ਖੇਡ ਮੰਤਰੀ ਮੀਤ ਹੇਅਰ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਸਿੱਧੂ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
Published : Aug 21, 2022, 4:49 pm IST
Updated : Aug 21, 2022, 4:49 pm IST
SHARE ARTICLE
 Sports Minister Meet hayer condoles death of Olympian shooter Avneet Sidhu's mother
Sports Minister Meet hayer condoles death of Olympian shooter Avneet Sidhu's mother

ਇੰਦਰਜੀਤ ਕੌਰ ਜੋ 62 ਵਰ੍ਹਿਆਂ ਦੇ ਸਨ, ਬੀਤੀ ਰਾਤ ਬਠਿੰਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ।

ਚੰਡੀਗੜ੍ਹ - ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਦੀ ਮਾਤਾ ਇੰਦਰਜੀਤ ਕੌਰ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੰਦਰਜੀਤ ਕੌਰ ਜੋ 62 ਵਰ੍ਹਿਆਂ ਦੇ ਸਨ, ਬੀਤੀ ਰਾਤ ਬਠਿੰਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ ਆਪਣੇ ਪਿੱਛੇ ਪਤੀ, ਪੁੱਤਰ ਤੇ ਧੀ ਛੱਡ ਗਏ।

ਖੇਡ ਮੰਤਰੀ ਨੇ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਕਿਹਾ ਕਿ ਇੰਦਰਜੀਤ ਕੌਰ ਦਾ ਜਿੱਥੇ ਅਧਿਆਪਨ ਕਿੱਤੇ ਨੂੰ ਬਹੁਤ ਯੋਗਦਾਨ ਸੀ ਉੱਥੇ ਉਨ੍ਹਾਂ ਆਪਣੀ ਬੇਟੀ ਅਵਨੀਤ ਕੌਰ ਸਿੱਧੂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਾਉਣ ਵਿੱਚ ਬਹੁਤ ਵੱਡਾ ਰੋਲ ਨਿਭਾਇਆ ਜਿਸ ਨੂੰ ਦੇਖ ਕੇ ਮਾਲਵੇ ਖ਼ਿੱਤੇ ਵਿੱਚ ਕੁੜੀਆਂ ਨੂੰ ਖੇਡਾਂ ਵਿੱਚ ਆਉਣ ਦੀ ਪ੍ਰੇਰਨਾ ਮਿਲੀ। 

ਮੀਤ ਹੇਅਰ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਇੰਦਰਜੀਤ ਕੌਰ ਦਸ਼ਮੇਸ਼ ਕਾਲਜ ਬਾਦਲ ਤੋਂ ਬਤੌਰ ਲਾਇਬ੍ਰੇਰੀਅਨ ਸੇਵਾ ਮੁਕਤ ਹੋਏ ਸਨ। ਉਨ੍ਹਾਂ ਦੇ ਪਤੀ ਅੰਮ੍ਰਿਤਪਾਲ ਸਿੰਘ ਸਿੱਧੂ ਜਿੱਥੇ ਅਗਾਂਹਵਧੂ ਇਨਸਾਨ ਸਨ ਹਨ ਉੱਥੇ ਪੱਤਰਕਾਰੀ ਨਾਲ ਵੀ ਜੁੜੇ ਹੋਏ ਹਨ। ਉਨ੍ਹਾਂ ਦੀ ਬੇਟੀ ਅਵਨੀਤ ਕੌਰ ਸਿੱਧੂ ਜੋ ਮਾਲੇਰਕੋਟਲਾ ਦੇ ਐਸ.ਐਸ.ਪੀ. ਹਨ, ਉੱਥੇ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੀ ਪਹਿਲੀ ਮਹਿਲਾ ਓਲੰਪੀਅਨ, ਕਾਮਨਵੈਲ਼ਥ ਤੇ ਏਸ਼ੀਅਨ ਖੇਡਾਂ ਦੀ ਜੇਤੂ ਖਿਡਾਰਨ ਹੈ ਅਤੇ ਅਰਜੁਨਾ ਐਵਾਰਡੀ ਹੈ। ਉਨ੍ਹਾਂ ਦੇ ਦਾਮਾਦ ਅਤੇ ਅਵਨੀਤ ਦੇ ਪਤੀ ਰਾਜਪਾਲ ਸਿੰਘ ਭਾਰਤੀ ਹਾਕੀ ਦੇ ਸਾਬਕਾ ਕਪਤਾਨ ਹਨ।ਉਨ੍ਹਾਂ ਦਾ ਬੇਟਾ ਮਨਮੀਤ ਸਿੰਘ ਪੇਸ਼ੇ ਤੋਂ ਵਕੀਲ ਹੈ।

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement