
ਉਨ੍ਹਾਂ ਦੇ ਨਾਲ 13 ਹੋਰ ਵਕੀਲਾਂ ਨੂੰ ਇਸ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਕੀਲ ਰਾਮਦੀਪ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਦੇ ਆਫਿਸ ’ਚ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਪੰਜਾਬ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਨਾਲ 13 ਹੋਰ ਵਕੀਲਾਂ ਨੂੰ ਇਸ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। 2018 ’ਚ ਰਾਮਦੀਪ ਨੂੰ ਨੌਜਵਾਨ ਵਕੀਲ ਵਜੋਂ ਪੰਜਾਬ ਦਾ ਡਿਪਟੀ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ।