ਅਤਿ-ਆਧੁਨਿਕ ਕੈਂਸਰ ਕੇਅਰ ਸੇਵਾਵਾਂ ਨਵੰਬਰ, 2021 ਤੋਂ ਮੁਹਈਆ ਕਰਵਾਈਆਂ ਜਾਣਗੀਆਂ : ਮੁੱਖ ਸਕੱਤਰ
Published : Aug 21, 2021, 12:36 am IST
Updated : Aug 21, 2021, 12:36 am IST
SHARE ARTICLE
image
image

ਅਤਿ-ਆਧੁਨਿਕ ਕੈਂਸਰ ਕੇਅਰ ਸੇਵਾਵਾਂ ਨਵੰਬਰ, 2021 ਤੋਂ ਮੁਹਈਆ ਕਰਵਾਈਆਂ ਜਾਣਗੀਆਂ : ਮੁੱਖ ਸਕੱਤਰ

ਚੰਡੀਗੜ੍ਹ, 20 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ): ਨਿਊ ਚੰਡੀਗੜ੍ਹ (ਮੋਹਾਲੀ) ਵਿਖੇ ਮੈਡੀਸਿਟੀ ਵਿਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਭਰੋਸਾ ਦਿਵਾਇਆ ਕਿ ਇਸ ਅਤਿ-ਆਧੁਨਿਕ ਕੈਂਸਰ ਟਰਸਰੀ ਕੇਅਰ ਸਹੂਲਤਾਂ ਨੂੰ ਇਸ ਸਾਲ ਨਵੰਬਰ ਤੋਂ ਕਾਰਜਸ਼ੀਲ ਕੀਤਾ ਜਾਵੇਗਾ। 
ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਜਲਦ ਉਦਘਾਟਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿਤੇ। ਨਿਰਮਾਣ ਸਥਾਨ ’ਤੇ ਦੌਰੇ ਦੌਰਾਨ ਸ੍ਰੀਮਤੀ ਮਹਾਜਨ ਨੂੰ ਦਸਿਆ ਗਿਆ ਕਿ ਚਿਰਕੋਣੀ ਉਡੀਕ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਮੁਕੰਮਲ ਹੋਣ ਕੰਢੇ ਹੈ। ਇਸ ਮਹੱਤਵਪੂਰਨ ਸਿਹਤ ਸੰਭਾਲ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ 300 ਬੈੱਡਾਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਮੁੱਚੇ ਉੱਤਰੀ ਖੇਤਰ, ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ, ਜੰਮੂ-ਕਸ਼ਮੀਰ, ਰਾਜਸਥਾਨ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਸ਼ਾਮਲ ਹਨ, ਲਈ ਤੀਜੇ ਦਰਜੇ ਦੀਆਂ ਸੇਵਾਵਾਂ ਲਈ ਸੈਂਟਰ ਵਜੋਂ ਕੰਮ ਕਰੇਗਾ। ਉਨ੍ਹਾਂ ਦਸਿਆ ਕਿ ਹਸਪਤਾਲ ਵਿਚ ਰੇਡੀਉਥੈਰੇਪੀ, ਰੇਡੀਉਲੌਜੀ, ਸੀਟੀ ਸਕੈਨ, ਐਮਆਰਆਈ, ਅਲਟਰਾਸਾਊਂਡ, ਐਕਸ-ਰੇ, ਮੈਮੋਗ੍ਰਾਫ਼ੀ, ਮੈਡੀਕਲ ਉਨਕੋਲੋਜੀ, ਕੀਮੋਥੈਰੇਪੀ, ਡੇ-ਕੇਅਰ ਵਾਰਡ, ਪੈਥੋਲੋਜੀ ਅਤੇ ਲੈਬ ਸਹੂਲਤਾਂ, ਮਾਈਨਰ ਉਟੀ, ਉਪੀਡੀ ਸੇਵਾਵਾਂ ਸੁਰੂ ਕਰਨ ਤੋਂ ਇਲਾਵਾ ਸਰਜੀਕਲ ਉਨਕੋਲੋਜੀ, ਮੈਡੀਕਲ ਉਨਕੋਲੋਜੀ, ਰੇਡੀਏਸ਼ਨ ਉਨਕੋਲੋਜੀ, ਪੈਲੀਏਟਿਵ ਕੇਅਰ ਪ੍ਰੀਵੇਂਟਿਵ ਉਨਕੋਲੋਜੀ ਸਹੂਲਤਾਂ ਦਿਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦਸਿਆ ਕਿ ਇਹ ਸਹੂਲਤਾਂ ਇਸੇ ਸਾਲ ਨਵੰਬਰ ਤੋਂ ਮਰੀਜ਼ਾਂ ਲਈ ਉਪਲਭਧ ਹੋਣਗੀਆਂ। ਹਸਪਤਾਲ ਦੇ ਨਿਰਮਾਣ ਸਥਾਨ ’ਤੇ ਚਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਪਣੇ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਅਤੇ ਮੁੱਖ ਮੰਤਰੀ ਇਸ ਕੇਂਦਰ ਨੂੰ ਲੋਕਾਂ ਲਈ ਜਲਦ ਤੋਂ ਜਲਦ ਉਪਲਭਧ ਕਰਾਉਣ ਦੀ ਇੱਛਾ ਰੱਖਦੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਪ੍ਰਮਾਣੂ ਊਰਜਾ ਵਿਭਾਗ ਅਧੀਨ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੀ ਇਕ ਇਕਾਈ 663.74 ਕਰੋੜ ਰੁਪਏ ਦੀ ਮਨਜ਼ੂਰਸ਼ੁਦਾ ਲਾਗਤ ਨਾਲ 40,545 ਵਰਗ ਮੀਟਰ ਖੇਤਰ ਵਿਚ ਸਥਾਪਤ ਕੀਤੀ ਜਾ ਰਹੀ ਹੈ, ਜਿਸ ਲਈ 50 ਏਕੜ ਜ਼ਮੀਨ ਪੰਜਾਬ ਸਰਕਾਰ ਵਲੋਂ ਮੁਫ਼ਤ ਮੁਹਈਆ ਕਰਵਾਈ ਗਈ ਹੈ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement