'ਪਿਛਲੀਆਂ ਸਰਕਾਰਾਂ ਨੇ ਸਿਰਫ਼ ਵੋਟ ਬੈਂਕ ਦੀ ਰਾਜਨੀਤੀ ਕੀਤੀ, ਅਸੀਂ ਡਾ.ਭੀਮ ਰਾਓ ਦਾ ਸੁਪਨਾ ਪੂਰਾ ਕਰਾਂਗੇ'
Published : Aug 21, 2022, 7:28 pm IST
Updated : Aug 21, 2022, 7:28 pm IST
SHARE ARTICLE
Harpal Singh Cheema
Harpal Singh Cheema

ਚੀਮਾ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਏ ਇਸ ਇਤਿਹਾਸਕ ਫੈਸਲੇ ਲਈ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾ. ਬੀ ਆਰ ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਤਿਹਾਸਕ ਫੈਸਲਾ ਲੈਂਦਿਆਂ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਨੇ ਲਾਅ ਅਫ਼ਸਰਾਂ ਦੀਆਂ 58 ਅਸਾਮੀਆਂ ਐੱਸ ਸੀ ਭਾਈਚਾਰੇ ਲਈ ਰਾਖਵੀਆਂ ਕਰਨ ਦਾ ਫੈਸਲਾ ਕੀਤਾ ਹੈ। ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਬਾਬਾ ਸਾਹਿਬ ਤੇਰਾ ਸੁਪਨਾ ਅਧੂਰਾ, ਕੇਜਰੀਵਾਲ ਅਤੇ ਭਗਵੰਤ ਮਾਨ ਕਰਨਗੇ ਪੂਰਾ’ ਦਾ ਨਾਅਰਾ ਦਿੱਤਾ ਸੀ। ਉਹਨਾਂ ਨੇ ਇਸ ਸੁਪਨੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। 

 

Harpal Singh CheemaHarpal Singh Cheema

 

 ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਜਾਂ ਦੇਸ਼ ਦੀ ਕਿਸੇ ਵੀ ਹਾਈ ਕੋਰਟ ਵਿੱਚ ਅਨੁਸੂਚਿਤ ਜਾਤੀਆਂ ਲਈ ਕੋਈ ਰਾਖਵਾਂਕਰਨ ਨਹੀਂ ਹੈ ਪਰ ਅੱਜ ‘ਆਪ’ ਸਰਕਾਰ ਨੇ ਭਾਰਤੀ ਰਾਜਨੀਤੀ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਚੀਮਾ ਨੇ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਦੇਸ਼ ਭਰ ਦੇ ਆਪਣੇ-ਆਪਣੇ ਸ਼ਾਸਕ ਰਾਜਾਂ ਵਿੱਚ ਕਾਨੂੰਨੀ ਅਧਿਕਾਰੀਆਂ ਦੇ ਅਹੁਦਿਆਂ ਲਈ ਰਾਖਵਾਂਕਰਨ ਲਾਗੂ ਕਰਨ ਦੀ ਚੁਣੌਤੀ ਦਿੰਦਿਆਂ  ਸਿੱਖਿਅਤ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ ਯੋਗ ਮੌਕੇ ਦੇਣ ਦੀ ਗੱਲ ਆਖੀ।

 

Harpal Singh CheemaHarpal Singh Cheema

 

ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਦੇ ਪੰਜ ਮਹੀਨਿਆਂ ਦੇ ਅੰਦਰ-ਅੰਦਰ ਅਨੁਸੂਚਿਤ ਜਾਤੀ ਭਾਈਚਾਰੇ ਤੋਂ ਲਾਅ ਅਫਸਰਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਦੀ ਰਾਜਨੀਤੀ ਲਈ ਵਰਤਿਆ ਅਤੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕੀਤਾ, ਆਮ ਆਦਮੀ ਪਾਰਟੀ ਉਨ੍ਹਾਂ ਨੂੰ ਬਰਾਬਰ ਮੌਕੇ ਅਤੇ ਹੱਕ ਦੇਣ ਲਈ ਠੋਸ ਕਦਮ ਉਠਾ ਰਹੀ ਹੈ। 

 

Harpal Singh CheemaHarpal Singh CheemaHarpal Singh Cheema

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਇਹ ਇਤਿਹਾਸਕ ਫੈਸਲਾ ਲੈਣ ਲਈ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦੇ ਹੋਏ ਚੀਮਾ ਨੇ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਰਿਵਾਇਤੀ ਆਗੂਆਂ ਦੇ ਉਲਟ, ਕੇਜਰੀਵਾਲ ਅਤੇ ਭਗਵੰਤ ਮਾਨ ਅਨੁਸੂਚਿਤ ਜਾਤੀਆਂ ਅਤੇ ਪੰਜਾਬੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਵਿੱਤ ਮੰਤਰੀ ਨੇ ਅੱਗੇ ਕਿਹਾ, ''ਅਸੀਂ ਇੱਥੇ ਸਸਤੀ ਰਾਜਨੀਤੀ ਕਰਨ ਨਹੀਂ ਆਏ ਹਾਂ, ਸਗੋਂ ਸੁਧਾਰ ਲਿਆਉਣ ਅਤੇ ਲੋਕਾਂ ਨੂੰ ਬਣਦਾ ਹੱਕ ਦੇਣ ਲਈ ਆਏ ਹਾਂ।''

 

 

Harpal Singh CheemaHarpal Singh Cheema

ਚੀਮਾ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਰਾਖਵੀਆਂ ਕੀਤੀਆਂ 58 ਅਸਾਮੀਆਂ ਵਿੱਚ ਵਧੀਕ ਐਡਵੋਕੇਟ ਜਨਰਲ ਦੀਆਂ 12 ਅਸਾਮੀਆਂ, ਡਿਪਟੀ ਐਡਵੋਕੇਟ ਜਨਰਲ ਦੀਆਂ 16 ਅਸਾਮੀਆਂ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਦੀਆਂ ਪੰਜ ਅਤੇ ਐਡਵੋਕੇਟ ਦੀਆਂ ਦੋ ਅਸਾਮੀਆਂ ਸ਼ਾਮਿਲ ਹਨ। ਇਸ ਸਬੰਧ ਵਿਚ ਐਤਵਾਰ ਨੂੰ ਇਕ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਅਤੇ ਯੋਗ ਉਮੀਦਵਾਰ 13 ਸਤੰਬਰ, 2022 ਤੱਕ ਇਸ ਅਹੁਦੇ ਲਈ ਰਸਮੀ ਅਰਜ਼ੀਆਂ ਦੇ ਸਕਦੇ ਹਨ।

ਚੀਮਾ ਨੇ ਕਿਹਾ, "ਪਿਛਲੀਆਂ ਸਰਕਾਰਾਂ ਨੇ ਐੱਸ ਸੀ ਭਾਈਚਾਰੇ ਨੂੰ ਸਿਰਫ਼ ਗੁੰਮਰਾਹ ਕਰਕੇ ਉਹਨਾਂ ਦੀਆਂ ਵੋਟਾਂ ਨਾਲ ਸਾਲਾਂ ਤੱਕ ਸ਼ਾਸਨ ਕੀਤਾ। ਇੱਥੋਂ ਤੱਕ ਕਿ ਉਹਨਾਂ ਸਰਕਾਰਾਂ ਦੀ ਕੈਬਨਿਟਾਂ ਵਿੱਚ ਸਿਰਫ 1-2 ਐੱਸ ਸੀ ਮੰਤਰੀ ਹੁੰਦੇ ਸਨ ਪਰ 'ਆਪ' ਨੇ ਇਸ ਭਾਈਚਾਰੇ ਦੇ ਪੰਜ ਮੰਤਰੀ ਬਣਾਏ ਅਤੇ ਵਿੱਤ ਅਤੇ ਪੀ ਡਬਲਿਊ ਡੀ ਸਮੇਤ ਅਹਿਮ ਵਿਭਾਗ ਵੀ ਦਿੱਤੇ। 'ਆਪ' ਸੱਚਮੁੱਚ ਐੱਸ ਸੀ ਭਾਈਚਾਰੇ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਉਹਨਾਂ ਨਾਲ ਖੜੀ ਹੈ।”

ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਇਹ ਸਾਰਿਆਂ ਨੂੰ ਸਪੱਸ਼ਟ ਹੈ ਕਿ 'ਆਪ' ਸਰਕਾਰ ਪੰਜਾਬ 'ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਜਨਤਾ ਦੇ ਪੈਸੇ ਦੀ ਲੁੱਟ ਕਰਨ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।  ਭ੍ਰਿਸ਼ਟਾਚਾਰ ਅਤੇ ਮਾਫੀਆ ਵਿਰੁੱਧ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੀਮਾ ਨੇ ਕਿਹਾ ਕਿ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਛੇ ਮਹੀਨਿਆਂ ਦੇ ਅੰਦਰ-ਅੰਦਰ ਉਨ੍ਹਾਂ ਵਿਰੁੱਧ ਅਪਰਾਧਿਕ ਮਾਮਲਿਆਂ ਦੇ ਚਲਾਨ ਅਦਾਲਤ ਵਿਚ ਪੇਸ਼ ਕਰੇਗੀ ਜਦਕਿ ਪਿਛਲੀ ਸਰਕਾਰ ਨੇ ਕਈ ਕਈ ਸਾਲਾਂ ਤੱਕ ਚਲਾਨ ਪੇਸ਼ ਨਹੀਂ ਕਰਦੀਆਂ ਸਨ। 

ਮੋਦੀ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ 'ਤੇ ਅਫਸੋਸ ਜ਼ਾਹਰ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਦਿੱਲੀ ਦੇ ਸਿੱਖਿਆ ਅਤੇ ਸਿਹਤ ਮਾਡਲ ਤੋਂ ਹੈਰਾਨ ਹੈ, ਜਿਸ ਨੂੰ ਹੁਣ ਵਿਸ਼ਵ ਪੱਧਰ 'ਤੇ ਮਾਨਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਐਨਡੀਏ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੋਂ ਡਰਦੀ ਨਹੀਂ ਅਤੇ ਦੇਸ਼ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਦੀ ਰਹੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement