ਮੁੱਖਮੰਤਰੀਨੇ 2.85 ਲੱਖਖੇਤਮਜ਼ਦੂਰਾਅਤੇਬੇਜ਼ਮੀਨੇਕਿਸਾਨਾਂਲਈ520ਕਰੋੜਰੁਪਏਦੀਕਰਜ਼ਾਰਾਹਤਸਕੀਮਦੀਕੀਤੀ
Published : Aug 21, 2021, 7:09 am IST
Updated : Aug 21, 2021, 7:09 am IST
SHARE ARTICLE
image
image

ਮੁੱਖ ਮੰਤਰੀ ਨੇ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਕੀਤੀ ਸ਼ੁਰੂਆਤ

ਸ਼ੁਰੂਆਤ


ਸ੍ਰੀ ਆਨੰਦਪੁਰ ਸਾਹਿਬ, 20 ਅਗੱਸਤ (ਸੁਖਵਿੰਦਰਪਾਲ ਸਿੰਘ ਸੁੱਖੂ,  ਸੇਵਾ ਸਿੰਘ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁਧ ਮੁਜ਼ਾਹਰਾ ਕਰ ਰਹੇ ਕਿਸਾਨਾਂ ਦੀ ਲਗਾਤਾਰ ਹਮਾਇਤ ਦਾ ਐਲਾਨ ਕਰਦੇ ਹੋਏ ਸ਼ੁਕਰਵਾਰ ਨੂੰ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਇਸ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਗ਼ਰੀਬ ਪੱਖੀ ਸੋਚ ਵਲ ਇਕ ਸ਼ਰਧਾਂਜਲੀ ਦਸਿਆ |
ਮੁੱਖ ਮੰਤਰੀ ਨੇ ਕਿਹਾ, ''ਮੈਂ ਉਮੀਦ ਕਰਦਾ ਹਾਂ ਕਿ ਇਕ ਦਿਨ ਅਜਿਹਾ ਆਵੇਗਾ ਜਦੋਂ ਭਾਰਤ ਗ਼ਰੀਬੀ ਤੋਂ ਮੁਕਤੀ ਹਾਸਲ ਕਰ ਲਵੇਗਾ ਜਿਵੇਂ ਕਿ ਰਾਜੀਵ ਗਾਂਧੀ ਦਾ ਸੁਪਨਾ ਸੀ |'' ਉਨ੍ਹਾਂ ਇਸ ਬੇਹੱਦ ਅਹਿਮ ਸਕੀਮ ਨੂੰ ਅਪਣੇ ਕਰੀਬੀ ਦੋਸਤ ਦੇ 77ਵੇਂ ਜਨਮਦਿਨ 'ਤੇ ਸੂਬੇ ਨੂੰ ਸਮਰਪਤ ਕੀਤਾ | ਇਸ ਪੱਖ ਵਲ ਧਿਆਨ ਦਿੰਦੇ ਹੋਏ ਕਿ ਰਾਜੀਵ ਗਾਂਧੀ ਉਨ੍ਹਾਂ ਕੇ ਕਰੀਬੀ ਮਿੱਤਰ ਸਨ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਹਮੇਸ਼ਾ ਇਹ ਪੁਛਿਆ ਕਰਦੇ ਸਨ ਕਿ ਉਹ ਦਿਨ ਕਦੋਂ ਆਵੇਗਾ ਜਦੋਂ ਲੋਕਾਂ ਕੋਲ ਰਹਿਣ ਲਈ ਅਪਣਾ ਘਰ ਹੋਵੇਗਾ ਅਤੇ ਭਾਰਤ, ਗ਼ਰੀਬੀ ਤੋਂ ਆਜ਼ਾਦ ਹੋਵੇਗਾ | ਇਸ ਲਈ ਉਨ੍ਹਾਂ ਇਹ ਠੀਕ ਸਮਝਿਆ ਕਿ ਇਸ ਸਕੀਮ ਨੂੰ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਸ਼ੁਰੂ ਕੀਤਾ ਜਾਵੇ | ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਾਂਗਰਸ ਬੀਤੇ 130 ਵਰਿ੍ਹਆਂ ਤੋਂ ਲੋਕਾਂ ਦੀ ਲੜਾਈ ਲੜਦੀ ਆ ਰਹੀ ਹੈ | 
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 520 ਕਰੋੜ ਰੁਪਏ ਦੇ ਕਰਜ਼ੇ 31 ਜੁਲਾਈ, 2017 ਨੂੰ ਉਨ੍ਹਾਂ ਦੇ ਸਹਿਕਾਰੀ ਕਰਜ਼ਿਆਂ 'ਤੇ ਬਣਦੀ ਅਸਲ ਰਕਮ ਅਤੇ 6 ਮਾਰਚ, 2019 ਤਕ ਉਪਰੋਕਤ ਰਕਮ 'ਤੇ ਸਾਲਾਨਾ 7 ਫ਼ੀ ਸਦੀ ਆਮ ਵਿਆਜ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਧਿਆਨ ਦੇਣ ਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ 5.85 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 4700 ਕਰੋੜ ਰੁਪਏ ਦੇ ਕਰਜੇ (2 ਲੱਖ ਰੁਪਏ ਪ੍ਰਤੀ ਤਕ ਦੇ ਫ਼ਸਲੀ ਕਰਜੇ) ਮੁਆਫ਼ ਕਰ ਦਿਤੇ ਸਨ |
ਸਕੀਮ ਦੀ ਸੰਕੇਤਕ ਸ਼ੁਰੂਆਤ ਮੁੱਖ ਮੰਤਰੀ ਨੇ 21 ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਨਿੱਜੀ ਤੌਰ 'ਤੇ ਚੈੱਕ ਵੰਡੇ | ਮੰਤਰੀਆਂ ਅਤੇ ਵਿਧਾਇਕਾਂ ਵਲੋਂ ਆਉਂਦੇ ਕੁੱਝ ਦਿਨਾਂ ਦੌਰਾਨ ਬਾਕੀ ਸਭਨਾਂ ਨੂੰ ਚੈੱਕ ਵੰਡੇ ਜਾਣਗੇ | 
ਇਹ ਐਲਾਨ ਕਰਦੇ ਹੋਏ ਕਿ ਉਨ੍ਹਾਂ ਦਾ ਦਿਲ ਦਿੱਲੀ ਦੀਆਂ ਸਰਹੱਦਾਂ 'ਤੇ ਮੁਜ਼ਾਹਰਾ ਕਰ ਰਹੇ ਕਿਸਾਨਾਂ ਦੇ ਨਾਲ ਹੈ, ਮੁੱਖ ਮੰਤਰੀ ਨੇ ਇਹ ਸਾਫ਼ ਕੀਤਾ ਕਿ ਉਹ ਕੇਂਦਰ ਸਰਕਾਰ, ਜੋ ਕਿ ਕਿਸਾਨਾਂ ਦੀ ਨਹੀਂ ਸੁਣ ਰਹੀ, ਦੁਆਰਾ ਅਪਣਾਏ ਗਏ ਰੁਖ਼ ਨਾਲ ਸਹਿਮਤ ਨਹੀਂ ਹਨ | ਉਨ੍ਹਾਂ ਸਵਾਲ ਕੀਤਾ, ''ਅਸੀਂ 127 ਵਾਰ ਸੰਵਿਧਾਨ ਵਿਚ ਸੋਧ ਕਰ ਚੁੱਕੇ ਹਾਂ ਤਾਂ ਹੁਣ ਅਸੀਂ ਅਜਿਹਾ ਕਿਉਂ ਨਹੀਂ ਕਰ ਸਕਦੇ? ਭਾਰਤ ਸਰਕਾਰ ਖੇਤੀ ਕਾਨੂੰਨਾਂ ਨੂੰ ਇੱਜ਼ਤ ਦਾ ਸਵਾਲ ਬਣਾ ਕੇ ਕਿਉਂ ਅੜੀ ਹੋਈ ਹੈ?'' ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵਲੋਂ ਸਪੱਸ਼ਟ ਰੂਪ ਵਿਚ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਹ ਕਾਨੂੰਨ ਰੱਦ ਕਰਨ ਲਈ ਬੇਨਤੀ ਕੀਤੀ ਗਈ ਹੈ | 
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕਿਹਾ ਗਿਆ ਹੈ | ਪਰ ਉਨ੍ਹਾਂ ਇਹ ਵੀ ਦਸਿਆ ''ਮੈਂ ਕਦੇ ਵੀ ਉਨ੍ਹਾਂ ਨੂੰ ਨਹੀਂ ਰੋਕਿਆ ਕਿਉਂਕਿ ਕੌਮੀ ਰਾਜਧਾਨੀ ਵਿਚ ਮੁਜ਼ਾਹਰਾ ਕਰਨ ਦਾ ਹਰੇਕ ਨੂੰ ਲੋਕਤੰਤਰਿਕ ਹੱਕ ਹੈ |'' ਉਨ੍ਹਾਂ ਕਿਹਾ,''ਇਹ ਛੋਟੇ ਕਿਸਾਨ ਅਪਣੇ ਲਈ ਨਹੀਂ ਸਗੋਂ ਅਪਣੀਆਂ ਆਉਣ ਵਾਲੀਆਂ ਨਸਲਾਂ ਲਈ ਲੜ ਰਹੇ ਹਨ |
ਫੋਟੋ ਰੋਪੜ-20-05 ਤੋਂ ਪ੍ਰਾਪਤ ਕਰੋ ਜੀ | 

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement