
ਪੰਜਾਬ ਪੁਲਿਸ ਅਤੇ ਬੀਐਸਐਫ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ।
ਅੰਮ੍ਰਿਤਸਰ: ਪੰਜਾਬ ਪੁਲਿਸ ਅਤੇ ਬੀਐਸਐਫ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਇਸ ਦੌਰਾਨ ਦੇਰ ਰਾਤ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ 40 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਪੁਸ਼ਟੀ ਡੀਆਈਜੀ ਬੀਐਸਐਫ ਗੁਰਦਾਸਪੁਰ ਨੇ ਕੀਤੀ ਹੈ।
Punjab Police and BSF seized 40 kg of heroin near India-Pakistan border
ਹੋਰ ਪੜ੍ਹੋ: ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ: 13 ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਸਣੇ 41 ਸੀਨੀਅਰ ਅਫ਼ਸਰਾਂ ਦੇ ਤਬਾਦਲੇ
ਇਹ ਇਲਾਕਾ ਅੰਮ੍ਰਿਤਸਰ ਪੁਲਿਸ ਅਧੀਨ ਆਉਂਦਾ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਤਸਕਰਾਂ ਨਾਲ ਮੁਠਭੇੜ ਮਗਰੋਂ ਹੈਰੋਇਨ ਤੋਂ ਇਲਾਵਾ ਪੁਲਿਸ ਵੱਲੋਂ 2 ਪਲਾਸਟਿਕ ਦੇ ਪਾਈਪ ਅਤੇ 180 ਗ੍ਰਾਮ ਅਫ਼ੀਮ ਵੀ ਬਰਾਮਦ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਪਾਕਿ ਤਸਕਰ ਭੱਜਣ ਵਿਚ ਕਮਾਯਾਬ ਰਹੇ। ਇਸ ਤੋਂ ਬਾਅਦ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਹੋਰ ਪੜ੍ਹੋ: ਘਟਦੀ ਆਬਾਦੀ ਕਾਰਨ ਚੀਨ ਨੇ ਜੋੜਿਆਂ ਨੂੰ ਤਿੰਨ ਬੱਚੇ ਜੰਮਣ ਦੀ ਪ੍ਰਵਾਨਗੀ ਦਿਤੀ