ਕਈ ਦਿਨਾਂ ਤੋਂ ਸੀ ਲਾਪਤਾ
ਬਰਨਾਲਾ: ਬਰਨਾਲਾ ਦੇ ਪਿੰਡ ਭੱਠਲਾਂ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੋਣ ਦਾ ਸ਼ੱਕ ਹੈ। ਮ੍ਰਿਤਕ ਦੀ ਪਛਾਣ ਅਰਵਿੰਦਰ ਸਿੰਘ ਉਰਫ਼ ਲਾਡੀ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਭੱਠਲਾਂ ਵਜੋਂ ਹੋਈ ਹੈ।
ਪਰਿਵਾਰ ਮੁਤਾਬਕ ਲਾਡੀ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਆਪਣੇ ਦੋਸਤ ਦੇ ਘਰ ਜਾ ਰਿਹਾ ਹੈ। ਉਹ ਕੁਝ ਦਿਨਾਂ ਤੋਂ ਘਰੋਂ ਲਾਪਤਾ ਸੀ। ਇਸ ਸਬੰਧੀ ਪਰਿਵਾਰ ਵਲੋਂ ਥਾਣਾ ਧਨੌਲਾ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੋਸਟਮਾਰਟਮ ਰਿਪੋਰਟ ਆਉਣ ’ਤੇ ਪਤਾ ਲੱਗ ਸਕੇਗਾ ਕਿ ਨੌਜਵਾਨ ਦੀ ਮੌਤ ਕਿਵੇਂ ਹੋਈ। ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਥਾਣਾ ਧਨੌਲਾ ਦੇ ਐਸਐਚਓ ਲਖਵਿੰਦਰ ਸਿੰਘ ਨੇ ਦਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ।