ਮਿਸ਼ਨ ਫ਼ਤਿਹ ਤਹਿਤ ਪੀ.ਸੀ.ਐਸ ਅਫ਼ਸਰ ਦਾਨ ਕਰਨਗੇ ਪਲਾਜ਼ਮਾ
Published : Aug 21, 2020, 11:14 pm IST
Updated : Aug 21, 2020, 11:14 pm IST
SHARE ARTICLE
image
image

ਔਖੇ ਵੇਲੇ ਮਦਦ ਲਈ ਮੁੱਖ ਸਕੱਤਰ ਵਲੋਂ ਪੀ.ਸੀ.ਐਸ. ਅਧਿਕਾਰੀਆਂ ਦੀ ਸ਼ਲਾਘਾ

ਚੰਡੀਗੜ੍ਹ, 21 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ) ਆਫ਼ੀਸਰਜ਼ ਐਸੋਸੀਏਸ਼ਨ ਨੇ ਮਤਾ ਪਾਸ ਕੀਤਾ ਹੈ ਕਿ ਕੋਵਿਡ-19 ਨੂੰ ਮਾਤ ਦੇਣ ਵਾਲੇ ਪੀਸੀਐਸ ਅਫ਼ਸਰ ਗੰਭੀਰ ਮਰੀਜ਼ਾਂ ਦੀ ਜਲਦੀ ਤੰਦਰੁਸਤੀ ਲਈ ਮਿਸ਼ਨ ਫ਼ਤਿਹ ਤਹਿਤ ਪਲਾਜ਼ਮਾ ਦਾਨ ਕਰਨਗੇ। ਐਸੋਸੀਏਸ਼ਨ ਵਲੋਂ ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਇਨਫ਼ੈਕਸ਼ਨ ਤੋਂ ਉੱਭਰ ਚੁੱਕੇ ਅਤੇ ਪਲਾਜ਼ਮਾ ਦਾਨ ਕਰਨ ਦੇ ਚਾਹਵਾਨ ਅਧਿਕਾਰੀਆਂ ਦੇ ਨਾਮ ਦਿਤੇ ਗਏ ਹਨ।

ਐਸੋਸੀਏਸ਼ਨ ਦੀ ਇਸ ਲੋਕਪੱਖੀ ਅਪੀਲ ਉਤੇ ਐਸ.ਏ.ਐਸ. ਨਗਰ (ਮੁਹਾਲੀ)  ਦੇ ਐਸ.ਡੀ.ਐਮ. ਸ਼੍ਰੀ ਜਗਦੀਪ ਸਹਿਗਲ, ਜਿਨ੍ਹਾਂ ਨੇ ਹਾਲ ਹੀ ਵਿਚ ਕੋਵਿਡ-19 ਨੂੰ ਮਾਤ ਦਿਤੀ ਹੈ, ਨੇ ਕੋਰੋਨਾ ਨਾਲ ਜੂਝ ਰਹੇ ਡੀ.ਐਸ.ਪੀ. (ਖਰੜ) ਸ਼੍ਰੀ ਪਾਲ ਸਿੰਘ ਨੂੰ ਵੀਰਵਾਰ ਨੂੰ ਪਲਾਜ਼ਮਾ ਦਾਨ ਕੀਤਾ। ਪੀ.ਸੀ.ਐਸ ਆਫ਼ੀਸਰਜ਼ ਐਸੋਸੀਏਸਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਗੁਪਤਾ ਨੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਨੂੰ ਇਸ ਘਾਤਕ ਬੀਮਾਰੀ ਤੋਂ ਕੀਮਤੀ ਜਾਨਾਂ ਬਚਾਉਣ ਲਈ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਵਲੋਂ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ ਤਾਂ ਜੋ ਕੋਵਿਡ-19 ਵਿਰੁਧ ਜੰਗ ਵਿਚ ਸਰਕਾਰ ਦੀ ਮਦਦ ਤੋਂ ਇਲਾਵਾ ਇਸ ਬੀਮਾਰੀ ਤੋਂ ਪੀੜਤ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।


ਸ਼੍ਰੀ ਗੁਪਤਾ ਨੇ ਅੱਗੇ ਦਸਿਆ ਕਿ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਟੀ.ਪੀ.ਐਸ ਸੰਧੂ, ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ: ਰਜਤ ਓਬਰਾਏ, ਸਕੱਤਰ ਸਿੰਘ ਬੱਲ, ਮੇਜਰ ਅਮਿਤ ਮਹਾਜਨ, ਗੁਰਵਿੰਦਰ ਸਿੰਘ ਜੌਹਲ, ਦੀਪਾਂਕਰ ਗਰਗ ਅਤੇ ਪਵਿੱਤਰ ਸਿੰਘ, ਜਿਨਾਂ ਨੇ ਕੋਵਿਡ -19 ਨੂੰ ਸਫ਼ਲਤਾਪੂਰਵਕ ਹਰਾਇਆ ਹੈ, ਨੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾ ਦਾਨ ਕਰਨ ਦੀ ਪੇਸ਼ਕਸ਼ ਕੀਤੀ ਹੈ। ਇਨ੍ਹਾਂ ਅਧਿਕਾਰੀਆਂ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ਼੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਕੋਰੋਨਾ ਨੂੰ ਹਰਾਉਣ ਵਾਲੇ ਇਹ ਅਧਿਕਾਰੀ ਹੋਰ ਲੋਕਾਂ ਨੂੰ ਵੀ ਕੋਵਿਡ -19 ਨਾਲ ਜੂਝ ਰਹੇ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨਗੇ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement