'ਮਗਨਰੇਗਾ ਤਹਿਤ ਹੋ ਰਹੇ ਵਿਕਾਸ ਤੋਂ ਘਬਰਾਇਆ ਸੁਖਬੀਰ ਝੂਠੇ ਦੋਸ਼ ਲਾ ਕੇ ਸਕੀਮ ਬੰਦ ਕਰਾਉਣਾ ਚਾਹੁੰਦਾ'
Published : Aug 21, 2020, 3:57 pm IST
Updated : Aug 21, 2020, 3:57 pm IST
SHARE ARTICLE
Sukhbir Singh Badal
Sukhbir Singh Badal

ਸੁਖਬੀਰ ਬਾਦਲ ਆਪਣੀਆਂ ਰਾਜਸੀ ਰੋਟੀਆਂ ਸੇਕਣ ਲਈ ਗਰੀਬਾਂ ਦੇ ਢਿੱਡ ਉੱਤੇ ਲੱਤ ਮਾਰਨ ਲਈ ਵੀ ਤਿਆਰ: ਪੰਚਾਇਤ ਮੰਤਰੀ

ਚੰਡੀਗੜ੍ਹ: ਸੁਖਬੀਰ ਸਿੰਘ ਬਾਦਲ ਵਲੋਂ ਮਗਨਰੇਗਾ ਸਕੀਮ ਤਹਿਤ ਸਮਾਨ ਦੀ ਖ਼ਰੀਦ ਵਿਚ 1000 ਕਰੋੜ ਦਾ ਘਪਲਾ ਹੋਣ ਦੇ ਦੋਸ਼ ਨੂੰ ਸਰਾਸਰ ਝੂਠਾ, ਪੂਰੀ ਤਰ੍ਹਾਂ ਗੈਰ ਜ਼ਿਮੇਂਵਾਰਾਨਾ, ਸਚਾਈ ਤੋਂ ਕੋਹਾਂ ਦੂਰ ਅਤੇ ਸੌੜੀ ਸਿਆਸਤ ਤੋਂ ਪ੍ਰੇਰਤ ਦਸਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਦਰਅਸਲ ਅਕਾਲੀ ਦਲ ਦਾ ਪ੍ਰਧਾਨ ਮਗਨਰੇਗਾ ਤਹਿਤ ਪਿੰਡਾਂ ਦੇ ਹੋ ਰਹੇ ਲਾਮਿਸਾਲ ਵਿਕਾਸ ਤੋਂ ਘਬਰਾ ਕੇ ਇਸ ਨੂੰ ਆਨੀ-ਬਹਾਨੀ ਬੰਦ ਕਰਵਾਉਣਾ ਚਾਹੁੰਦਾ ਹੈ।

Tripat Rajinder Singh Bajwa Tripat Rajinder Singh Bajwa

ਪੰਚਾਇਤ ਮੰਤਰੀ ਨੇ ਕਿਹਾ ਕਿ ਆਪਣੀਆਂ ਗਲਤ ਨੀਤੀਆਂ ਅਤੇ ਲੋਕ ਵਿਰੋਧੀ ਫੈਸਲਿਆਂ ਕਾਰਨ ਹਾਸ਼ੀਏ ੳੇੱਤੇ ਆਏ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮਗਨਰੇਗਾ ਤਹਿਤ ਪੰਜਾਬ ਭਰ ਦੇ ਪਿੰਡਾਂ ਵਿਚ ਹੋ ਰਹੇ ਲਾਮਿਸਾਲ ਵਿਕਾਸ ਕਾਰਜਾਂ ਨਾਲ ਲੋਕਾਂ ਵਿਚ ਕਾਂਗਰਸ ਸਰਕਾਰ ਦੀ ਹੋ ਰਹੀ ਬੱਲੇ-ਬੱਲੇ ਬਰਦਾਸ਼ਤ ਹੀ ਨਹੀਂ ਹੋ ਰਹੀ।


Sukhbir Badal Sukhbir Badal

ਉਹ ਕੇਂਦਰ ਸਰਕਾਰ ਵਿਚ ਆਪਣੀ ਭਾਈਵਾਲੀ ਦੇ ਬਲਬੂਤੇ ਇਹ ਵਿਕਾਸ ਕਾਰਜ ਰੋਕਣਾ ਚਾਹੁੰਦਾ ਹੈ, ਪਰ ਉਸ ਨੂੰ ਇਹ ਨਹੀਂ ਪਤਾ ਕਿ ਇਸ ਸਕੀਮ ਦੇ ਬੰਦ ਹੋਣ ਨਾਲ ਪੰਜਾਬ ਵਿਚ ਤਕਰੀਬਨ ਢਾਈ ਲੱਖ ਗਰੀਬ ਪਰਿਵਾਰਾਂ ਦੇ ਚੁੱਲੇ ਠੰਡੇ ਹੋ ਜਾਣਗੇ। ਸ਼੍ਰੀ ਬਾਜਵਾ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਝੂਠ ਇਸ ਤੱਥ ਤੋਂ ਹੀ ਸਿੱਧ ਹੋ ਜਾਂਦਾ ਹੈ ਕਿ ਇਸ ਸਾਲ ਮਗਨਰੇਗਾ ਦੇ ਕੁਲ 800 ਕਰੋੜ ਰੁਪਏ ਦੇ ਬਜਟ ਵਿਚੋਂ ਹੁਣ ਤੱਕ 390 ਕਰੋੜ ਰੁਪਏ ਦਾ ਕੁਲ ਖ਼ਰਚ ਹੋਇਆ ਹੈ।

moneymoney

ਜਿਸ ਵਿਚੋਂ ਮੈਟਰੀਅਲ ਦੀ ਖ਼ਰੀਦ ਉੱਤੇ ਸਿਰਫ਼ 88 ਕਰੋੜ ਦਾ ਖ਼ਰਚਾ ਹੀ ਹੋਇਆ ਹੈ। ਉਹਨਾਂ ਕਿਹਾ ਕਿ ਸਾਲ 2017 ਵਿਚ ਬਣੀ ਕਾਂਗਰਸ ਸਰਕਾਰ ਵਲੋਂ ਹੁਣ ਤੱਕ ਮੈਟੀਰੀਅਲ ਉੱਤੇ ਸਿਰਫ 520 ਕਰੋੜ ਰੁਪਏ ਦਾ ਹੀ ਖ਼ਰਚ ਕੀਤਾ ਗਿਆ ਹੈ। ਪੰਚਾਇਤ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਤੋਂ ਪੁੱਛਿਆ ਕਿ 520 ਕਰੋੜ ਰੁਪਏ ਦੇ ਖ਼ਰਚੇ ਵਿਚੋਂ 1000 ਕਰੋੜ ਰੁਪਏ ਦਾ ਘਪਲਾ ਕਿਵੇਂ ਸੰਭਵ ਹੈ।

Tripat Rajinder Singh BajwaTripat Rajinder Singh Bajwa

ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਰਗੇ ਜ਼ਿਮੇਵਾਰ ਵਿਅਕਤੀ ਨੂੰ ਅਜਿਹੀ ਗੈਰਜ਼ਿਮੇਵਾਰਾਨਾ ਬਿਆਨਬਾਜ਼ੀ ਅਤੇ ਨਿਰਮੂਲ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ। ਸ਼੍ਰੀ ਬਾਜਵਾ ਨੇ ਦੱਸਿਆ ਕਿ ਮਗਨਰੇਗਾ ਤਹਿਤ 60 ਫੀਸਦੀ ਖਰਚਾ ਲੇਬਰ ਅਤੇ 40 ਫੀਸਦੀ ਖਰਚਾ ਮੈਟੀਰੀਅਲ ਉੱਤੇ ਹੋ ਸਕਦਾ ਹੈ ਅਤੇ ਮੈਟੀਰੀਅਲ ਉੱਤੇ ਅਜੇ ਸਿਰਫ 22 ਫੀਸਦੀ ਹੀ ਹੋਇਆ ਹੈ।

ਉਨਾਂ ਸਪੱਸ਼ਟ ਕੀਤਾ ਕਿ ਲੇਬਰ ਦੀ ਅਦਾਇਗੀ ਸਬੰਧੀ ਫੰਡ ਸੂਬੇ ਦੇ ਖਜ਼ਾਨੇ ਵਿਚ ਨਹੀਂ ਆਉਂਦਾ ਅਤੇ ਲੇਬਰ ਦੀ ਅਦਾਇਗੀ ਸਿੱਧੇ ਤੌਰ ਤੇ ਹੀ ਭਾਰਤ ਸਰਕਾਰ ਵੱਲੋਂ ਲਾਭਪਾਤਰੀਆਂ ਦੇ ਖਾਤੇ ਵਿੱਚ ਕੀਤੀ ਜਾਂਦੀ ਸੂਬੇ ਵਿਚ ਮਗਨਰੇਗਾ ਤਹਿਤ ਸੂਬੇ ਵਿਚ ਹੋ ਰਹੇ ਕੰਮਾਂ ਬਾਰੇ ਦਸਦਿਆਂ ਕਿਹਾ ਕਿ ਇਸ ਸਕੀਮ ਅਧੀਨ ਇਸ ਵੇਲੇ ਪੰਜਾਬ ਵਿਚ ਤਕਰੀਬਨ ਦੋ ਲੱਖ ਤੀਹ ਹਜ਼ਾਰ ਵਰਕਰ ਕੰਮ ਕਰ ਰਹੇ ਹਨ।

ਜਦੋਂ ਕਿ ਪੰਜਾਬ ਵਿਚ ਲਾਕ ਡਾਊਨ ਲੱਗਣ ਸਮੇਂ ਇਹ ਗਿਣਤੀ ਸਿਰਫ਼ 60,000 ਸੀ।ਉਹਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਦੌਰ ਦੇ ਇਸ ਸਾਲ ਵਿਚ 114 ਲੱਖ ਮਨੁੱਖੀ ਦਿਹਾੜੀਆਂ ਪੈਦਾ ਕਰਕੇ ਗਰੀਬ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ।ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਸਕੀਮ ਤਹਿਤ ਕੰਮ ਕਰ ਰਹੇ ਕੁਲ ਵਰਕਰਾਂ ਵਿਚ 68 ਫੀਸਦੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ ਅਤੇ ਕੁਲ ਵਰਕਰਾਂ ਵਿਚੋਂ 58 ਫੀਸਦੀ ਔਰਤਾਂ ਹਨ।

ਸ੍ਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਮਨਰੇਗਾ ਸਕੀਮ ਨੂੰ ਇਸ ਸਾਲ ਸੂਬੇ ਵਿਚ ਵਧਾ ਕੇ 1500 ਕਰੋੜ ਰੁਪਏ ਉੱਤੇ ਲੈ ਕੇ ਜਾਣ ਦਾ ਟੀਚਾ ਮਿੱਥਿਆ ਹੈ।ਜਦਕਿ ਅਕਾਲੀ ਦਲ ਦੇ ਰਾਜ ਦੇ ਆਖਰੀ ਸਾਲ ਭਾਵ 2016-17 ਵਿਚ ਮਗਨਰੇਗਾ ਦਾ ਕੁਲ ਬਜਟ ਸਿਰਫ 531 ਕਰੋੜ ਦਾ ਸੀ ਜਿਸ ਨੂੰ ਮੌਜੂਦਾ ਸਰਕਾਰ ਨੇ ਪਿਛਲੇ ਸਾਲ 767 ਕਰੋੜ ਰੁਪਏ ਉੱਤੇ ਲੈ ਗਏ ਸੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM
Advertisement