ਬਾਕੀ 3 ਮੁਲਜ਼ਮ ਹਸਪਤਾਲ ਵਿਚ ਦਾਖਲ ਹਨ ਕਿਉਂਕਿ ਉਹਨਾਂ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ
ਜਲੰਧਰ - ਸਥਾਨਕ ਪੁਲਿਸ ਨੇ ਰਵੀ ਗਿੱਲ ਖ਼ੁਦਕੁਸ਼ੀ ਮਾਮਲੇ ਵਿਚ ਚੌਥੇ ਮੁਲਜ਼ਮ ਰਾਜੇਸ਼ ਕਪਿਲ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਰਾਜੇਸ਼ ਚੰਡੀਗੜ੍ਹ ਵਿਚ ਰਹਿ ਰਿਹਾ ਸੀ। ਉਥੇ ਹੀ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ 3 ਮੁਲਜ਼ਮ ਕੀਰਤੀ ਗਿੱਲ, ਸ਼ੁਭਮ ਗਿੱਲ ਅਤੇ ਗੋਰਾ ਸਿਵਲ ਹਸਪਤਾਲ ਵਿੱਚ ਦਾਖ਼ਲ ਹਨ ਕਿਉਂਕਿ ਮੁਲਜ਼ਮਾਂ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ ਸੀ। ਰਾਜੇਸ਼ ਕਪਿਲ ਦੀ ਗ੍ਰਿਫ਼ਤਾਰੀ ਬਾਰੇ ਕਿਸੇ ਪੁਲਸ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ। ਹਾਲਾਂਕਿ ਪੁਲਸ ਅਧਿਕਾਰੀਆਂ ਨੇ ਰਵੀ ਗਿੱਲ ਦੇ ਪਰਿਵਾਰ ਨੂੰ ਫੋਨ ਕਰਕੇ ਕਿਹਾ ਹੈ ਕਿ ਰਾਜੇਸ਼ ਕਪਿਲ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜੇਕਰ ਉਹ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਨਾ ਚਾਹੁੰਦੇ ਹਨ ਤਾਂ ਉਹ ਰਾਜੇਸ਼ ਨੂੰ ਵਿਖਾ ਸਕਦੇ ਹਨ।