ਪੁਲਵਾਮਾ ਮੁਕਾਬਲੇ ’ਚ ਹਿਜ਼ਬੁਲ ਦੇ 2
Published : Aug 21, 2021, 12:46 am IST
Updated : Aug 21, 2021, 12:46 am IST
SHARE ARTICLE
image
image

ਪੁਲਵਾਮਾ ਮੁਕਾਬਲੇ ’ਚ ਹਿਜ਼ਬੁਲ ਦੇ 2

ਸ਼੍ਰੀਨਗਰ, 20 ਅਗੱਸਤ : ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸ਼ੁਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 2 ਅਤਿਵਾਦੀ ਮਾਰੇ ਗਏ। ਇਨ੍ਹਾਂ ’ਚੋਂ ਹਿਜਬੁਲ ਦੇ ਹਿਟ ਸਕਵਾਇਡ ਦਾ ਇਕ ਅਤਿਵਾਦੀ ਵੀ ਹੈ, ਜੋ ਨਾਗਰਿਕਾਂ ’ਤੇ ਹਮਲੇ ਲਈ ਜ਼ਿੰਮੇਵਾਰ ਹੈ। ਪੁਲਿਸ ਸੂਤਰਾਂ ਨੇ ਦਸਿਆ ਕਿ ਪੁਲਵਾਮਾ ਦੇ ਪੰਪੋਰ, ਖਿਰਯੂ ’ਚ ਅਤਿਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫ਼ਲਜ਼, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ਦਸਤੇ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ਼.) ਨੇ ਇਕ ਸਾਂਝੀ ਮੁਹਿੰਮ ਚਲਾਈ।
ਸੂਤਰਾਂ ਨੇ ਦਸਿਆ ਕਿ ਜਦੋਂ ਸੁਰੱਖਿਆ ਬਲ ਅਤਿਵਾਦੀਆਂ ਦੇ ਟਿਕਾਣੇ ਵਲ ਵੱਧ ਰਹੇ ਸਨ ਤਾਂ ਉੱਥੇ ਲੁਕੇ ਅਤਿਵਾਦੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਅਤੇ ਸੁਰੱਖਿਆ ਬਲਾਂ ਨੇ ਇਸ ਦਾ ਮੂੰਹ ਤੋੜ ਜਵਾਬ ਦਿਤਾ। ਇਸ ਦੌਰਾਨ ਹੋਏ ਮੁਕਾਬਲੇ ’ਚ 2 ਅਤਿਵਾਦੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਕਾਫ਼ੀ ਮਾਤਰਾ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਇਨ੍ਹਾਂ ’ਚੋਂ ਇਕ ਅਤਿਵਾਦੀ ਦੀ ਪਛਾਣ ਮੁਸਤਾਕ ਵਾਸੀ ਖਿਰਯੂ ਦੇ ਤੌਰ ’ਤੇ ਹੋਈ ਹੈ ਅਤੇ ਉਹ ਲੁਰਗਾਮ ’ਚ ਇਕ ਨਾਗਰਿਕ ਜਾਵਿਦ ਅਹਿਮ ਮਲਿਕ ਦੇ ਕਤਲ ’ਚ ਸ਼ਾਮਲ ਸੀ। ਇਹ ਅਤਿਵਾਦੀ ਹਿਜਬੁਲ ਦੇ ਹਿਟ ਸਕਵਾਇਡ ਦਾ ਮੈਂਬਰ ਸੀ, ਜੋ ਦਖਣੀ ਕਸ਼ਮੀਰ ’ਚ ਨਾਗਰਿਕਾਂ ਦਾ ਕਤਲ ਕਰ ਰਿਹਾ ਹੈ। ਦੂਜੇ ਅਤਿਵਾਦੀ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁਕਾਬਲੇ ਤੋਂ ਬਾਅਦ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਖੇਤਰ ’ਚ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।     (ਏਜੰਸੀ)

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement