
Samrala News: ਕਤਲ ਕਰਨ ਤੋਂ ਬਾਅਦ ਮੁਲਜ਼ਮ ਦੂਜੇ ਕਮਰੇ ਵਿਚ ਜਾ ਕੇ ਬੈਠ ਗਿਆ
Kalyugi's son killed his father Samrala News: ਸਮਰਾਲਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਨੇੜਲੇ ਪਿੰਡ ਗਹਿਲੇਵਾਲ ਵਿਚ ਇਕ ਕਲਯੁਗੀ ਪੁੱਤਰ ਨੇ ਲੱਕੜ ਦੇ ਬਾਲੇ ਮਾਰ-ਮਾਰ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (55) ਵਜੋਂ ਹੋਈ ਹੈ।
ਇਹ ਵੀ ਪੜ੍ਹੋ: Delhi News: ਪਤੀ ਦਾ ਕਤਲ ਕਰਕੇ ਲਾਸ਼ ਨੂੰ ਕਮਰੇ ਵਿਚ ਹੀ ਲੁਕੋ ਕੇ ਪਤਨੀ ਹੋਈ ਫਰਾਰ
ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਦੂਜੇ ਕਮਰੇ ਵਿਚ ਜਾ ਕੇ ਬੈਠ ਗਿਆ। ਜਦੋਂ ਆਲੇ-ਦੁਆਲੇ ਲੋਕਾਂ ਨੇ ਘਰ ਜਾ ਕੇ ਵੇਖਿਆ ਤਾਂ ਦੋਸ਼ੀ ਪੁੱਤਰ ਪ੍ਰਭਜੋਤ ਸਿੰਘ (24) ਨੇ ਆਪਣੇ ਪਿਤਾ ਦੇ ਸਿਰ 'ਤੇ ਲੱਕੜ ਦੇ ਬਾਲੇ ਮਾਰ ਉਸ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ: Farming News ਚੀਕੂ ਦੀ ਖੇਤੀ ਕਰ ਕੇ ਤੁਸੀਂ ਵੀ ਕਮਾ ਸਕਦੇ ਹੋ ਲੱਖਾਂ ਰੁਪਏ, ਵੇਖੋ ਖੇਤੀ ਕਰਨ ਦਾ ਸਹੀ ਸਮਾਂ
ਪਿੰਡ ਨਿਵਾਸੀਆਂ ਨੇ ਇਸ ਦੀ ਸੂਚਨਾ ਸਮਰਾਲਾ ਪੁਲਿਸ ਸਟੇਸ਼ਨ ਨੂੰ ਦਿੱਤੀ ਅਤੇ ਸਮਰਾਲਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਜਸਵਿੰਦਰ ਦੀ ਲਾਸ਼ ਨੂੰ ਸਮਰਾਲਾ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।