ਕਾਂਗਰਸ ਭਵਨ ਦੀ ਥਾਂ ਸਕੱਤਰੇਤ ਦਫ਼ਤਰਾਂ 'ਚ ਕਿਉਂ ਨਹੀਂ ਬੈਠਦੇ ਪੰਜਾਬ ਦੇ ਮੰਤਰੀ?: ਭਗਵੰਤ ਮਾਨ    
Published : Aug 21, 2021, 5:35 pm IST
Updated : Aug 21, 2021, 5:36 pm IST
SHARE ARTICLE
Bhagwant Mann
Bhagwant Mann

ਭਗਵੰਤ ਮਾਨ ਨੇ ਕਿਹਾ, ਕੈਪਟਨ ਅਤੇ ਸਿੱਧੂ ਸਪੱਸ਼ਟ ਕਰਨ ਕਿ, ਕੀ ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਦੇ ਖ਼ਜ਼ਾਨੇ 'ਚੋਂ ਤਨਖ਼ਾਹ ਲੈਂਦੇ ਹਨ ਜਾਂ ਫਿਰ ਕਾਂਗਰਸ ਦੇ ਖ਼ਜ਼ਾਨੇ ਵਿਚੋਂ?

 

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਸੱਤਾਧਾਰੀ ਕਾਂਗਰਸ ਵੱਲੋਂ ਆਪਣੇ ਮੰਤਰੀਆਂ ਨੂੰ ਪੰਜਾਬ ਕਾਂਗਰਸ ਭਵਨ ਚੰਡੀਗੜ (Chandigarh Congress Bhawan) 'ਚ ਬੈਠਣ ਦੇ ਹੁਕਮਾਂ 'ਤੇ ਸਖ਼ਤ ਇਤਰਾਜ਼ ਕੀਤਾ ਅਤੇ ਪੁੱਛਿਆ ਕਿ ਕੀ ਪੰਜਾਬ ਦੇ ਵਜ਼ੀਰ ਸਿਰਫ਼ ਕਾਂਗਰਸੀਆਂ ਦੇ ਹੀ ਮੰਤਰੀ ਹਨ? ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਸਮੇਤ ਸਾਰੇ ਕੈਬਨਿਟ ਮੰਤਰੀ ਖ਼ੁਦ ਨੂੰ ਸਾਰੇ ਪੰਜਾਬ ਦੇ ਅਤੇ ਪੰਜਾਬੀਆਂ ਦੇ ਮੰਤਰੀ ਮੰਨਦੇ ਹਨ ਤਾਂ ਫਿਰ ਉਹ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਅਧਿਕਾਰਤ ਦਫ਼ਤਰਾਂ (Secretariat Offices) 'ਚ ਕਿਉਂ ਨਹੀਂ ਬੈਠਦੇ, ਜਿੱਥੇ ਹਰ ਕੋਈ ਫ਼ਰਿਆਦੀ, ਪੀੜਤ ਜਾਂ ਜ਼ਰੂਰਤਮੰਦ ਵਿਅਕਤੀ ਬਗੈਰ ਕਿਸੇ ਭੇਦ-ਭਾਵ ਜਾਂ ਹੀਣ ਭਾਵਨਾ ਸੰਬੰਧਤ ਮੰਤਰੀ ਸਹਿਬਾਨ ਨੂੰ ਮਿਲ ਸਕੇ?

Bhagwant Manna and Captain Amarinder SinghBhagwant Mann and Captain Amarinder Singh

ਸ਼ਨੀਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੂਬੇ ਦੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਕਾਂਗਰਸ ਭਵਨ 'ਚ ਡਿਊਟੀ ਦੇਣ ਦੇ ਹੁਕਮਾਂ 'ਤੇ ਟਿੱਪਣੀ ਕਰਦਿਆਂ ਕਿਹਾ, ''ਸਾਢੇ ਚਾਰ ਸਾਲ ਤੱਕ ਆਪਣੇ ਮਹੱਲਾਂ ਅਤੇ ਕੋਠੀਆਂ 'ਚ ਬੈਠ ਕੇ ਰਾਜਸੱਤਾ ਦਾ ਲੁਤਫ਼ ਉਠਾਉਂਦੇ ਰਹੇ ਸੱਤਾਧਾਰੀਆਂ ਨੂੰ ਹੁਣ ਸਿਰ 'ਤੇ ਆਈਆਂ ਚੋਣਾ ਨੇ ਲੋਕਾਂ ਦੇ ਦੁੱਖ- ਤਕਲੀਫ਼ਾਂ ਅਤੇ ਸ਼ਿਕਾਇਤਾਂ- ਫ਼ਰਿਆਦਾਂ ਦੀ ਯਾਦ ਦਿਵਾ ਦਿੱਤੀ ਹੈ, ਕਿਉਂਕਿ ਇਹਨਾਂ ਸੱਤਾਧਾਰੀਆਂ ਨੇ ਸਾਢੇ ਚਾਰ ਸਾਲ ਲੋਕਾਂ ਦੀ ਗੱਲ ਨਹੀਂ ਸੁਣੀ ਅਤੇ ਹੁਣ ਲੋਕ ਇਹਨਾਂ ਦੀ ਗੱਲ ਸੁਣਨ ਤੋਂ ਇਨਕਾਰੀ ਹੋਏ ਪਏ ਹਨ। ਅਣਦੇਖੀ ਦੀ ਮਾਰੀ ਅਤੇ ਤ੍ਰਾਹ- ਤ੍ਰਾਹ ਕਰਦੀ ਜਨਤਾ ਦੇ ਦੁੱਖ- ਦਰਦ ਸੁਣਨ ਲਈ ਜੇਕਰ ਸੱਤਾਧਾਰੀਆਂ ਨੇ ਫ਼ੈਸਲਾ ਲਿਆ ਵੀ ਹੈ ਤਾਂ ਇਸ ਅਮਲ ਨੂੰ ਸਿਰਫ਼ ਕਾਂਗਰਸੀਆਂ ਤੱਕ ਹੀ ਸੀਮਤ ਕਰ ਦਿੱਤਾ ਹੈ, ਜੋ ਸਹੀ ਨਹੀਂ ਹੈ। ਇਹ ਗੈਰ- ਕਾਂਗਰਸੀ ਫਰਿਆਦੀਆਂ ਨੂੰ ਪੰਜਾਬ ਕਾਂਗਰਸ ਭਵਨ ਬੁਲਾ ਕੇ ਉਨ੍ਹਾਂ ਪੀੜਤ ਲੋਕਾਂ ਦਾ ਧੱਕੇ ਨਾਲ ਕਾਂਗਰਸੀਕਰਨ ਦੀ ਨਵੀਂ 'ਔਰੰਗਜ਼ੇਬੀ ਪ੍ਰਥਾ' ਸ਼ੁਰੂ ਕੀਤੀ ਜਾ ਰਹੀ ਹੈ।''

Captain Amarinder Singh Captain Amarinder Singh

ਮਾਨ ਨੇ ਸਵਾਲ ਕੀਤਾ ਕੀ ਕਾਂਗਰਸ ਪੰਜਾਬ ਦੇ ਲੋਕਾਂ ਨਾਲ ਇੰਝ ਜ਼ੋਰ- ਜ਼ਬਰਦਸਤੀ ਕਰੇਗੀ ਜਾਂ ਫਿਰ ਸੱਤਾਧਾਰੀ ਕਾਂਗਰਸੀਏ ਮਜ਼ਬੂਰ ਅਤੇ ਪੀੜਤ ਲੋਕਾਂ ਦੀ ਮਜ਼ਬੂਰੀ ਦਾ ਲਾਹਾ ਲੈ ਕੇ ਉਨ੍ਹਾਂ ਨੂੰ ਵੀ ਕਾਂਗਰਸ ਭਵਨ ਦੇ ਦਰਵਾਜਿਓ ਲੰਘਾਉਣਗੇ, ਜੋ ਸਿਆਸੀ, ਸਮਾਜਿਕ, ਧਾਰਮਿਕ, ਵਿਕਅਤੀਗਤ ਜਾਂ ਕਿਸੇ ਵੀ ਕਾਰਨ ਵਸ ਕਾਂਗਰਸ ਪਾਰਟੀ (Congress) ਦਾ ਨਾਂ ਤੱਕ ਲੈਣਾ ਪਸੰਦ ਨਹੀਂ ਕਰਦੇ? ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ 'ਚੋਂ ਬਤੌਰ ਮੰਤਰੀ ਸੁੱਖ- ਸਹੂਲਤਾਂ ਭੋਗ ਰਹੇ ਕੈਬਨਿਟ ਮੰਤਰੀਆਂ ਨੂੰ ਅਜਿਹੀ ਸੌੜੀ ਸਿਆਸਤ ਸ਼ੋਭਾ ਨਹੀਂ ਦਿੰਦੀ।

ਆਪ ਆਗੂ ਨੇ ਨਾਲ ਹੀ ਕਿਹਾ ਕਿ ਜੇਕਰ ਮੁੱਖ ਮੰਤਰੀ ਸਮੇਤ ਸਾਰੇ ਕੈਬਨਿਟ ਮੰਤਰੀ ਪੰਜਾਬ ਪ੍ਰਦੇਸ਼ ਕਾਂਗਰਸ (Punjab Congress) ਦੇ ਖਜ਼ਾਨੇ 'ਚੋਂ ਤਨਖਾਹਾਂ ਅਤੇ ਸਾਰੀਆਂ ਸਹੂਲਤਾਂ ਲੈਂਦੇ ਹਨ ਤਾਂ ਆਮ ਆਦਮੀ ਪਾਰਟੀ ਸਮੇਤ ਕਿਸੇ ਵੀ ਗੈਰ- ਕਾਂਗਰਸੀ ਧਿਰ ਨੂੰ ਮੰਤਰੀਆਂ ਦੇ ਕਾਂਗਰਸ ਭਵਨ ਵਿਚ ਬੈਠ ਕੇ 'ਦਰਬਾਰ ਲਗਾਉਣ' 'ਤੇ ਕੋਈ ਇਤਰਾਜ਼ ਨਹੀਂ ਹੋਵੇਗਾ, ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿਧੂ (Navjot Sidhu) ਨੂੰ ਪੰਜਾਬ ਦੀ ਜਨਤਾ ਅੱਗੇ ਇਹ ਜ਼ਰੂਰ ਸਪੱਸ਼ਟ ਕਰਨਾ ਪਏਗਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਦੇ ਖ਼ਜ਼ਾਨੇ 'ਚੋਂ ਜਾਂ ਫਿਰ ਕਾਂਗਰਸ ਦੇ ਖ਼ਜ਼ਾਨੇ ਵਿਚੋਂ ਤਨਖ਼ਾਹ ਲੈਂਦੇ ਹਨ?

Navjot SidhuNavjot Sidhu

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਆਪਣੇ ਫ਼ੈਸਲੇ 'ਤੇ ਨਜ਼ਰਸਾਨੀ ਕਰਨ ਦੀ ਜ਼ਰੂਰਤ ਹੈ। ਮੰਤਰੀਆਂ ਨੂੰ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰਾਂ 'ਚ ਨਿਯਮਤ ਡਿਊਟੀ ਦੇਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਿਵਲ ਸਕੱਤਰੇਤ ਹਰੇਕ ਫਰਿਆਦੀ ਜਾਂ ਪੀੜਤ ਲਈ ਖੁੱਲਾ ਰਹੇ। ਭਗਵੰਤ ਮਾਨ ਨੇ ਨਾਲ ਹੀ ਸਲਾਹ ਦਿੱਤੀ ਜੇਕਰ ਦਰਬਾਰ ਹੀ ਲਾਉਣੇ ਹਨ ਤਾਂ ਚੰਡੀਗੜ ਪੰਜਾਬ ਕਾਂਗਰਸ ਭਵਨ ਦੀ ਥਾਂ ਜ਼ਿਲਾ ਹੈਡਕੁਆਟਰਾਂ (DC Offices) 'ਚ ਲਾਉਂਣੇ ਚਾਹੀਦੇ ਹਨ, ਜਿਥੇ ਕੋਈ ਵੀ ਲੋੜਵੰਦ ਵਿਅਕਤੀ ਕਾਂਗਰਸੀ ਵਜ਼ੀਰਾਂ ਤੱਕ ਪਹੁੰਚ ਕਰ ਸਕੇ, ਜੋ ਸਾਢੇ ਚਾਰ ਸਾਲ ਲੋਕਾਂ ਦੀ ਪਹੁੰਚ ਤਾਂ ਕੀ ਨਜ਼ਰ ਤੋਂ ਵੀ ਦੂਰ 'ਈਦ ਦੇ ਚੰਨ' ਬਣੇ ਰਹੇ ਹਨ।

SHARE ARTICLE

ਏਜੰਸੀ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement