ਵਿਜੀਲੈਂਸ ਨੇ ਦੰਦਾਂ ਦੇ ਡਾਕਟਰ ਨੂੰ 8500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚਿਆ
Published : Aug 21, 2020, 6:59 pm IST
Updated : Aug 21, 2020, 7:07 pm IST
SHARE ARTICLE
VIGILANCE NABS DENTAL DOCTOR FOR TAKING BRIBE RS.8500
VIGILANCE NABS DENTAL DOCTOR FOR TAKING BRIBE RS.8500

ਵਿਜੀਲੈਂਸ ਬਿਊਰੋ ਨੇ ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਤਾਇਨਾਤ ਦੰਦਾਂ ਦੇ ਡਾਕਟਰ ਸੁਰਜੀਤ ਚੌਧਰੀ ਨੂੰ 8500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਹਸਪਤਾਲ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਦੰਦਾਂ ਦੇ ਡਾਕਟਰ ਸੁਰਜੀਤ ਚੌਧਰੀ ਨੂੰ 8500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਡਾਕਟਰ ਨੂੰ ਸ਼ਿਕਾਇਤਕਰਤਾ ਨਿਰਭੈ ਸਿੰਘ ਭੁੱਲਰ ਵਾਸੀ ਪਿੰਡ ਮਸਾਣੀ, ਤਹਿਸੀਲ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।

DoctorDoctor

ਸ਼ਿਕਾਇਤਕਰਤਾ ਨੇ  ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਪਤਨੀ ਦੇ ਦੰਦਾਂ ਦੇ ਇਲਾਜ ਕਰਨ ਬਦਲੇ ਉਕਤ ਡਾਕਟਰ ਵਲੋਂ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਉਸ ਨੇ ਦੱਸਿਆ ਕਿ ਪਤਨੀ ਦੇ ਇਲਾਜ ਲਈ ਉਹ ਪਹਿਲਾਂ ਹੀ ਉਕਤ ਡਾਕਟਰ ਨੂੰ 2,000 ਰੁਪਏ ਰਿਸ਼ਵਤ ਵਜੋਂ ਦੇ ਚੁੱਕਾ ਹੈ ਅਤੇ ਹੁਣ ਇਸ ਡਾਕਟਰ ਵਲੋਂ 8500 ਰੁਪਏ ਰਿਸ਼ਵਤ ਦੀ ਹੋਰ ਮੰਗ ਕੀਤੀ ਗਈ ਹੈ। ਇਸ ਸਬੰਧੀ ਸ਼ਿਕਾਇਤਕਰਤਾ ਵਲੋਂ ਸਬੂਤ ਵਜੋਂ ਵਿਜੀਲੈਂਸ ਨੂੰ ਵੀਡਿਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।

Bribe Bribe

ਵਿਜੀਲੈਂਸ ਬਿਉਰੋ ਪਟਿਆਲਾ ਯੂਨਿਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਕਟਰ ਨੂੰ ਅੱਜ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 8500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement