
ਸ਼ੁੱਕਰਵਾਰ ਸ਼ਾਮ ਮੌਸਮ ਵਿਚ ਆਈ ਤਬਦੀਲੀ ਤੋਂ ਬਾਅਦ ਹੁਣ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਚੰਡੀਗੜ੍ਹ: ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਸ਼ਨੀਵਾਰ ਦੇ ਦਿਨ ਦੀ ਸ਼ੁਰੂਆਤ ਭਾਰੀ ਮੀਂਹ ਨਾਲ ਹੋਈ। ਸ਼ੁੱਕਰਵਾਰ ਸ਼ਾਮ ਤੋਂ ਹੀ ਸੰਘਣੇ ਬੱਦਲ ਛਾਏ ਹੋਏ ਸਨ ਅਤੇ ਰਾਤ ਭਰ ਮੌਸਮ ਠੰਡਾ ਰਿਹਾ। ਪਰ ਅੱਜ ਸਵੇਰੇ ਮੀਂਹ ਪਿਆ, ਜੋ ਕਈ ਘੰਟਿਆਂ ਤੱਕ ਜਾਰੀ ਰਿਹਾ ਅਤੇ ਕਈ ਸ਼ਹਿਰਾਂ ਵਿਚ ਅਜੇ ਵੀ ਮੀਂਹ ਪੈ ਰਿਹਾ ਹੈ। ਇਸ ਮੀਂਹ ਕਾਰਨ ਲੋਕਾਂ ਨੂੰ ਗਰਮੀ ਅਤੇ ਨਮੀ ਤੋਂ ਰਾਹਤ ਮਿਲੀ, ਨਾਲ ਹੀ ਕਿਸਾਨਾਂ ਨੂੰ ਵੀ ਰਾਹਤ (Farmers got relief) ਮਿਲੀ ਹੈ।
PHOTO
ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ (Chandigarh) ਵਿਚ ਗਰਮੀ ਅਤੇ ਨਮੀ ਵਾਲਾ ਮੌਸਮ ਬਣਿਆ ਹੋਇਆ ਸੀ। ਪਰ ਸ਼ਨੀਵਾਰ ਸਵੇਰੇ, ਥੋੜਾ ਜਿਹਾ ਮੀਂਹ (Raining) ਪੈਣ ਨਾਲ ਸ਼ਹਿਰ ਵਾਸੀਆਂ ਨੂੰ ਕੁਝ ਰਾਹਤ ਮਿਲੀ ਹੈ। ਪਿਛਲੇ ਇਕ ਹਫ਼ਤੇ ਵਿਚ ਇਹ ਤੀਜੀ ਵਾਰ ਮੀਂਹ ਪਿਆ ਹੈ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ, ਪੱਛਮੀ ਹਵਾਵਾਂ ਇਸ ਖੇਤਰ ਵੱਲ ਵਧ ਰਹੀਆਂ ਹਨ, ਜਿਸ ਕਾਰਨ ਮੌਸਮ ਵਿਚ ਬਦਲਾਅ ਆਉਣ ਦੀ ਸੰਭਾਵਨਾ ਹੈ। ਅਗਲੇ 2 ਤੋਂ 3 ਦਿਨਾਂ ਤੱਕ ਸ਼ਹਿਰ ਵਿਚ ਚੰਗੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਸ਼ਹਿਰ ਵਿਚ ਵੱਧ ਤੋਂ ਵੱਧ ਤਾਪਮਾਨ 30.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪਿਛਲੇ 10 ਸਾਲਾਂ ਵਿਚ ਸਭ ਤੋਂ ਘੱਟ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਵੀ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
PHOTO
ਹਿਮਾਚਲ ਪ੍ਰਦੇਸ਼ (Himachal Pradesh) ਵਿਚ ਵੀ ਸ਼ਨੀਵਾਰ ਸਵੇਰੇ ਬਾਰਿਸ਼ ਹੋਈ। ਮੌਸਮ ਸੁਹਾਵਣਾ ਸੀ, ਪਰ ਨਦੀਆਂ ਅਤੇ ਨਾਲਿਆਂ ਦੇ ਪਾਣੀ ਦੇ ਪੱਧਰ ਵਿਚ ਵਾਧਾ ਹੋਇਆ ਹੈ। ਇਸ ਵੇਲੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਕਾਰਨ, 25 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਨਦੀਆਂ ਅਤੇ ਨਾਲਿਆਂ ਦੇ ਪਾਣੀ ਦੇ ਪੱਧਰ ਨੂੰ ਹੋਰ ਵਧਾ ਸਕਦਾ ਹੈ। ਇਸ ਤੋਂ ਇਲਾਵਾ ਬਰਾਲਾਚਾ, ਸ਼ਿੰਕੁਲਾ ਸਮੇਤ ਹੋਰ ਉੱਚੀਆਂ ਚੋਟੀਆਂ 'ਤੇ ਹਲਕੀ ਬਰਫ਼ਬਾਰੀ (Snowfall) ਵੀ ਹੋਈ ਹੈ।
PHOTO
ਮਾਨਸੂਨ (Monsoon) ਦਾ ਪੂਰਾ ਮਹੀਨਾ ਖੁਸ਼ਕ ਨਿਕਲ ਜਾਣ ਤੋਂ ਬਾਅਦ, ਦੱਖਣੀ ਹਰਿਆਣਾ (Haryana) ਵਿਚ ਸ਼ਨੀਵਾਰ ਸਵੇਰੇ ਰਾਹਤ ਦਾ ਮੀਂਹ ਪਿਆ ਹੈ। ਰੇਵਾੜੀ ਵਿਚ ਸਵੇਰ ਤੋਂ ਮੀਂਹ ਪੈ ਰਿਹਾ ਹੈ, ਜਦੋਂ ਕਿ ਨਾਰਨੌਲ ਅਤੇ ਝੱਜਰ ਵਿਚ ਬੱਦਲ ਛਾਏ ਹੋਏ ਹਨ। ਇਸ ਦੇ ਨਾਲ ਹੀ ਇਹ ਬਾਰਿਸ਼ ਕਿਸਾਨਾਂ ਲਈ ਵੀ ਬਹੁਤ ਲਾਭਦਾਇਕ ਸਾਬਿਤ ਹੋਵੇਗੀ, ਇਸ ਮੌਸਮ ਵਿਚ ਦੱਖਣੀ ਹਰਿਆਣਾ ਵਿਚ ਬਾਜਰਾ, ਕਪਾਹ ਅਤੇ ਮੂੰਗੀ ਦੀ ਕਾਸ਼ਤ ਕੀਤੀ ਜਾਂਦੀ ਹੈ। ਜੇਕਰ ਚੰਗੀ ਬਾਰਿਸ਼ ਹੁੰਦੀ ਹੈ, ਤਾਂ ਕਿਸਾਨਾਂ ਨੂੰ ਖੇਤਾਂ ਵਿਚ ਜ਼ਿਆਦਾ ਸਿੰਚਾਈ ਦੀ ਜ਼ਰੂਰਤ ਨਹੀਂ ਹੋਏਗੀ। ਰੇਵਾੜੀ ਵਿਚ ਸ਼ੁੱਕਰਵਾਰ ਨੂੰ ਵੀ ਹਲਕੀ ਬਾਰਿਸ਼ ਹੋਈ ਸੀ। ਪਰ ਚੰਗੀ ਬਾਰਿਸ਼ ਨਾ ਹੋਣ ਕਾਰਨ ਤਾਪਮਾਨ 38 ਡਿਗਰੀ ਤੱਕ ਪਹੁੰਚ ਗਿਆ ਸੀ। ਮੌਸਮ ਬਦਲਣ ਤੋਂ ਬਾਅਦ ਤਾਪਮਾਨ ਵਿਚ 5 ਡਿਗਰੀ ਦੀ ਗਿਰਾਵਟ ਆਈ ਹੈ। ਸ਼ੁੱਕਰਵਾਰ ਸ਼ਾਮ ਮੌਸਮ ਵਿਚ ਆਈ ਤਬਦੀਲੀ ਤੋਂ ਬਾਅਦ ਹੁਣ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।