ਤਰਪਾਲਾਂ ਦੀ ਖ਼ਰੀਦ ਲਈ ਸੋਧੀ ਨੀਤੀ ਨੂੰ ਪ੍ਰਵਾਨਗੀ: ਲਾਲ ਚੰਦ ਕਟਾਰੂਚੱਕ
Published : Aug 21, 2022, 5:19 pm IST
Updated : Aug 21, 2022, 5:19 pm IST
SHARE ARTICLE
Lal Chand Kataruchakk
Lal Chand Kataruchakk

ਸਾਰੇ ਟੈਂਡਰ ਪੰਜਾਬ ਸਰਕਾਰ ਦੀ ਈ-ਟੈਂਡਰਿੰਗ ਪੋਰਟਲ ’ਤੇ ਉਪਲਬਧ

 

ਚੰਡੀਗੜ੍ਹ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀਆਂ ਵੱਖ-ਵੱਖ ਨੀਤੀਆਂ/ਪ੍ਰਕਿਰਿਆਵਾਂ ਵਿੱਚ ਸੁਧਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ  ਖੁਰਾਕ, ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖਰਾਬ ਮੌਸਮ ਦੌਰਾਨ ਝੋਨੇ ਦੇ ਸਟਾਕ ਦੀ ਸੁਰੱਖਿਆ ਲਈ ਵਰਤੀਆਂ ਜਾਣ ਵਾਲੀਆਂ ਤਰਪਾਲਾਂ ਦੀ ਖਰੀਦ ਸਬੰਧੀ ਸੋਧੇ ਟੈਂਡਰ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

CM MannCM Mann

ਸੋਧੇ ਟੈਂਡਰ ਨਿਯਮਾਂ ਅਤੇ ਸ਼ਰਤਾਂ ਨੂੰ ਹੁਣ ਦੇਸ਼ ਭਰ ਵਿੱਚ ਖੁਦ ਐਫ.ਸੀ.ਆਈ. ਵੱਲੋਂ ਖਰੀਦ ਲਈ ਵਰਤੇ ਜਾਂਦੇ ਪ੍ਰਵਾਨਿਤ ਨਿਯਮਾਂ ਅਤੇ ਸ਼ਰਤਾਂ ਦੇ ਅਨੁਸਾਰ ਬਣਾਇਆ ਗਿਆ ਹੈ। ਨਵੇਂ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ, ਨੀਤੀ ਵਿੱਚੋਂ ਹੁਣ ਤਜਰਬੇ ਦੀ ਮੱਦ ਨੂੰ ਹਟਾ ਦਿੱਤਾ ਗਿਆ ਹੈ, ਜਿਸ ਨਾਲ ਟੈਂਡਰਾਂ ਲਈ ਬੋਲੀ ਲਗਾਉਣ ਲਈ ਨਵੀਆਂ ਉਦਯੋਗਿਕ ਇਕਾਈਆਂ ਲਈ ਰਾਹ ਪੱਧਰੇ ਕਰ  ਦਿੱਤੇ ਗਏ ਹਨ। ਇਸ ਤੋਂ ਇਲਾਵਾ, ਵਿਆਪਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, ਸਪਲਾਇਰ, ਜੋ ਕਿ ਪ੍ਰਮੁੱਖ ਨਿਰਮਾਤਾ ਦੁਆਰਾ ਅਧਿਕਾਰਤ ਹਨ, ਨੂੰ ਵੀ ਟੈਂਡਰ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਨਾਲ ਆਪਸੀ ਮੁਕਾਬਲੇਬਾਜ਼ੀ ਵਧਣ ਦੀ ਉਮੀਦ ਹੈ ਕਿਉਂਕਿ ਇਹ ਮਹਿਸੂਸ ਕੀਤਾ ਜਾ ਰਿਹਾ ਸੀ ਕਿ ਦੂਰ- ਦੁਰਾਡੇ  ਦੇ ਨਿਰਮਾਤਾ, ਅਕਸਰ ਟੈਂਡਰ ਪ੍ਰਕਿਰਿਆ ਵਿੱਚ ਭਾਗ ਲੈਣ ਤੋਂ ਵਾਂਝੇ  ਰਹਿ ਜਾਂਦੇ ਸਨ।

 

Lal Chand Kataruchak
Lal Chand Kataruchak

 

ਛੋਟੇ ਉਦਯੋਗਾਂ ਨੂੰ ਟੈਂਡਰ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਲਈ ਬੋਲੀਕਾਰ ਵੱਲੋਂ ਪੇਸ਼ ਕੀਤੀ ਜਾਣ ਵਾਲੀ ਤਰਪਾਲਾਂ ਦੀ ਘੱਟੋ- ਘੱਟ ਗਿਣਤੀ ਨੂੰ ਘਟਾ ਦਿੱਤਾ ਗਿਆ ਹੈ। ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਈ-ਟੈਂਡਰਿੰਗ ਵੈੱਬਸਾਈਟ ‘ਤੇ ਟੈਂਡਰ ਉਪਲਬਧ ਰਹਿਣਗੇ। ਸਪਲਾਈ ਕੀਤੀ ਜਾ ਰਹੀ ਤਰਪਾਲਾਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਵਿਆਪਕ ਨਿਰੀਖਣ ਪ੍ਰੋਟੋਕੋਲ ਵੀ ਤੈਅ ਕੀਤੇ ਗਏ ਹਨ। ਇਹਨਾਂ ਵਿੱਚ ਫੈਕਟਰੀਆਂ ’ਚ  ਨਿਰੀਖਣ ਦੇ ਨਾਲ-ਨਾਲ ਡਿਲੀਵਰੀ ਪੁਆਇੰਟ ’ਤੇ ਵੀ  ਨਿਰੀਖਣ ਕੀਤਾ ਜਾਣਾ ਸ਼ਾਮਿਲ ਹੈ, ਜੋ ਕਿ ਇਹਨਾਂ ਪ੍ਰੋਟੋਕੋਲਾਂ ਨੂੰ ਐਫ.ਸੀ.ਆਈ. ਦੁਆਰਾ ਅਪਣਾਏ ਗਏ ਪ੍ਰੋਟੋਕੋਲਾਂ ਨਾਲੋਂ ਵੀ ਸਖਤ ਬਣਾਉਂਦਾ ਹੈ।

 

 

 Lal Chand Kataruchak
Lal Chand Kataruchak

ਤਰਪਾਲਾਂ ਲਈ ਮੌਜੂਦਾ ਮਾਪਦੰਡਾਂ ਦੇ ਵਿੱਤੀ ਲਾਭ ਨੂੰ ਮਾਨਤਾ ਦਿੰਦੇ ਹੋਏ, ਜੋ ਕਿ 2 ਸਾਲਾਂ ਦੀ ਵਰਤੋਂ ਲਈ ਹੁੰਦੀਆਂ ਹਨ, ਰਾਜ ਦੇ ਮਾਪਦੰਡਾਂ ਨੂੰ ਬਰਕਰਾਰ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ, ਪੰਜਾਬ ਸਰਕਾਰ ਕੋਲ ਤਰਪਾਲਾਂ ਲਈ ਆਪਣੇ  ਵਿਸ਼ੇਸ਼ ਮਾਪਦੰਡ ਹਨ, ਜੋ ਕਿ ਐਫ.ਸੀ.ਆਈ. ਮਾਪਦੰਡਾਂ ਉੱਤੇ ਖਰੀਦੀਆਂ ਗਈਆਂ ਤਰਪਾਲਾਂ ਦੇ ਮੁਕਾਬਲੇ ਸਰਕਾਰ ਨੂੰ ਇੱਕ ਮਹੱਤਵਪੂਰਨ ਵਿੱਤੀ ਬੱਚਤ ਦੀ ਪੇਸ਼ਕਸ਼ ਕਰਦੇ ਹਨ, ਜਿਨ੍ਹਾਂ ਦੀ ਵਰਤੋਂ ਦਾ ਸਮਾਂ ਸਿਰਫ ਇੱਕ ਸਾਲ ਹੁੰਦਾ ਹੈ।   

Bhagwant Mann Bhagwant Mann

ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੌਰਾਨ ਵਿਭਾਗ ਨੂੰ ਮੌਜੂਦਾ ਨੀਤੀਆਂ ਅਤੇ ਖਰੀਦਦਾਰੀ ਦੀ ਵਿਆਪਕ ਸਮੀਖਿਆ ਅਤੇ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਇਨਾਂ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਤੀਯੋਗੀ ਬਣਾਇਆ ਜਾ ਸਕੇ।

ਉਨਾਂ ਇਹ ਵੀ ਹਦਾਇਤ ਕੀਤੀ ਕਿ ਵਿਭਾਗ ਨਵੇਂ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਜਿੱਥੇ ਵੀ ਸੰਭਵ ਹੋਵੇ, ਨਵੇਂ ਉੱਦਮੀਆਂ ਨੂੰ ਉਤਸ਼ਾਹਿਤ ਕਰੇ। ਇਹਨਾਂ ਨਿਰਦੇਸ਼ਾਂ ਦੀ ਪਾਲਣਾ ਵਿੱਚ, ਵਿਭਾਗ ਨੇ ਪਹਿਲਾਂ ਹੀ ਕਸਟਮ ਮਿਲਿੰਗ ਨੀਤੀ ਵਿੱਚ ਸੋਧ ਕਰ ਦਿੱਤੀ ਹੈ, ਜਿਸ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਗਈ ਹੈ, ਅਤੇ ਜਿਸਨੂੰ ਬਾਅਦ ਵਿੱਚ ਮੰਤਰੀ ਮੰਡਲ ਵੱਲੋਂ ਵੀ ਮਨਜੂਰੀ ਦੇ ਦਿੱਤੀ ਗਈ ਸੀ। ਵਿਭਾਗ ਨੇ ਆਪਣੀ ਲੇਬਰ ਨੀਤੀ ਅਤੇ ਟਰਾਂਸਪੋਰਟੇਸ਼ਨ ਨੀਤੀ ਨੂੰ ਵੀ ਸੋਧਿਆ ਹੈ, ਇਨਾਂ ਦੋਵਾਂ ਨੂੰ ਪ੍ਰਵਾਨਗੀ ਲਈ ਅਗਲੀ ਮੀਟਿੰਗ ਦੌਰਾਨ ਮੰਤਰੀ ਮੰਡਲ ਦੇ ਸਾਹਮਣੇ ਪੇਸ਼ ਕੀਤਾ ਜਾਣਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement