ਦਰਦਨਾਕ ਹਾਦਸੇ 'ਚ ਦੋ ਸਕੇ ਭਰਾਵਾਂ ਸਣੇ 3 ਦੀ ਹੋਈ ਮੌਤ
Published : Aug 21, 2022, 3:02 pm IST
Updated : Aug 21, 2022, 3:02 pm IST
SHARE ARTICLE
photo
photo

ਵਿਆਹ ਦੀ ਮੂਵੀ ਬਣਾਉਣ ਜਾ ਰਹੇ ਸਨ ਤਿੰਨੋਂ ਦੋਸਤ

 

ਰੂਪਨਗਰ: ਰੂਪਨਗਰ ਕੀਰਤਪੁਰ ਸਾਹਿਬ ਹਾਈਵੇ ‘ਤੇ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਕਾਰ ਦੀ ਖੜ੍ਹੇ ਟਿੱਪਰ ਨਾਲ ਜ਼ਬਰਦਸਤ ਟੱਕਰ ਹੋ ਗਈ। ਜਿਸ ਹਾਦਸੇ ਵਿਚ ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। 

 

 

ਜਾਣਕਾਰੀ ਮੁਤਾਬਕ ਤਿੰਨੋਂ ਨੌਜਵਾਨ ਕਿਸੇ ਵਿਆਹ ਦੀ ਮੂਵੀ ਬਣਾਉਣ ਲਈ ਚੰਡੀਗੜ੍ਹ ਜਾ ਰਹੇ ਸਨ। ਹਾਦਸਾ ਰੂਪਨਗਰ-ਕੀਰਤਪੁਰ ਸਾਹਿਬ ਹਾਈਵੇ ‘ਤੇ ਪਿੰਡ ਸਰਸਾ ਨੰਗਲ ਕੋਲ ਉਸ ਸਮੇਂ ਵਾਪਰਿਆ ਜਦੋਂ ਨੰਗਲ ਤੋਂ ਆ ਰਹੀ ਇਕ ਕਾਰ ਪੀਬੀ-74-2172 ਹਾਈਵੇ ‘ਤੇ ਅਚਾਨਕ ਬੇਕਾਬੂ ਹੋ ਗਈ। ਕਾਰ ਸੜਕ ਦੀ ਸਾਈਡ ‘ਤੇ ਖੜ੍ਹੇ ਟਿੱਪਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।

PHOTOPHOTO

 

ਹਾਦਸੇ ਦੇ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਸਭ ਤੋਂ ਪਹਿਲਾਂ ਐਂਬੂਲੈਂਸ ਨੂੰ ਫੋਨ ਕੀਤਾ ਜਿਸ ਦੇ ਬਾਅਦ ਕਾਰ ਵਿਚ ਫਸੇ ਤਿੰਨੋਂ ਨੌਜਵਾਨਾਂ ਨੂੰ ਕੱਢਿਆ ਗਿਆ। ਗੰਭੀਰ ਤੌਰ ‘ਤੇ ਜ਼ਖਮੀ ਹੋ ਚੁੱਕੇ ਤਿੰਨੋਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

 

PHOTO
PHOTO

 

ਮ੍ਰਿਤਕਾਂ ਦੀ ਪਹਿਚਾਣ ਸੰਜੀਵ ਕੁਮਾਰ, ਪਵਨ ਕੁਮਾਰ (ਦੋਵੇਂ ਸਕੇ ਭਰਾ) ਪੁੱਤਰ ਅਮਰ ਚੰਦ ਤੇ ਬਲਰਾਮ ਤਲਵਾਰ ਪੁੱਤਰ ਤਿਰਲੋਕ ਚੰਦ ਵਾਸੀ ਸ਼ਿਵਾਲਿਕ ਐਵੇਨਿਊ ਨਵਾਂ ਨੰਗਲ ਵਜੋਂ ਹੋਈ ਹੈ। ਤਿੰਨਾਂ ਦੀਆਂ ਮ੍ਰਿਤਕ ਦੇਹਾਂ ਸਿਵਲ ਹਸਪਤਾਲ ਰੂਪਨਗਰ ਵਿਚ ਰਖਵਾਈ ਗਈਆਂ ਹਨ। ਫਿਲਹਾਲ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement