ਐਮਪੀ ਬਣਨ ਤੋਂ ਬਾਅਦ ਨਹੀਂ ਲਈ ਲੋਕਾਂ ਦੀ ਸਾਰ
ਫ਼ਿਰੋਜ਼ਪੁਰ: ਅੱਜ ਫਿਰੋਜ਼ਪੁਰ ਦੇ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫ਼ਿਰੋਜ਼ਪੁਰ 'ਚ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਮਿਲੇ। ਲੋਕਾਂ ਨੂੰ ਇਹ ਪੋਸਟਰ ਐਤਵਾਰ ਰਾਤ ਨੂੰ ਦੇਖਣ ਨੂੰ ਮਿਲੇ। ਪੋਸਟਰਾਂ ਵਿਚ ਲਿਖਿਆ ਗਿਆ ਹੈ ਕਿ ਸਾਡਾ ਐਪੀ ਗੁੰਮਸ਼ੁਦਾ ਹੈ। ਲੱਭਣ ਵਾਲੇ ਨੂੰ ਉੱਚਿਤ ਇਨਾਮ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਸਪੇਨ ਨੇ ਪਹਿਲੀ ਵਾਰ ਜਿੱਤਿਆ ਮਹਿਲਾ ਫੀਫਾ ਵਿਸ਼ਵ ਕੱਪ, ਫਾਈਨਲ ਵਿਚ ਇੰਗਲੈਂਡ ਨੂੰ 1-0 ਨਾਲ ਹਰਾਇਆ
ਦੱਸ ਦਈਏ ਕਿ ਅੱਜ ਫਿਰੋਜ਼ਪੁਰ 'ਚ ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਦੌਰਾ ਕਰਨ ਜਾ ਰਹੇ ਸਨ ਤੇ ਇਸ ਦੌਰਾਨ ਹੀ ਜਦੋਂ ਉਹ ਸਥਾਨਕ ਜ਼ਿਲ੍ਹੇ ਦੇ ਪਿੰਡ ਵਿਚ ਪਹੁੰਚੇ ਤਾਂ ਉਹਨਾਂ ਦੇ ਸਾਹਮਣੇ ਹੀ ਲੋਕ ਉਹਨਾਂ ਦੇ ਖਿਲਾਫ਼ ਨਾਅਰੇਬਾਜ਼ੀ ਕਰਨ ਲੱਗ ਪਏ। ਜਲਾਲਬਾਦ ਦੇ ਪਿੰਡ ਟਾਹਮਣੀ ਨੱਥਾ ਸਿੰਘ ਵਾਲੇ ਦੀ ਇਹ ਘਟਨਾ ਹੈ ਜਿੱਥੇ ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ ਸਨ ਤੇ ਉਦੋਂ ਹੀ ਲੋਕ ਨਾਅਰੇਬਾਜ਼ੀ ਕਰਨ ਲੱਗ ਪਏ ਤੇ ਉਹਨਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਗਿਆ।
ਇਹ ਵੀ ਪੜ੍ਹੋ: ਰਾਜਸਥਾਨ 'ਚ ਕਾਰ-ਸਲੀਪਰ ਬੱਸ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਮਾਂ-ਪਿਓ ਤੇ ਪੁੱਤ ਦੀ ਹੋਈ ਮੌਤ
ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਸੰਸਦੀ ਸੀਟ ਤੋਂ ਜਿੱਤਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਕਦੀ-ਕਦਾਈਂ ਜਨਤਾ ਨੂੰ ਦਰਸ਼ਨ ਦਿੰਦੇ ਹਨ, ਜਿਸ ਕਾਰਨ ਲੋਕਾਂ 'ਚ ਸੁਖਬੀਰ ਖਿਲਾਫ਼ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।