ਪੰਜਾਬ ਸਰਕਾਰ ਨੇ ਕੀਤਾ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ: ਅਰੁਨਾ ਚੌਧਰੀ
Published : Aug 21, 2021, 8:02 pm IST
Updated : Aug 21, 2021, 8:02 pm IST
SHARE ARTICLE
Punjab Govt increases honorarium of Anganwadi Workers and helpers
Punjab Govt increases honorarium of Anganwadi Workers and helpers

ਵਰਕਰਾਂ ਅਤੇ ਹੈਲਪਰਾਂ ਨੇ ਕੈਬਨਿਟ ਮੰਤਰੀ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਆਪਣਾ ਪ੍ਰਦਰਸ਼ਨ ਖ਼ਤਮ ਕੀਤਾ।

 

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ (Aruna Chaudhary) ਨੇ ਸ਼ਨੀਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ (Anganwadi Workers) ਅਤੇ ਆਂਗਨਵਾੜੀ ਹੈਲਪਰਾਂ (Helpers) ਦੇ ਮਾਣ ਭੱਤੇ (Honorarium) ਵਿਚ ਵਾਧਾ ਕੀਤਾ ਹੈ। ਇਸ ਤੋਂ ਬਾਅਦ, ਸੂਬੇ ਦੇ ਵੱਖ -ਵੱਖ ਹਿੱਸਿਆਂ ਤੋਂ ਰੋਸ ਪ੍ਰਦਰਸ਼ਨ ਲਈ ਦੀਨਾਨਗਰ (ਗੁਰਦਾਸਪੁਰ) ਵਿਖੇ ਇਕੱਤਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰੋਸ ਪ੍ਰਦਰਸ਼ਨ ਤੁਰੰਤ ਵਾਪਸ (Called off Protest) ਲੈ ਲਿਆ ਅਤੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਪ੍ਰਤੀ ਧੰਨਵਾਦ ਪ੍ਰਗਟ ਕੀਤਾ।

PHOTOPHOTO

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਨੇ ਰਾਜ ਦੀ 40 ਫੀਸਦੀ ਹਿੱਸੇਦਾਰੀ ਦੇ ਹਿਸਾਬ ਨਾਲ ਮਾਣ ਭੱਤਾ ਵਧਾਉਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ "ਹੁਣ, 26074 ਆਂਗਨਵਾੜੀ ਵਰਕਰਾਂ ਨੂੰ ਪ੍ਰਤੀ ਮਹੀਨਾ 600 ਰੁਪਏ ਹੋਰ ਮਿਲਣਗੇ, ਜਦੋਂ ਕਿ 1240 ਮਿੰਨੀ ਆਂਗਨਵਾੜੀ ਵਰਕਰਾਂ ਨੂੰ ਵਧੇ ਹੋਏ ਮਾਣ ਭੱਤੇ ਦੇ ਰੂਪ ਵਿਚ 500 ਰੁਪਏ ਹੋਰ ਮਿਲਣਗੇ ਅਤੇ 26074 ਆਂਗਨਵਾੜੀ ਹੈਲਪਰਾਂ ਹਰ ਮਹੀਨੇ 300 ਰੁਪਏ ਹੋਰ ਮਾਣਭੱਤੇ ਵਜੋਂ ਪ੍ਰਾਪਤ ਕਰਨ ਦੇ ਯੋਗ ਹੋਣਗੀਆਂ।" 

PHOTOPHOTO

ਚੌਧਰੀ ਨੇ ਇਸ ਮੰਗ ਨੂੰ ਜਾਇਜ਼ ਅਤੇ ਲੰਮੇ ਸਮੇਂ ਤੋਂ ਲਟਕਦੀ ਮੰਨਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਇਹ ਮੁੱਦਾ ਉਠਾਇਆ ਸੀ। ਪ੍ਰਸਤਾਵ 'ਤੇ ਮੁੱਖ ਮੰਤਰੀ ਦੀ ਹਰੀ ਝੰਡੀ ਮਿਲਣ ਤੋਂ ਬਾਅਦ, 28 ਜੁਲਾਈ ਨੂੰ ਵਿੱਤ ਮੰਤਰੀ ਨਾਲ ਵਿਚਾਰ -ਵਟਾਂਦਰਾ ਹੋਇਆ। ਚੌਧਰੀ ਨੇ ਦੱਸਿਆ ਕਿ ਵਿੱਤ ਵਿਭਾਗ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਭਾਗ ਨੇ ਇਸ ਸਬੰਧ ਵਿਚ ਪੱਤਰ ਜਾਰੀ ਕੀਤਾ ਹੈ। ਇਸ ਦੌਰਾਨ ਮੁੱਖ ਮੰਗ ਪੂਰੀ ਹੋਣ ਉਤੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਯੂਨੀਅਨਾਂ ਨੇ ਇਸ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਆਪਣਾ ਪ੍ਰਦਰਸ਼ਨ ਵਾਪਸ ਲੈ ਲਿਆ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement