ਏ.ਐੱਸ.ਆਈ. ਬਲਕਰਨ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਕਿੱਥੇ ਲਾਪਰਵਾਹੀ ਵਰਤੀ ਗਈ ਹੈ।
ਜਲੰਧਰ - ਪੱਤਰਕਾਰ ਰਵੀ ਗਿੱਲ ਖ਼ੁਦਕੁਸ਼ੀ ਮਾਮਲੇ ਵਿਚ ਨਵੀਂ ਅਪਡੇਟ ਸਾਹਮਣੇ ਆਈ ਹੈ। ਮਾਮਲੇ ਵਿਚ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਥਾਣਾ ਨੰਬਰ ਚਾਰ ਦੇ ਐੱਸ.ਐੱਚ.ਓ. ਮੁਕੇਸ਼ ਕੁਮਾਰ ਅਤੇ ਏ.ਐੱਸ.ਆਈ. ਬਲਕਰਨ ਸਿੰਘ ਨੂੰ ਲਾਈਨ ਹਾਜ਼ਰ ਕੀਤਾ ਹੈ। ਐੱਸ. ਐੱਚ. ਓ. 'ਤੇ ਰਵੀ ਦੇ ਪਰਿਵਾਰ ਨੂੰ ਕੀਰਤੀ ਅਤੇ ਸ਼ੁਭਮ ਗਿੱਲ ਦੀ ਗ੍ਰਿਫ਼ਤਾਰੀ ਦੀ ਝੂਠੀ ਜਾਣਕਾਰੀ ਦੇਣ ਦੇ ਦੋਸ਼ ਲੱਗੇ ਹਨ। ਇਸ ਦੇ ਨਾਲ ਹੀ ਏ.ਐੱਸ.ਆਈ. ਬਲਕਰਨ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਕਿੱਥੇ ਲਾਪਰਵਾਹੀ ਵਰਤੀ ਗਈ ਹੈ।
ਰਵੀ ਗਿੱਲ ਦੀ ਖ਼ੁਦਕੁਸ਼ੀ ਮਾਮਲੇ ਵਿਚ ਪੁਲਿਸ ਦੀ ਲਾਪ੍ਰਵਾਹੀ ਕਾਰਨ ਮਾਮਲਾ ਭਖ ਗਿਆ ਹੈ। ਪੁਲਿਸ ਨੇ ਨਾਮਜ਼ਦ ਭੈਣ-ਭਰਾਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਪੀੜਤ ਪਰਿਵਾਰ ਨੂੰ ਰਵੀ ਗਿੱਲ ਦਾ ਅੰਤਿਮ ਸੰਸਕਾਰ ਕਰਨ ਲਈ ਮਨਾ ਲਿਆ ਸੀ। ਓਧਰ ਪੁਲਿਸ ਨੇ ਮੀਡੀਆ ਨੂੰ ਦੱਸਿਆ ਕਿ ਕੀਰਤੀ ਗਿੱਲ ਅਤੇ ਉਸ ਦਾ ਭਰਾ ਸ਼ੁਭਮ ਗ੍ਰਿਫ਼ਤਾਰ ਹੋ ਚੁੱਕੇ ਹਨ ਪਰ ਸ਼ਾਮ 7 ਵਜੇ ਦੇ ਕਰੀਬ ਕੀਰਤੀ ਗਿੱਲ, ਉਸ ਦਾ ਭਰਾ ਸ਼ੁਭਮ ਗਿੱਲ ਅਤੇ ਗੋਰਾ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਆਪਣਾ ਪੱਖ ਰੱਖਿਆ ਸੀ, ਜਿਸ ਤੋਂ ਬਾਅਦ ਪੁਲਿਸ ਐੱਸਐੱਚਓ 'ਤੇ ਗ੍ਰਿਫ਼ਤਾਰੀ ਦੀ ਗਲਤ ਜਾਣਕਾਰੀ ਦੇਣ ਦੇ ਇਲਜ਼ਾਮ ਲੱਗੇ ਹਨ।