khanna News : ਘਰੇਲੂ ਝਗੜੇ ਨੇ 2 ਸਾਲਾਂ ਦੇ ਮਾਸੂਮ ਤੋਂ ਖੋਹ ਲਈ ਮਾਂ, ਪੱਖੇ ਨਾਲ ਲਟਕਦੀ ਮਿਲੀ ਲਾਸ਼
Published : Aug 21, 2024, 7:21 pm IST
Updated : Aug 21, 2024, 7:46 pm IST
SHARE ARTICLE
file photo
file photo

khanna News : ਮ੍ਰਿਤਕ ਰਣਜੀਤ ਕੌਰ ਦਾ 3 ਸਾਲ ਪਹਿਲਾਂ ਹੋਇਆ ਸੀ ਵਿਆਹ

khanna News : ਖੰਨਾ ਦੇ ਪਿੰਡ ਇਕੋਲਾਹੀ ਵਿਚ ਇੱਕ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਔਰਤ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਦੂਜੇ ਪਾਸੇ ਸਹੁਰੇ ਵਾਲੇ ਇਸ ਨੂੰ ਖੁਦਕੁਸ਼ੀ ਦੱਸ ਰਹੇ ਹਨ, ਜਦਕਿ ਮਾਪਿਆਂ ਨੇ ਕਤਲ ਦਾ ਦੋਸ਼ ਲਾਇਆ ਹੈ। ਮਾਪਿਆਂ ਦੀ ਮੰਗ ’ਤੇ ਪੁਲਿਸ ਨੇ ਤਿੰਨ ਡਾਕਟਰਾਂ ਦਾ ਬੋਰਡ ਬਣਾ ਕੇ ਸਿਵਲ ਹਸਪਤਾਲ ਖੰਨਾ ਵਿਚ ਪੋਸਟਮਾਰਟਮ ਕਰਵਾਇਆ। 

ਇਹ ਵੀ ਪੜੋ:Kolkata rape-murder case : ਫੈਮਾ ਨੇ ਡਾਕਟਰਾਂ ਦੀ ਸੁਰੱਖਿਆ ਲਈ ਫੌਰੀ ਉਪਾਵਾਂ ਲਈ SC ਨੂੰ ਤੁਰੰਤ ਕੀਤੀ ਅਪੀਲ 

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਥਾਣਾ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਰਣਜੀਤ ਕੌਰ ਦਾ ਵਿਆਹ ਕਰੀਬ 3 ਸਾਲ ਪਹਿਲਾਂ ਖੰਨਾ ਦੇ ਪਿੰਡ ਇਕੋਲਾਹੀ ਦੇ ਮਨਜੀਤ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਪੁੱਤਰ ਮਹਿਤਾਬ ਸਿੰਘ ਨੇ ਜਨਮ ਲਿਆ, ਜਿਸ ਦੀ ਉਮਰ 2 ਸਾਲ ਹੈ। ਉਸ ਦਾ ਜੀਜਾ ਮਨਜੀਤ ਸਿੰਘ ਉਸ ਦੀ ਭੈਣ ਰਣਜੀਤ ਕੌਰ ਨੂੰ ਅਕਸਰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਘਰ ਵਿੱਚ ਲੜਦੇ ਸਨ। ਇਸ ਕਾਰਨ 4 ਦਿਨ ਆਪਣੇ ਨਾਨਕੇ ਘਰ ਰਹਿਣ ਤੋਂ ਬਾਅਦ ਰਣਜੀਤ ਕੌਰ 19 ਅਗਸਤ ਨੂੰ ਮੁੜ ਆਪਣੇ ਸਹੁਰੇ ਘਰ ਇਕੋਲਾਹੀ ਚਲੀ ਗਈ ਸੀ। 20 ਅਗਸਤ ਨੂੰ ਮਨਜੀਤ ਸਿੰਘ ਨੇ ਫਿਰ ਉਸ ਦੀ ਭੈਣ ਨਾਲ ਗਾਲੀ-ਗਲੋਚ ਅਤੇ ਕੁੱਟਮਾਰ ਕੀਤੀ। ਸ਼ਾਮ ਨੂੰ ਉਸ ਦੇ ਜੀਜਾ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਰਣਜੀਤ ਕੌਰ ਨੇ ਫਾਹਾ ਲੈ ਲਿਆ ਹੈ। ਜਦੋਂ ਉਹ ਇਕੋਲਾਹੀ ਪਹੁੰਚੇ ਤਾਂ ਦੇਖਿਆ ਕਿ ਪਿਛਲਾ ਦਰਵਾਜ਼ਾ ਖੁੱਲ੍ਹਾ ਸੀ। ਉਸ ਦੀ ਭੈਣ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ। ਇਸ ਕਾਰਨ ਉਸ ਨੂੰ ਸ਼ੱਕ ਸੀ ਕਿ ਉਸ ਦੀ ਭੈਣ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਲਟਕਾਇਆ ਗਿਆ ਹੈ।

ਇਹ ਵੀ ਪੜੋ:Punjab and Haryana High Court : ਹਾਈਕੋਰਟ ਦਾ ਹਰਿਆਣਾ ਤੇ ਪੰਜਾਬ ਸਰਕਾਰ ਨੂੰ ਨੋਟਿਸ, 24 ਅਕਤੂਬਰ ਤੱਕ ਜਵਾਬ ਮੰਗਿਆ

ਥਾਣਾ ਸਦਰ ਦੇ ਏਐਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਐਸਐਚਓ ਹਰਦੀਪ ਸਿੰਘ ਵੀ ਮੌਕੇ ’ਤੇ ਪੁੱਜੇ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਸ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ 'ਚ ਦੋਸ਼ੀ ਮਨਜੀਤ ਸਿੰਘ ਵਾਸੀ ਇਕੋਲਾਹੀ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕਤਲ ਦੇ ਦੋਸ਼ਾਂ ਕਾਰਨ ਔਰਤ ਦੇ ਪਰਿਵਾਰ ਵਾਲਿਆਂ ਦੀ ਮੰਗ 'ਤੇ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ। ਮੌਤ ਦੇ ਅਸਲ ਕਾਰਨਾਂ ਦਾ ਵੀ ਪੋਸਟਮਾਰਟਮ ਰਿਪੋਰਟ 'ਚ ਖੁਲਾਸਾ ਹੋਵੇਗਾ। ਜੇਕਰ ਤੱਥ ਬਦਲੇ ਤਾਂ  ਧਾਰਾ ਵਿਚ ਇਜਾਫਾ ਕੀਤਾ ਜਾਵੇਗਾ।

 (For more news apart from  2-year-old innocent mother taken away by domestic dispute, body found hanging from fan News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement