ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ
Published : Aug 21, 2023, 7:38 pm IST
Updated : Aug 21, 2023, 7:38 pm IST
SHARE ARTICLE
Punjab Police arrested the main leader of Bambiha gang, recovered the pistol
Punjab Police arrested the main leader of Bambiha gang, recovered the pistol

ਮੁਹਾਲੀ ਸਥਿਤ ਸਾਥੀ ਨੂੰ ਹਥਿਆਰਾਂ ਦੀ ਖੇਪ ਦੇਣ ਜਾ ਰਿਹਾ ਸੀ ਸਿੰਮੀ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਐਸ.ਏ.ਐਸ.ਨਗਰ ਨੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਨੂੰ ਇੱਕ .30 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। 

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ ਸਿੰਮੀ (25) ਵਾਸੀ ਪਿੰਡ ਵਾਲੀਓ, ਸਮਰਾਲਾ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਥਾਣਾ ਸਮਰਾਲਾ ਵਿਖੇ ਦਰਜ ਹੋਏ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਏਆਈਜੀ ਐਸਐਸਓਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗਤੀਤਿਵਧੀਆਂ ਬਾਰੇ ਪੁਖ਼ਤਾ ਸੂਹ ਦੇ ਆਧਾਰ ਤੇ ਐਸਐਸਓਸੀ ਐਸਏਐਸ ਨਗਰ ਦੀਆਂ ਪੁਲਿਸ ਟੀਮਾਂ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ  ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜਿਓਂ ਗ੍ਰਿਫਤਾਰ ਕੀਤਾ, ਜਦੋਂ ਉਹ ਪਟਿਆਲੇ ਤੋਂ ਆਪਣੇ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿਮਰਨਜੀਤ ਸਿੰਮੀ  ਬੰਬੀਹਾ ਗਰੋਹ ਦਾ ਇੱਕ ਹੋਰ ਪ੍ਰਮੁੱਖ ਮੈਂਬਰ ਜਿਸਦੀ ਪਛਾਣ ਜਸਵਿੰਦਰ ਸਿੰਘ ਉਰਫ਼ ਖੱਟੂ ਵਜੋਂ ਹੋਈ ਹੈ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਜਸਵਿੰਦਰ ਖੱਟੂ, ਜੋ ਕਿ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ ਅਤੇ ਜਾਅਲੀ ਪਛਾਣ ਅਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪਾਸਪੋਰਟ ਬਣਵਾ ਕੇ ਭਾਰਤ ਤੋਂ ਵਿਦੇਸ਼ ਚਲਾ ਗਿਆ ਸੀ, ’ਤੇ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਇਸ ਸਬੰਧੀ  ਐਫ ਆਈ ਆਰ ਨੰ. 14 ਮਿਤੀ 20.08.2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 25, 25(7), 25(8) ਅਤੇ 120ਬੀ ਤਹਿਤ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement