ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਉੱਚ ਸਿੱਖਿਆ ‘ਚ ਵੱਡੇ ਸੁਧਾਰ ਸ਼ੁਰੂ: ਮੀਤ ਹੇਅਰ
Published : Aug 21, 2022, 8:26 pm IST
Updated : Aug 21, 2022, 8:26 pm IST
SHARE ARTICLE
Meet Hayer
Meet Hayer

ਸਿੱਖਿਆ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ

 

ਚੰਡੀਗੜ/ਐਸ.ਏ.ਐਸ. ਨਗਰ - ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ ਹੈ। ਸਕੂਲ, ਉਚ, ਮੈਡੀਕਲ ਤੇ ਤਕਨੀਕੀ ਸਿੱਖਿਆ ਚਾਰੋ ਖੇਤਰਾਂ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉੱਚ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜਿਸ ਦਾ ਮਕਸਦ ਸਾਡੇ ਨੌਜਵਾਨਾਂ ਨੂੰ ਹੀ ਦੇਸ਼ ਵਿੱਚ ਰੋਜਗਾਰ ਦੇ ਕਾਬਲ ਬਣਾਉਣਾ ਹੈ। 

Higher EducationHigher Education

ਮੀਤ ਹੇਅਰ ਅੱਜ ਰਿਆਤ ਬਾਹਰਾ ਯੂਨੀਵਰਸਿਟੀ, ਮੁਹਾਲੀ ਵਿਖੇ ਐਸੋਸੀਏਸ਼ਨ ਆਫ ਅਨਏਡਿਡ ਕਾਲਜ ਟੀਚਰਜ (ਏ.ਯੂ.ਸੀ.ਟੀ.), ਪੰਜਾਬ ਅਤੇ ਚੰਡੀਗੜ ਵੱਲੋਂ ਉੱਚ ਸਿੱਖਿਆ ‘ਤੇ ਕਰਵਾਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੁਰੂ ਕੀਤੇ ਸੁਧਾਰਾਂ ਨਾਲ ਨਾਲ ਨਾ ਸਿਰਫ ਅਧਿਆਪਕਾਂ ਦਾ ਸੋਸ਼ਣ ਖਤਮ ਹੋਵੇਗਾ, ਸਗੋਂ ਉੱਚ ਸਿੱਖਿਆ ਨੂੰ ਸਸਤੀ, ਹੁਨਰ-ਅਧਾਰਿਤ ਅਤੇ ਨੌਕਰੀਆਂ ਪ੍ਰਦਾਨ ਕਰਕੇ ਦੇਸ਼ ਵਿੱਚ ਹੀ ਰੋਜਗਾਰ ਦੇ ਕਾਬਲ ਬਣਾਇਆ ਜਾ ਸਕੇਗਾ ਤਾਂ ਜੋ ਆਪਣੇ ਵਸੀਲਿਆਂ ਵਾਸਤੇ ਵਿਦੇਸ਼ ਨਾ ਜਾਣਾ ਪਵੇ। ਕਿੱਤਾ ਮੁਖੀ ਉੱਚ ਸਿੱਖਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨਾਂ ਕਿਹਾ ਕਿ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਮਸਲਿਆਂ ਦੀ ਸ਼ਨਾਖਤ ਕਰਨ ਅਤੇ ਹੱਲ ਕਰਨ ਲਈ ਕਮੇਟੀ ਬਣਾਈ ਜਾਵੇਗੀ। 

Meet Hayer Meet Hayer

ਮੀਤ ਹੇਅਰ ਨੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ-ਚੜ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਤੋਂ ਪਹਿਲਾ ਸਿੱਖਿਆ ਸਾਸਤਰੀ ਡਾ. ਪਿਆਰਾ ਲਾਲ ਗਰਗ ਨੇ ਕੁੰਜੀਵਤ ਭਾਸ਼ਣ ਦਿੱਤਾ ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ, ਉੱਘੇ ਪੱਤਰਕਾਰ ਜਤਿੰਦਰ ਪੰਨੂ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ। ਏ.ਯੂ.ਸੀ.ਟੀ. ਦੇ ਬੁਲਾਰੇ ਪ੍ਰੋ. ਤਰੁਣ ਘਈ ਨੇ ਸਾਰੇ ਮਹਿਮਾਨਾਂ ਤੇ ਬੁਲਾਰਿਆਂ ਦਾ ਧੰਨਵਾਦ ਕੀਤਾ। 

ਸੈਮੀਨਾਰ ਦਾ ਉਦੇਸ਼ ਪੰਜਾਬ ਵਿੱਚ ਉਚੇਰੀ ਸਿੱਖਿਆ ਨਾਲ ਸਬੰਧਤ ਭਖਦੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਸ ਦੇ ਵਿਕਾਸ ਲਈ ਇੱਕ ਰੂਪ-ਰੇਖਾ ਤਿਆਰ ਕਰਨ ਲਈ ਅਕਾਦਮਿਕ, ਬੁੱਧੀਜੀਵੀ ਵਰਗ ਅਤੇ ਸਰਕਾਰ ਨੂੰ ਇੱਕ ਸਾਂਝੇ ਪਲੇਟਫਾਰਮ ‘ਤੇ ਲਿਆਉਣਾ ਸੀ। ਸੈਮੀਨਾਰ ਵਿੱਚ ਕਾਲਜਾਂ ਅਤੇ ਯੂਟੀ ਦੇ ਲਗਭਗ 400 ਗੈਰ-ਸਹਾਇਤਾ ਪ੍ਰਾਪਤ ਕਾਲਜ ਅਧਿਆਪਕ ਹਾਜਰ ਹੋਏ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement