱਕ ਲਾਈਵ ਪ੍ਰੋਗਰਾਮ 'ਕੈਪਟਨ ਨੂੰ ਸਵਾਲ' ਦੌਰਾਨ ਮੁੱਖ ਮੰਤਰੀ ਨੇ ਕਰਮਚਾਰੀਆਂ ਨੂੰ ਪਿਛਲੇ ਇੱਕ ਹਫਤੇ ਤੋਂ ਹੜਤਾਲ 'ਤੇ ਬੈਠੇ ਕਰਮਚਾਰੀਆਂ ਨੂੰ ਵਿਰੋਧ ਪ੍ਰਦਰਸ਼ਨ ਖਤਮ ਕਰਨ ਅਤੇ ਸੰਕਟਕਾਲੀ ਦੌਰ ਵਿੱਚ ਲੰਘ ਰਹੇ ਸੂਬੇ ਦੇ ਹਿੱਤਾਂ ਲਈ ਮੁੜ ਕੰਮ 'ਤੇ ਪਰਤਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਮੌਜੂਦਾ ਸੰਕਟ ਦੇ ਬਾਵਜੂਦ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ 'ਤੇ ਸੁਹਿਰਦਤਾ ਨਾਲ ਧਿਆਨ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਮੁਲਾਜ਼ਮ ਆਪਣੇ ਮੋਬਾਈਲ ਭੱਤੇ ਦੇ ਬੰਦ ਹੋਣ ਪਿੱਛੋਂ ਹੜਤਾਲ 'ਤੇ ਚਲੇ ਗਏ ਸਨ। ਕਰਮਚਾਰੀ ਉਦੋਂ ਤੋਂ ਹੀ ਕੰਮ 'ਤੇ ਹਾਜ਼ਰ ਨਹੀਂ ਹੋ ਰਹੇ ਅਤੇ ਭੱਤੇ ਦੀ ਬਹਾਲੀ ਸਮੇਤ ਆਪਣੀਆਂ ਬਕਾਇਆ ਮੰਗਾਂ ਦੇ ਹੱਲ ਦੀ ਮੰਗ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਸਾਰੇ ਕਰਮਚਾਰੀਆਂ ਦੇ ਹਿੱਤਾਂ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਮੌਜੂਦਾ ਹਾਲਤਾਂ ਵਿੱਚ ਵੀ ਉਨ੍ਹਾਂ ਦੀਆਂ ਔਕੜਾਂ ਛੇਤੀ ਤੋਂ ਛੇਤੀ ਹੱਲ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement