ਖੇਡ ਮੰਤਰੀ ਵਲੋਂ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ 'ਤੇ ਮੁਬਾਰਕਬਾਦ

By : GAGANDEEP

Published : Aug 21, 2023, 8:12 pm IST
Updated : Aug 21, 2023, 8:12 pm IST
SHARE ARTICLE
photo
photo

ਸਿਫ਼ਤ ਨੇ 50 ਮੀਟਰ ਰਾਈਫਲ਼ ਥ੍ਰੀ ਪੁਜ਼ੀਸ਼ਨ ਦੇ ਕੁਆਲੀਫਿਕੇਸ਼ਨ ਰਾਊਂਡ 'ਚ ਚੌਥਾ ਸਥਾਨ ਹਾਸਲ ਕਰਕੇ ਫ਼ਾਈਨਲ ਲਈ ਕੀਤਾ ਕੁਆਲੀਫਾਈ

 

ਚੰਡੀਗੜ੍ਹ: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵਿੱਚ ਜਿੱਥੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਉੱਤੇ ਪ੍ਰਾਪਤੀਆਂ ਕਰਨ ਉੱਤੇ ਮਾਣ-ਸਨਮਾਨ ਕਰਨਾ ਹੈ ਉਥੇ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਜ਼ੋਰ ਦਿੱਤਾ ਗਿਆ ਹੈ।

ਫਰੀਦਕੋਟ ਦੀ ਰਹਿਣ ਵਾਲੀ ਸਿਫ਼ਤ ਕੌਰ ਸਮਰਾ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾਵਾਂ ਦੀ 50 ਮੀਟਰ ਰਾਈਫਲ਼ ਥ੍ਰੀ ਪੁਜ਼ੀਸ਼ਨ ਦੇ ਕੁਆਲੀਫਿਕੇਸ਼ਨ ਰਾਊਂਡ ਵਿੱਚ 589 ਸਕੋਰ ਨਾਲ ਚੌਥਾ ਸਥਾਨ ਹਾਸਲ ਕਰਕੇ ਫ਼ਾਈਨਲ ਲਈ ਕੁਆਲੀਫਾਈ ਕੀਤਾ ਅਤੇ ਓਲੰਪਿਕ ਕੋਟਾ ਹਾਸਲ ਕੀਤਾ।

ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਤੇ ਦ੍ਰਿੜ ਇਰਾਦਿਆਂ ਸਿਰ ਬੰਨ੍ਹਦਿਆਂ ਉਸ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement