ਸੂਰ ਪਾਲਕਾਂ ਨੂੰ ਪੰਜਾਬ ਸਰਕਾਰ ਦੇਵੇਗੀ ਮੁਆਵਜ਼ਾ : ਲਾਲਜੀਤ ਭੁੱਲਰ
Published : Aug 21, 2022, 12:52 am IST
Updated : Aug 21, 2022, 12:52 am IST
SHARE ARTICLE
image
image

ਸੂਰ ਪਾਲਕਾਂ ਨੂੰ ਪੰਜਾਬ ਸਰਕਾਰ ਦੇਵੇਗੀ ਮੁਆਵਜ਼ਾ : ਲਾਲਜੀਤ ਭੁੱਲਰ

ਚੰਡੀਗੜ੍ਹ, 20 ਅਗੱਸਤ (ਭੁੱਲਰ): ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਸੂਰ ਪਾਲਕਾਂ ਨੂੰ  ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਰ ਨੂੰ  ਮਾਰਨ ਲਈ ਬਣਦਾ ਮੁਆਵਜ਼ਾ ਦੇਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿਚ ਸੂਰ ਪਾਲਕਾਂ ਨਾਲ ਖੜੀ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਦੋ ਥਾਵਾਂ 'ਤੇ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬੀਮਾਰੀ ਦੇ ਕੇਂਦਰ ਤੋਂ ਇਕ ਕਿਲੋਮੀਟਰ ਦੇ ਦਾਇਰੇ ਵਿਚ ਸੂਰਾਂ ਦਾ ਮਾਰਨਾ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਭਿਆਨਕ ਰੂਪ ਧਾਰ ਸਕਦੀ ਹੈ | ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀ ਸਦੀ ਤਕ ਹੋ ਸਕਦੀ ਹੈ ਅਤੇ ਇਕ ਵਾਰ ਸੂਰ ਦੇ ਪ੍ਰਭਾਵਤ ਹੋਣ 'ਤੇ ਕੁੱਝ ਦਿਨਾਂ ਵਿਚ ਹੀ ਉਸ ਦੀ ਮੌਤ ਹੋ ਜਾਂਦੀ ਹੈ |  ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵਲੋਂ ਕੀਤੀ ਗਈ ਕਿਲੰਗ ਲਈ ਮੁਆਵਜ਼ਾ ਦਿਤਾ ਜਾਵੇਗਾ | ਉਨ੍ਹਾਂ ਸੂਰ ਪਾਲਕਾਂ ਨੂੰ  ਅਪੀਲ ਕੀਤੀ ਕਿ ਉਹ ਵਿਭਾਗ ਨੂੰ  ਸਹਿਯੋਗ ਦੇਣ ਤਾਂ ਜੋ ਬੀਮਾਰੀ ਦੇ ਫੈਲਾਅ ਨੂੰ  ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨੀਤੀ ਤਹਿਤ ਪ੍ਰਭਾਵਤ ਖੇਤਰ ਵਿਚ ਸੂਰਾਂ ਦੀ ਖ਼ਤਮ ਕੀਤੀ ਗਈ ਖ਼ੁਰਾਕ ਦਾ ਮੁਆਵਜ਼ਾ ਵੀ ਸੂਰ ਪਾਲਕਾਂ ਨੂੰ  ਦਿਤਾ ਜਾਵੇਗਾ | ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਅਫ਼ਰੀਕਨ ਸਵਾਈਨ ਫ਼ੀਵਰ ਪਸ਼ੂਆਂ ਤੋਂ ਮਨੁੱਖਾਂ ਵਿਚ ਨਹੀਂ ਫੈਲਦਾ | ਇਸ ਲਈ ਮਨੁੱਖ ਜਾਂ ਹੋਰ ਪਸ਼ੂਆਂ ਨੂੰ  ਇਸ ਤੋਂ ਲਾਗ ਲੱਗਣ ਦਾ ਕੋਈ ਡਰ ਨਹੀਂ |
ਮੰਤਰੀ ਨੇ ਦਸਿਆ ਕਿ ਇਸ ਲਾਗ ਦੀ ਬੀਮਾਰੀ ਨੂੰ  ਹੋਰ ਫੈਲਣ ਤੋਂ ਰੋਕਣ, ਅਗਾਊਾ ਇਹਤਿਆਤ ਅਤੇ ਲੋੜੀਂਦੀ ਸਹਾਇਤਾ ਲਈ ਤਿੰਨ ਵੈਟਰਨਰੀ ਅਫ਼ਸਰਾਂ ਨੂੰ  ਜ਼ਿਲ੍ਹਾ ਪਟਿਆਲਾ ਵਿਖੇ ਤੈਨਾਤ ਕੀਤਾ ਗਿਆ ਹੈ | ਉਨ੍ਹਾਂ ਦਸਿਆ ਕਿ ਵੈਟਰਨਰੀ ਅਫ਼ਸਰ ਡਾ. ਸਿਮਰਤ ਸਿੰਘ, ਡਾ. ਆਨੰਦ ਕੁਮਾਰ ਜੈਸਵਾਲ ਅਤੇ ਡਾ. ਭੁਪਿੰਦਰ ਸਿੰਘ ਨੂੰ  ਤੁਰਤ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਵਿਖੇ ਰਿਪੋਰਟ ਕਰਨ ਦੇ ਨਿਰਦੇਸ਼ ਦਿਤੇ ਗਏ ਹਨ |
 

SHARE ARTICLE

ਏਜੰਸੀ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement