ਸਮਗਲਿੰਗ ਰੋਕਣ ਲਈ ਕੇਂਦਰ ਸਰਕਾਰ ਸਰਹੱਦੀ ਪੱਟੀ 'ਚ ਡਰੋਨ ਰੋਕੂ ਤਕਨਾਲੋਜੀ ਲਗਾਏ - ਤਿਵਾੜੀ
Published : Aug 21, 2021, 3:41 pm IST
Updated : Aug 21, 2021, 3:41 pm IST
SHARE ARTICLE
Manish Tewari
Manish Tewari

ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਵਰਗੇ ਤਜ਼ਰਬੇਕਾਰ ਅਤੇ ਸਿਆਸੀ ਸੂਝ ਵਾਲੇ ਨੇਤਾ ਦੀ ਲੋੜ

ਚੰਡੀਗੜ੍ਹ/ ਅੰਮ੍ਰਿਤਸਰ : ਲੋਕ ਸਭਾ ਮੈਂਬਰ, ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਨੇ ਅੰਮ੍ਰਿਤਸਰ ਵਿਖੇ ਪ੍ਰੈਸ ਵਾਰਤਾ ਕਰਦਿਆਂ ਪੰਜਾਬ ਵਿਚ ਸਰਹੱਦ ਪਾਰ ਤੋਂ ਲਗਾਤਾਰ ਹੋ ਰਹੀ ਨਸ਼ੇ ਤੇ ਹਥਿਆਰਾਂ ਦੀ ਸਪਲਾਈ ਉਤੇ ਚਿੰਤਾ ਪ੍ਰਗਟ ਕਰਦੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੀ ਸਰਹੱਦ ਤੋਂ ਡਰੋਨ ਜ਼ਰੀਏ ਹੁੰਦੀ ਇਹ ਸਮਗਲਿੰਗ ਰੋਕਣ ਲਈ ਡਰੋਨ ਰੋਕਣ ਵਾਲੀ ਤਕਨੀਕ ਲਗਾਈ ਜਾਵੇ।

ਉਨਾਂ ਦੱਸਿਆ ਕਿ ਮੈਂ ਇਸ ਬਾਬਤ ਆਪਣੇ ਪੱਧਰ ਉਤੇ ਕੇਂਦਰ ਦੇ ਗ੍ਰਹਿ ਮੰਤਰੀ ਨੂੰ ਪੱਤਰ ਵੀ ਲਿਖ ਚੁੱਕਿਆ ਹਾਂ। ਅਫਗਾਨਿਸਤਾਨ ਵਿਚ ਪੈਦਾ ਹੋਏ ਹਲਾਤ ਬਾਰੇ ਚਿੰਤਾ ਜ਼ਾਹਰ ਕਰਦੇ ਤਿਵਾੜੀ ਨੇ ਕਿਹਾ ਕਿ ਤਾਲਿਬਾਨ ਦੀ ਵਾਪਸੀ ਨਾਲ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੀਆਂ ਵੱਖਵਾਦੀ ਤਾਕਤਾਂ ਨੂੰ ਵੱਡਾ ਬਲ ਮਿਲਿਆ ਹੈ ਅਤੇ ਇਸ ਦਾ ਸਾਡੇ ਸਰਹੱਦੀ ਸੂਬਿਆਂ ਖਾਸ ਕਰ ਪੰਜਾਬ ਤੇ ਜੰਮੂ-ਕਸ਼ਮੀਰ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। 

Manish TewariManish Tewari

ਤਿਵਾੜੀ ਨੇ ਕਿਹਾ ਕਿ ਆਈ. ਐਸ.ਆਈ. ਲਗਾਤਾਰ ਭਾਰਤ ਵਿਚ ਅਮਨ-ਸਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪਿਛਲੇ ਦੋ ਸਾਲਾਂ ਤੋਂ ਡਰੋਨ ਰਾਹੀਂ ਨਸ਼ੇ ਤੇ ਹਥਿਆਰ ਆ ਰਹੇ ਹਨ। ਉਨਾਂ ਕਿਹਾ ਕਿ ਭਾਵੇਂ ਸਾਡੀਆਂ ਫੋਰਸਾਂ ਨੇ ਵੱਡੀ ਮਾਤਰਾ ਵਿਚ ਇੰਨਾਂ ਦੀ ਬਰਾਮਦਗੀ ਕੀਤੀ ਹੈ, ਪਰ ਖਦਸ਼ਾ ਹੈ ਕਿ ਕਈ ਡਰੋਨ ਆਪਣੇ ਟੀਚੇ ਵਿਚ ਸਫਲ ਰਹੇ ਹੋਣ। 

Manish TewariManish Tewari

ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸੰਸਾ ਕਰਦੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ  ਕੇਂਦਰ ਦੇ ਨਾਂਹ ਪੱਖੀ ਰਵਈਏ ਅਤੇ ਕਰੋਨਾ ਸੰਕਟ ਦੇ ਬਾਵਜੂਦ ਜਿੱਥੇ ਪੰਜਾਬ ਨੂੰ ਆਰਥਿਕ ਤੌਰ ਉਤੇ ਕਾਇਮ ਰੱਖਿਆ, ਉਥੇ ਪੰਜਾਬ ਨੂੰ ਇਸ ਕੁਦਰਤੀ ਆਫਤ ਦੌਰਾਨ ਸਾਂਭਿਆ। ਉਨਾਂ ਕਿਹਾ ਕਿ ਕੇਂਦਰ ਨੇ ਆਰ ਡੀ ਐਫ ਅਤੇ ਜੀ ਐਸ ਟੀ ਦਾ ਪੈਸਾ ਰੋਕ ਕੇ ਆਪਣੀ ਪੂਰੀ ਵਾਹ ਪੰਜਾਬ ਨੂੰ ਨੱਪਣ ਵਿਚ ਲਗਾਈ, ਪਰ ਮੁੱਖ ਮੰਤਰੀ ਦੀ ਅਗਵਾਈ ਸਦਕਾ ਕੇਂਦਰ ਦੀਆਂ ਰੁਕਾਵਟਾਂ ਦਾ ਕੋਈ ਅਸਰ ਪੰਜਾਬ ਉਤੇ ਨਹੀਂ ਪਿਆ।

Manish TewariManish Tewari

ਉਨਾਂ ਕਿਹਾ ਕਿ ਮੁੱਖ ਮੰਤਰੀ ਸੰਜੀਦਾ ਤੇ ਤਜ਼ਰਬੇਕਾਰ ਹਨ ਅਤੇ ਪੰਜਾਬ ਨੂੰ ਆਉਣ ਵਾਲੀਆਂ ਚੋਣਾਂ ਵਿਚ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜੋ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦੇ ਸਮੇਂ ਆਪਣੀ ਜਾਤੀ ਸਿਆਸਤ ਨੂੰ ਵੀ ਦਾਅ ਉਤੇ ਲਗਾਉਣ ਤੋਂ ਗੁਰੇਜ਼ ਨਾ ਕਰੇ। ਤਿਵਾੜੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਿਚ ਇਹ ਸਾਰੀਆਂ ਖੂਬੀਆਂ ਹਨ। 

ਗੰਨਾ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਬਾਰੇ ਬੋਲਦੇ ਤਿਵਾੜੀ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਕਦੇ ਵੀ ਗੰਨੇ ਉਤੇ ਘੱਟੋ ਘੱਟ ਸਮਰਥਨ ਮੁੱਲ ਨਹੀਂ ਦਿੱਤਾ, ਰਾਜ ਸਰਕਾਰਾਂ ਜੋ ਮੁੱਲ ਗੰਨੇ ਦਾ ਜਾਰੀ ਕਰਦੀਆਂ ਹਨ, ਉਹ ਸਿਰਫ ਮਿੱਲਾਂ ਨੂੰ ਸਲਾਹ ਤੱਕ ਸੀਮਤ ਹੋ ਕੇ ਰਹਿ ਜਾਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਕੇਂਦਰ ਜਿਵੇਂ ਬਾਕੀ 22 ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਤੈਅ  ਕਰਦਾ ਹੈ, ਉਸੇ ਤਰਾਂ ਗੰਨੇ ਦਾ ਵੀ ਮੁੱਲ ਤੈਅ ਕੀਤਾ ਜਾਵੇ। ਉਨਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਤੇ ਕਾਲੇ ਕਾਨੂੰਨਾਂ ਵਿਰੁੱਧ ਵੀ ਸਾਡੇ ਸੰਸਦ ਮੈਂਬਰਾਂ ਨੇ ਮਤੇ ਪੇਸ਼ ਕੀਤੇ ਹਨ, ਜੋ ਕਿ ਸੰਸਦ ਦਾ ਕੰਮ ਨਾ ਚੱਲਣ ਕਾਰਨ ਵਿਚਾਰੇ ਨਹੀਂ ਜਾ ਸਕੇ।

Manish TewariManish Tewari

ਉਨਾਂ ਲੋਕ ਸਭਾ ਦੇ ਸਪੀਕਰ ਤੋਂ ਮੰਗ ਕੀਤੀ ਕਿ ਉਹ ਵਿਸੇਸ਼ ਸਦਨ ਬੁਲਾ ਕੇ ਇੰਨਾਂ ਮਤਿਆਂ ਉਤੇ ਚਰਚਾ ਕਰਵਾਉਣ। ਉਨਾਂ ਕਿਹਾ ਕਿ ਜਦੋਂ ਸਾਡੇ ਗੁਆਂਢ ਦਿੱਲੀ ਵਿਚ ਵੱਡੇ-ਵੱਡੇ ਧਨਾਢ ਤੇ ਹੈਸੀਅਤ ਵਾਲੇ ਲੋਕ ਆਕਸੀਜਨ ਤੋਂ ਬਿਨਾਂ ਹਸਪਤਾਲਾਂ ਦੀ ਪਾਰਕਿੰਗ ਵਿਚ ਕਰੋਨਾ ਕਾਰਨ ਮਰ ਰਹੇ ਸਨ, ਉਸ ਵੇਲੇ ਵੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਵਸਨੀਕਾਂ ਦੇ ਨਾਲ-ਨਾਲ ਬਾਹਰੋਂ ਆਏ ਮਰੀਜ਼ਾਂ ਦਾ ਇਲਾਜ ਕਰਦਾ ਰਿਹਾ ਹੈ।

ਉਨਾਂ ਕੇਂਦਰ ਦੀ ਕਰੋਨਾ ਵੈਕਸੀਨ ਵੰਡ ਨੂੰ ਅਸਫਲ ਕਰਾਰ ਦਿੰਦੇ ਕਿਹਾ ਕਿ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵਾਲੇ ਰਾਜਾਂ ਨੂੰ ਕਰੋਨਾ ਦੀ ਵੈਕਸੀਨ ਪੂਰੀ ਮਾਤਰਾ ਵਿਚ ਨਹੀਂ ਮਿਲ ਰਹੀ, ਜਦਕਿ ਭਾਜਪਾ ਸਾਸ਼ਤ ਸੂਬਿਆਂ ਵਿਚ ਰੋਜ਼ਾਨਾ ਕੋਰੋਨਾ ਵੈਕਸੀਨ ਆ ਰਹੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਚੋਣ ਮਨੋਰਥ ਪੱਤਰ ਵਿਚ ਕੀਤੇ ਲਗਭਗ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਜੋ ਇਕ-ਦੋ ਬਾਕੀ ਹਨ, ਉਹ ਵੀ ਪੂਰੇ ਕੀਤੇ ਜਾਣਗੇ। ਉਨਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਤੇ ਪਾਰਟੀ ਇਕੱਠੇ ਮਿਲਦੇ ਹੋਏ ਕੰਮ ਕਰਨਗੇ ਅਤੇ ਪੰਜਾਬ ਵਿਚ ਫਿਰ ਕਾਂਗਰਸ ਦੀ ਸਰਕਾਰ ਬਣੇਗੀ।

Manish TewariManish Tewari

ਬਰਗਾੜੀ ਮੁੱਦੇ ਬਾਰੇ ਪੁੱਛੇ ਜਾਣ ਉਤੇ ਤਿਵਾੜੀ ਨੇ ਕਿਹਾ ਕਿ ਜੋ ਜਾਂਚ ਅਕਾਲੀ-ਭਾਜਪਾ ਸਰਕਾਰ ਨੇ ਸੀ ਬੀ ਆਈ ਨੂੰ ਸੌਂਪੀ ਸੀ ਅਤੇ ਉਨਾਂ ਪੰਜ ਸਾਲ ਜਾਂਚ ਬਾਅਦ ਕੇਸ ਬੰਦ ਕਰਨ ਦੀ ਸਿਫਾਰਸ਼ ਕੀਤੀ ਸੀ, ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਖੋਲਿਆ ਅਤੇ ਚਾਰਜਸ਼ੀਟ ਜਾਰੀ ਕੀਤੀ। ਇਸੇ ਤਰਾਂ ਪੁਲਿਸ ਗੋਲੀਬਾਰੀ ਬਾਰੇ ਹੋਈ ਪੜਤਾਲ ਇਕ ਅਧਿਕਾਰੀ ਦੀ ਗਲਤੀ ਕਾਰਨ ਭਾਵੇਂ ਲੀਹ ਤੋਂ ਲੱਥ ਗਈ ਸੀ, ਪਰ ਇਸ ਨੂੰ ਨਵੀਂ ਜਾਂਚ ਟੀਮ ਹਵਾਲੇ ਕੀਤਾ ਗਿਆ ਹੈ, ਜੋ ਕਿ ਆਪਣੀ ਕਾਰਵਾਈ ਕਰ ਰਹੇ ਹਨ ਅਤੇ ਛੇਤੀ ਹੀ ਇਨਸਾਫ ਮਿਲੇਗਾ। 

Manish TewariManish Tewari

ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ, ਚੇਅਰਮੈਨ ਪੰਜਾਬ ਵੱਡੀ ਸਨਅਤ ਵਿਕਾਸ ਬੋਰਡ ਸ੍ਰੀ ਪਵਨ ਦੀਵਾਨ, ਚੇਅਰਮੈਨ ਜੁਗਲ ਕਿਸ਼ੋਰ, ਚੇਅਰਮੈਨ ਰਾਜਕੰਵਲਪ੍ਰੀਤ ਸਿੰਘ ਲੱਕੀ, ਕਾਂਗਰਸ ਨੇਤਾ ਸੰਜੈ ਕੁਮਾਰ ਅਤੇ ਹੋਰ ਨੇਤਾ ਹਾਜ਼ਰ ਸਨ। ਇਸ ਤੋਂ ਪਹਿਲਾਂ ਤਿਵਾੜੀ ਨੇ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ। ਉਹ ਇਸ ਦੌਰੇ ਦੌਰਾਨ ਭਾਰਤ ਦੀ ਵੰਡ ਉਤੇ ਬਣੇ ਅਜਾਇਬ ਘਰ ਵਿਖੇ ਵੀ ਗਏ ਅਤੇ ਕਰੀਬ ਇਕ ਘੰਟਾ ਬੜੀ ਗੁਹ ਨਾਲ ਇਸ ਦਰਦ ਭਰੀ ਦਾਸਤਾਨ ਨੂੰ ਵਾਚਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement