ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ
Published : Aug 21, 2023, 7:04 pm IST
Updated : Aug 21, 2023, 7:04 pm IST
SHARE ARTICLE
File Photo
File Photo

ਬਾਗ਼ਬਾਨੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਵਿਭਾਗ ਦੀਆਂ ਜ਼ਮੀਨਾਂ ਸਬੰਧੀ ਜ਼ਿਲ੍ਹਾਵਾਰ ਸੂਚੀਆਂ ਸੌਂਪਣ ਦੇ ਨਿਰਦੇਸ਼

 

ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਅਧਿਕਾਰੀ 15 ਦਿਨਾਂ ਦੇ ਅੰਦਰ-ਅੰਦਰ ਵਿਭਾਗ ਦੀਆਂ ਜ਼ਮੀਨਾਂ ਦੀਆਂ ਜ਼ਿਲ੍ਹਾਵਾਰ ਸੂਚੀਆਂ ਅਤੇ ਤਸਵੀਰਾਂ ਸੌਂਪਣ ਤਾਂ ਜੋ ਰਿਕਾਰਡ ਆਨਲਾਈਨ ਕਰਨ ਵਾਸਤੇ ਮੁਕੰਮਲ ਡਾਟਾ ਅਪਲੋਡ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਿਭਾਗ ਦੀ ਮਲਕੀਅਤ ਵਾਲੀਆਂ ਜ਼ਮੀਨਾਂ 'ਤੇ ਕਬਜ਼ੇ ਦੀ ਸੰਭਾਵਨਾ ਬਿਲਕੁਲ ਮਨਫ਼ੀ ਹੋ ਜਾਵੇਗੀ, ਉਥੇ ਵਿਭਾਗ ਖ਼ਾਲੀ ਥਾਵਾਂ 'ਤੇ ਬੂਟੇ ਲਾ ਕੇ ਆਮਦਨ ਦੇ ਵਧੇਰੇ ਸਰੋਤ ਪੈਦਾ ਕਰ ਸਕੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦਾ ਡਾਟਾ ਆਨਲਾਈਨ ਕਰਨ ਦਾ ਮਕਸਦ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣਾਉਣਾ ਹੈ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਬਾਗ਼ਬਾਨੀ ਅਫ਼ਸਰਾਂ ਨੂੰ ਤੁਰੰਤ ਪੱਤਰ ਜਾਰੀ ਕਰਕੇ ਕਾਰਵਾਈ ਅਮਲ ਵਿੱਚ ਲਿਆਉਣ।

ਸੂਬੇ ਦੀਆਂ ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਦੇ ਨਾਲ-ਨਾਲ ਹੀ ਬਾਗ਼ਬਾਨੀ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਕਮਰਸ਼ੀਅਲ ਵਰਤੋਂ ਲਈ ਸੂਬੇ ਦੇ ਵਾਤਾਵਰਣ ਦੇ ਅਨੁਕੂਲ ਬੂਟੇ ਹੀ ਲਾਏ ਜਾਣ।

ਵਿਭਾਗ ਵਿੱਚ ਕੰਮ ਕਰਦੇ ਐਨ.ਐਚ.ਐਮ. ਮੁਲਾਜ਼ਮ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਮੁਲਾਜ਼ਮ ਵਿਭਾਗ ਦਾ ਅਨਿਖੱੜਵਾਂ ਅੰਗ ਹਨ। ਇਸ ਲਈ ਇਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਦਾ ਰੁਜ਼ਗਾਰ ਖੋਹਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿੱਤੇ ਕਿ ਉਹ ਸੂਬੇ ਦੇ ਸਮੂਹ ਦਫ਼ਤਰਾਂ ਦਾ ਦੌਰਾ ਕਰਨ ਅਤੇ ਸਟਾਫ਼ ਅਤੇ ਸਾਮਾਨ ਸਬੰਧੀ ਰਿਪੋਰਟ ਦੇਣ।

ਮੀਟਿੰਗ ਦੌਰਾਨ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਵਿਭਿੰਨਤਾ ਅਪਨਾਉਣ 'ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਸਬੰਧੀ ਬਾਗ਼ਬਾਨੀ ਵਿਭਾਗ ਫ਼ਸਲੀ ਵਿਭਿੰਨਤਾ ਵਿੱਚ ਅਹਿਮ ਯੋਗਦਾਨ ਪਾਵੇ ਅਤੇ ਵਿਭਾਗ ਦੀਆਂ ਸਕੀਮਾਂ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰੇ।

ਜੌੜਾਮਾਜਰਾ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪਾਂ ਰਾਹੀਂ ਕਿਸਾਨਾਂ ਨੂੰ ਬਾਗ਼ਬਾਨੀ ਸਕੀਮਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤਾਂ ਜੋ ਕਿਸਾਨ ਰਵਾਇਤੀ ਫ਼ਸਲਾਂ ਨਾਲੋਂ ਵੱਧ ਆਮਦਨ ਕਮਾ ਸਕਣ। ਇਸ ਤੋਂ ਇਲਾਵਾ ਵਿਭਾਗ ਵਿੱਚ ਤਰੱਕੀ ਦੇ ਮਾਮਲਿਆਂ, ਦਰਜਾ-4 ਕਰਮਚਾਰੀਆਂ ਦੀ ਭਰਤੀ ਸਬੰਧੀ ਤਜਵੀਜ਼ ਅਤੇ ਉਪ-ਨਿਰੀਖਕਾਂ, ਮਾਲੀਆਂ ਤੇ ਬੇਲਦਾਰਾਂ ਦੇ ਨਿਯਮਾਂ ਸਬੰਧੀ ਤਾਜ਼ਾ ਸਥਿਤੀ ਆਦਿ ਮੁੱਦਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement