ਮੁੱਖ ਮੰਤਰੀ ਦਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ
Published : Aug 21, 2023, 6:10 pm IST
Updated : Aug 21, 2023, 6:10 pm IST
SHARE ARTICLE
CM Bhagwant Mann
CM Bhagwant Mann

'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਵਜੋਂ ਦਿੱਤੀ ਜਾਵੇਗੀ ਰਾਸ਼ੀ



 

ਚੰਡੀਗੜ੍ਹ - ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ।

ਪੰਚਾਇਤੀ ਚੋਣਾਂ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੀਆਂ ਹਨ ਜਿਸ ਕਰਕੇ ਸੂਬਾ ਸਰਕਾਰ ਨੇ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣਨ ਵਾਲੇ ਪਿੰਡਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਿੰਡਾਂ ਵਿਚ ਸਾਂਝੀ ਰਾਏ ਨਾਲ ਪੰਚਾਇਤਾਂ ਚੁਣਨ ਦਾ ਰੁਝਾਨ ਹੋਰ ਵਧੇਗਾ ਜਿਸ ਨਾਲ ਪਿੰਡਾਂ ਵਿਚ ਸਿਆਸੀ ਤੌਰ ਉਤੇ ਪੈਦਾ ਹੁੰਦੀ ਕੁੜੱਤਣ ਦੂਰ ਹੋਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤ ਦੀ ਚੋਣ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੁੰਦੀ ਹੈ। ਇਨ੍ਹਾਂ ਚੋਣਾਂ ਨੂੰ ਕਦੇ ਵੀ ਸਿਆਸਤ ਦੇ ਰੰਗ ਵਿਚ ਨਹੀਂ ਰੰਗਣਾ ਚਾਹੀਦਾ ਕਿਉਂਕਿ ਪਿੰਡਾਂ ਦੇ ਲੋਕ ਇਕ-ਦੂਜੇ ਦੇ ਦੁੱਖ-ਸੁੱਖ ਦੇ ਸ਼ਰੀਕ ਹੁੰਦੇ ਹਨ। ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਜਿਸ ਕਰਕੇ ਉਸ ਨੇ ਕਿਸੇ ਇਕ ਧੜੇ ਦੀ ਨਹੀਂ ਸਗੋਂ ਪਿੰਡ ਵਾਸੀਆਂ ਦੀ ਨੁਮਾਇੰਦਗੀ ਕਰਨੀ ਚਾਹੀਦੀ ਹੈ।

ਮੈਂ ਸਮੂਹ ਪਿੰਡਾਂ ਨੂੰ ਅਪੀਲ ਕਰਦਾਂ ਹਾਂ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਸਿਆਸੀ ਵਖਰੇਵਿਆਂ ਨੂੰ ਲਾਂਭੇ ਕਰਕੇ ਸਰਬਸਮੰਤੀ ਨਾਲ ਸਰਪੰਚ-ਪੰਚ ਚੁਣਨ ਤਾਂ ਕਿ ਪਿੰਡਾਂ ਦੀ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਸਕਣ।“ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਵੱਧ ਤੋਂ ਵੱਧ ਪਿੰਡ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਕਰਨਗੇ ਅਤੇ ਕਿਸੇ ਸਿਆਸੀ ਪਾਰਟੀ ਦੀ ਥਾਂ ਪਿੰਡ ਦੇ ਸਰਪੰਚ ਦੀ ਚੋਣ ਕਰਕੇ ਆਪਣੇ ਪਿੰਡਾਂ ਨੂੰ ਵਿਕਾਸ ਦੇ ਰਾਹ ਵੱਲ ਲੈ ਕੇ ਜਾਣਗੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਫਾਇਦਿਆਂ ਲਈ ਪਿੰਡਾਂ ਵਿਚ ਧੜੇਬੰਦੀ ਪੈਦਾ ਕਰਦੀਆਂ ਸਨ ਪਰ ਇਸ ਦਾ ਖਮਿਆਜ਼ਾ ਆਖਰ ਵਿਚ ਪਿੰਡ ਵਾਸੀਆਂ ਨੂੰ ਹੀ ਭੁਗਤਣਾ ਪੈਂਦਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੁਰਸਿੱਖ ਬਜ਼ੁਰਗ ਦੀ ਚੰਗੀ ਪੈਨਸ਼ਨ, 3 ਬੱਚੇ ਵਿਦੇਸ਼ ਸੈੱਟ, ਫਿਰ ਵੀ ਵੇਚਦੇ ਗੰਨੇ ਦਾ ਜੂਸ

19 Sep 2024 9:28 AM

ਕਿਸਾਨਾਂ ਲਈ ਆ ਰਹੀ ਨਵੀਂ ਖੇਤੀ ਨੀਤੀ! ਸਰਕਾਰ ਨੇ ਖਾਕਾ ਕੀਤਾ ਤਿਆਰ.. ਕੀ ਹੁਣ ਕਿਸਾਨਾਂ ਦੇ ਸਾਰੇ ਮਸਲੇ ਹੋਣਗੇ ਹੱਲ?

19 Sep 2024 9:21 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM
Advertisement