Punjab News: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਹੋਇਆ ਰਾਹ ਪੱਧਰਾ
Published : Aug 21, 2024, 8:14 pm IST
Updated : Aug 21, 2024, 8:14 pm IST
SHARE ARTICLE
The efforts of Chief Minister Bhagwant Mann have paved the way for major investment projects in the state
The efforts of Chief Minister Bhagwant Mann have paved the way for major investment projects in the state

ਮੁੰਬਈ ਦੌਰੇ ਦੌਰਾਨ ਪ੍ਰਮੁੱਖ ਸਨਅਤਕਾਰਾਂ ਨਾਲ ਕੀਤੀ ਮੁਲਾਕਾਤ

ਮੁੰਬਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ.ਐਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ।
ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਰੱਖਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਬਿਜਲੀ ਵਿਕਾਸ ਦੇ ਇੰਜਣ ਵਜੋਂ ਕੰਮ ਕਰਦੀ ਹੈ, ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਸਮੇਤ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ ਦੇ ਇਸ ਉਦਯੋਗ ਪੱਖੀ ਮਾਹੌਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਜਿਸ ਵਿੱਚ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਵਸੀਲੇ ਅਤੇ ਬਿਹਤਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਸ਼ਾਮਲ ਹੈ। ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਾਸਤੇ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ।

ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦਾ ਹਵਾਲਾ ਦਿੰਦਿਆਂ ਪੰਜਾਬ ਵਿੱਚ ਮਹੱਤਵਪੂਰਨ ਨਿਵੇਸ਼ ਕਰਨ ਸਬੰਧੀ ਆਪਣੀ ਕੰਪਨੀ ਦੀ ਡੂੰਘੀ ਦਿਲਚਸਪੀ ਜ਼ਾਹਰ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਲਾਭਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ, ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇੱਕ ਤਰਜੀਹੀ ਸਥਾਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਇੱਕ ਵੱਡੀ ਭਾਈਵਾਲੀ ਦੀ ਸ਼ੁਰੂਆਤ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਨਵੇਂ ਮੌਕੇ ਪੈਦਾ ਹੋਣਗੇ। ਕੰਪਨੀ ਨੇ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਆਪਣੇ ਮੌਜੂਦਾ ਟੌਂਸਾ ਪ੍ਰਾਜੈਕਟ ਦਾ ਵਿਸਥਾਰ ਕਰਨ ਵਿੱਚ ਦਿਲਚਸਪੀ ਪ੍ਰਗਟ ਕੀਤੀ।
ਇਸ ਤੋਂ ਪਹਿਲਾਂ, ਦਾਮੋਦਰਨ ਸਤਗੋਪਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਾਰਮਾ ਕੰਪਨੀ ਦਾ ਸਲਾਨਾ ਟਰਨਓਵਰ 48,496 ਕਰੋੜ ਰੁਪਏ ਹੈ ਅਤੇ ਮੌਜੂਦਾ ਸਮੇਂ ਟੌਂਸਾ, ਬਲਾਚੌਰ (ਐਸ.ਬੀ.ਐਸ. ਨਗਰ) ਅਤੇ ਮੁਹਾਲੀ (ਐਸ.ਏ.ਐਸ. ਨਗਰ) ਵਿੱਚ ਪ੍ਰਾਜੈਕਟ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਬ੍ਰਾਂਡਡ ਉਤਪਾਦਾਂ ਲਈ ਇਨ-ਲਾਇਸੈਂਸਿੰਗ, ਐਮ ਐਂਡ ਏ ਅਤੇ ਆਊਟ ਲਾਇਸੈਂਸਿੰਗ ਗਤੀਵਿਧੀਆਂ ਰਾਹੀਂ ਕਾਰੋਬਾਰ ਦਾ ਵਿਸਥਾਰ ਕਰਨ ਦੀ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਵਿਸ਼ਵ ਪ੍ਰਸਿੱਧ ਅਕਾਦਮੀਆਂ ਅਤੇ ਸੰਸਥਾਵਾਂ ਨਾਲ ਸਾਂਝੇ ਉੱਦਮ ਅਤੇ ਖੋਜ ਸਬੰਧੀ ਭਾਈਵਾਲੀ ਵੀ ਸਥਾਪਤ ਕਰਨਾ ਚਾਹੁੰਦੀ ਹੈ।

ਇਸ ਦੌਰਾਨ ਆਰ.ਪੀ.ਜੀ. ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਆਪਣੇ ਗਰੁੱਪ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਵਿੱਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਕੀਤੀ। ਪੰਜਾਬ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸੀਏਟ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਵਿਸਥਾਰ ਕਰਨ ਸਬੰਧੀ ਯੋਜਨਾਵਾਂ ਉਲੀਕੀਆਂ ਹਨ ਕਿਉਂਕਿ ਸੂਬਾ ਸੀਏਟ ਦੇ ਵਿਕਾਸ ਲਈ ਇੱਕ ਆਦਰਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਗਰੁੱਪ ਵੱਲੋਂ ਪਹਿਲਾਂ ਹੀ ਦੱਖਣ ਅਤੇ ਪੱਛਮ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਗਿਆ ਹੈ ਅਤੇ ਹੁਣ ਪੰਜਾਬ ਦੀ ਵਾਰੀ ਹੈ।

ਸਿਫੀ ਟੈਕਨਾਲੋਜੀਜ਼ ਲਿਮਟਿਡ ਦੇ ਪ੍ਰਧਾਨ ਦਲੀਪ ਕੌਲ ਨੇ ਕਿਹਾ ਕਿ ਸਿਫੀ ਟੈਕਨਾਲੋਜੀਜ਼ ਨੇ ਪਹਿਲੇ ਪੜਾਅ ਵਿੱਚ ਮੋਹਾਲੀ ਵਿੱਚ ਇੱਕ ਸਮਰਪਿਤ/ਕੈਪਟਿਵ ਡੇਟਾ ਸੈਂਟਰ ਸਥਾਪਤ ਕਰਨ ਅਤੇ ਪੰਜਾਬ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਹੌਰੀਜ਼ੋਂਟਲ ਡੇਟਾ ਸੈਂਟਰ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੌਰਾਨ ਜੇ.ਐਸ.ਡਬਲਯੂ. ਗਰੁੱਪ ਨੇ ਸੂਬੇ ਵਿੱਚ ਜੇ.ਐਸ.ਡਬਲਯੂ ਸਟੀਲ ਕੋਟਿੰਗ ਉਤਪਾਦਾਂ ਸਮੇਤ 1600 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਜੇ.ਐਸ.ਡਬਲਯੂ ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਜੇ.ਐਸ.ਡਬਲਯੂ. ਸਟੀਲ ਕੋਟਿੰਗ ਪ੍ਰੋਡਕਟਸ ਲਿਮ. ਨੇ ਵਿਸਥਾਰ ਲਈ 1600 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਵਿੱਚ ਮੌਜੂਦਾ ਪਲਾਂਟ ਦੇ ਨਾਲ ਲੱਗਦੀ 28.17 ਏਕੜ ਜ਼ਮੀਨ ਖਰੀਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement